ਸੇਬੀ ਨਿਵੇਸ਼ਕਾਂ ਦਾ ਪੈਸਾ ਕੱਢਣ ਲਈ ਸ਼ਾਰਦਾ ਗਰੁੱਪ ਦੀਆਂ 61 ਜਾਇਦਾਦਾਂ ਦੀ ਕਰੇਗਾ ਨਿਲਾਮੀ

Tuesday, Jun 13, 2023 - 09:56 AM (IST)

ਸੇਬੀ ਨਿਵੇਸ਼ਕਾਂ ਦਾ ਪੈਸਾ ਕੱਢਣ ਲਈ ਸ਼ਾਰਦਾ ਗਰੁੱਪ ਦੀਆਂ 61 ਜਾਇਦਾਦਾਂ ਦੀ ਕਰੇਗਾ ਨਿਲਾਮੀ

ਨਵੀਂ ਦਿੱਲੀ–ਭਾਰਤੀ ਸਕਿਓਰਿਟੀ ਅਤੇ ਐਕਸਚੇਂਜ ਬੋਰਡ (ਸੇਬੀ) ਨਿਵੇਸ਼ਕਾਂ ਦਾ ਪੈਸਾ ਕੱਢਣ ਲਈ 17 ਜੁਲਾਈ ਨੂੰ ਸ਼ਾਰਦਾ ਗਰੁੱਪ ਦੀਆਂ 61 ਜਾਇਦਾਦਾਂ ਦੀ ਨਿਲਾਮੀ ਕਰੇਗਾ। ਇਨ੍ਹਾਂ ਜਾਇਦਾਦਾਂ ਦੀ ਨਿਲਾਮੀ ਲਈ ਰਾਖਵਾਂ ਮੁੱਲ 26 ਕਰੋੜ ਰੁਪਏ ਰੱਖਿਆ ਗਿਆ ਹੈ। ਸ਼ਾਰਦਾ ਗਰੁੱਪ ਨੇ ਨਿਵੇਸ਼ਕਾਂ ਤੋਂ ਗੈਰ-ਕਾਨੂੰਨੀ ਯੋਜਨਾਵਾਂ ਰਾਹੀਂ ਪੈਸਾ ਜੁਟਾਇਆ ਸੀ।

ਇਹ ਵੀ ਪੜ੍ਹੋ : UAE ਬਣਿਆ ਭਾਰਤ ਦਾ ਚੌਥਾ ਵੱਡਾ ਨਿਵੇਸ਼ਕ, ਜਾਣੋ ਕਿਹੜਾ ਦੇਸ਼ ਕਰ ਰਿਹੈ ਸਭ ਤੋਂ ਵਧ ਨਿਵੇਸ਼
ਸੇਬੀ ਵਲੋਂ ਸੋਮਵਾਰ ਨੂੰ ਜਾਰੀ ਨੋਟਿਸ ਮੁਤਾਬਕ ਜਿਨ੍ਹਾਂ ਕੰਪਨੀਆਂ ਦੀ ਨਿਲਾਮੀ ਕੀਤੀ ਜਾਣੀ ਹੈ, ਉਨ੍ਹਾਂ ’ਚ ਪੱਛਮੀ ਬੰਗਾਲ ’ਚ ਸਥਿਤ ਕੁੱਝ ਪਲਾਟ ਵੀ ਸ਼ਾਮਲ ਹਨ। ਰੈਗੂਲੇਟਰ ਨੇ ਕਿਹਾ ਕਿ ਈ-ਨਿਲਾਮੀ 17 ਜੁਲਾਈ ਨੂੰ ਸਵੇਰੇ 11 ਤੋਂ 1 ਵਜੇ ਤੱਕ ਹੋਵੇਗੀ। ਇਨ੍ਹਾਂ ਕੰਪਨੀਆਂ ਲਈ ਰਾਖਵੀਂ ਕੀਮਤ 26.22 ਕਰੋੜ ਰੁਪਏ ਹੈ। ਸੇਬੀ ਨੇ ਈ-ਨਿਲਾਮੀ ’ਚ ਮਦਦ ਲਈ ਕੁਇਕਰ ਰੀਅਲਟੀ ਦੀ ਨਿਯੁਕਤੀ ਕੀਤੀ ਹੈ।

ਇਹ ਵੀ ਪੜ੍ਹੋ : ‘ਬਲੂ ਇਕਾਨਮੀ’ ਦੇ ਆਡਿਟ ਲਈ ਨਵੀਂ ਤਕਨੀਕ ਵਿਕਸਿਤ ਕਰਨ ਦੀ ਲੋੜ : ਕੈਗ

ਇਸ ਤੋਂ ਇਲਾਵੀ ਸੀ1 ਇੰਡੀਆ ਨੂੰ ਈ-ਨਿਲਾਮੀ ਪ੍ਰੋਵਾਈਡਰ ਵਜੋਂ ਨਿਯੁਕਤ ਕੀਤਾ ਗਿਆ ਹੈ। ਕਲਕੱਤਾ ਹਾਈਕੋਰਟ ਨੇ ਜੂਨ, 2022 'ਚ ਸਾਰਦਾ ਗਰੁੱਪ ਆਫ ਕੰਪਨੀਜ਼ ਦੀਆਂ ਜਾਇਦਾਦਾਂ ਦੀ ਨਿਲਾਮੀ ਦੀ ਦਿਸ਼ਾ ’ਚ ਸੇਬੀ ਨੂੰ ਅੱਗੇ ਵਧਣ ਦਾ ਨਿਰਦੇਸ਼ ਦਿੱਤਾ ਸੀ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Aarti dhillon

Content Editor

Related News