ਸੇਬੀ 14 ਜੁਲਾਈ ਨੂੰ ਅਰਾਈਜ਼ ਭੂਮੀ ਡਿਵੈੱਲਪਰਸ ਦੀਆਂ ਜਾਇਦਾਦਾਂ ਦੀ ਨਿਲਾਮੀ ਕਰੇਗਾ

06/14/2023 9:49:39 AM

ਨਵੀਂ ਦਿੱਲੀ–ਪੂੰਜੀ ਬਾਜ਼ਾਰ ਰੈਗੂਲੇਟਰ ਸੇਬੀ ਨਿਵੇਸ਼ਕਾਂ ਦਾ ਪੈਸਾ ਕੱਢਣ ਲਈ 14 ਜੁਲਾਈ ਨੂੰ ਅਰਾਈਜ਼ ਭੂਮੀ ਡਿਵੈੱਲਪਰਸ ਅਤੇ ਉਸ ਦੇ ਡਾਇਰੈਕਟਰਾਂ ਦੀਆਂ 11 ਜਾਇਦਾਦਾਂ ਦੀ ਨਿਲਾਮੀ ਕਰੇਗਾ। ਭਾਰਤੀ ਸਕਿਓਰਿਟੀ ਅਤੇ ਐਕਸਚੇਂਜ ਬੋਰਡ (ਸੇਬੀ) ਨੇ ਇਕ ਨੋਟਿਸ ’ਚ ਕਿਹਾ ਕਿ ਇਨ੍ਹਾਂ ਜਾਇਦਾਦਾਂ ਦੀ ਨਿਲਾਮੀ 43 ਕਰੋੜ ਰੁਪਏ ਦੇ ਰਾਖਵੇਂ ਮੁੱਲ ’ਤੇ ਕੀਤੀ ਜਾਏਗੀ।

ਇਹ ਵੀ ਪੜ੍ਹੋ : ਰਾਜਾਂ ਨੂੰ ਟੈਕਸ ਹਿੱਸੇਦਾਰੀ ਦੇ ਰੂਪ 'ਚ 1.18 ਲੱਖ ਕਰੋੜ ਰੁਪਏ ਦੀ ਕਿਸ਼ਤ ਜਾਰੀ
ਨਿਲਾਮੀ ’ਚ ਵੇਚੀਆਂ ਜਾਣ ਵਾਲੀਆਂ ਜਾਇਦਾਦਾਂ ’ਚ ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ’ਚ ਸਥਿਤ ਜ਼ਮੀਨ, ਇਕ ਦੁਕਾਨ ਅਤੇ ਇਕ ਪਲਾਟ ਸ਼ਾਮਲ ਹਨ। ਅਰਾਈਜ਼ ਭੂਮੀ ਡਿਵੈੱਲਪਰਸ ਨੇ ਆਪਣੀਆਂ ਵੱਖ-ਵੱਖ ਨਿਵੇਸ਼ ਯੋਜਨਾਵਾਂ ਰਾਹੀਂ ‘ਖੇਤੀਬਾੜੀ ਯੋਗ ਜ਼ਮੀਨ ਦੀ ਖਰੀਦ’ ਦੇ ਨਾਂ ’ਤੇ ਸਾਲ 2013-14 ਵਿਚ ਲੋਕਾਂ ਤੋਂ 8 ਕਰੋੜ ਰੁਪਏ ਤੋਂ ਵੱਧ ਰਕਮ ਜੁਟਾਈ ਸੀ। ਉਸ ਸਮੇਂ ਨਿਵੇਸ਼ਕਾਂ ਨੂੰ ਕਾਂਟ੍ਰੈਕਟ ਖਤਮ ਹੋਣ ’ਤੇ ਇਕ ਅਨੁਮਾਨਿਤ ਰਾਸ਼ੀ ਦੇਣ ਦਾ ਵਾਅਦਾ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ‘ਬਲੂ ਇਕਾਨਮੀ’ ਦੇ ਆਡਿਟ ਲਈ ਨਵੀਂ ਤਕਨੀਕ ਵਿਕਸਿਤ ਕਰਨ ਦੀ ਲੋੜ : ਕੈਗ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

 


Aarti dhillon

Content Editor

Related News