ਸ਼ੁਰੂਆਤੀ ਕਾਰੋਬਾਰ ''ਚ ਸੈਂਸੈਕਸ, ਨਿਫਟੀ ''ਚ ਗਿਰਾਵਟ

Wednesday, Sep 04, 2024 - 11:01 AM (IST)

 ਮੁੰਬਈ- ਘਰੇਲੂ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਵਿਚ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਗਲੋਬਲ ਬਾਜ਼ਾਰਾਂ ਵਿਚ ਬਹੁਤ ਕਮਜ਼ੋਰ ਰੁਖ ਦੇ ਵਿਚਕਾਰ ਗਿਰਾਵਟ ਦਰਜ ਕੀਤੀ ਗਈ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 721.75 ਅੰਕ ਡਿੱਗ ਕੇ 81,833.69 ਅੰਕ 'ਤੇ ਆ ਗਿਆ। ਐੱਨਐੱਸਈ ਨਿਫਟੀ 196.05 ਅੰਕ ਫਿਸਲ ਕੇ 25,083.80 'ਤੇ ਆ ਰਿਹਾ। ਸੈਂਸੈਕਸ ਵਿੱਚ ਸੂਚੀਬੱਧ 30 ਕੰਪਨੀਆਂ ਵਿੱਚੋਂ ਜੇਐੱਸਡਬਲਯੂ ਸਟੀਲ, ਇੰਫੋਸਿਸ, ਲਾਰਸਨ ਐਂਡ ਟੂਬਰੋ, ਸਟੇਟ ਬੈਂਕ ਆਫ ਇੰਡੀਆ, ਟਾਟਾ ਸਟੀਲ, ਮਹਿੰਦਰਾ ਐਂਡ ਮਹਿੰਦਰਾ, ਭਾਰਤੀ ਏਅਰਟੈੱਲ ਅਤੇ ਐਕਸਿਸ ਬੈਂਕ ਦੇ ਸ਼ੇਅਰਾਂ ਵਿੱਚ ਗਿਰਾਵਟ ਦਰਜ ਕੀਤੀ ਗਈ।

ਏਸ਼ੀਅਨ ਪੇਂਟਸ, ਬਜਾਜ ਫਿਨਸਰਵ, ਬਜਾਜ ਫਾਈਨੈਂਸ ਅਤੇ ਹਿੰਦੁਸਤਾਨ ਯੂਨੀਲੀਵਰ ਦੇ ਸ਼ੇਅਰਾਂ 'ਚ ਤੇਜ਼ੀ ਆਈ। ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਚੀਨ ਦਾ ਸ਼ੰਘਾਈ ਕੰਪੋਜ਼ਿਟ, ਜਾਪਾਨ ਦਾ ਨਿੱਕੇਈ-225 ਅਤੇ ਹਾਂਗਕਾਂਗ ਦਾ ਹੈਂਗ ਸੇਂਗ ਨੁਕਸਾਨ 'ਚ ਰਹੇ। ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਨਕਾਰਾਤਮਕ ਰੁਖ ਨਾਲ ਬੰਦ ਹੋਏ ਸਨ। ਬ੍ਰੈਂਟ ਕਰੂਡ ਫਿਊਚਰਜ਼ ਗਲੋਬਲ ਆਇਲ ਬੈਂਚਮਾਰਕ 0.61 ਫੀਸਦੀ ਦੀ ਗਿਰਾਵਟ ਦੇ ਨਾਲ  73.30 ਅਮਰੀਕੀ ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸਟਾਕ ਮਾਰਕੀਟ ਦੇ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (ਐੱਫਆਈਆਈ) ਮੰਗਲਵਾਰ ਨੂੰ ਪੂੰਜੀ ਬਾਜ਼ਾਰ ਵਿੱਚ ਖਰੀਦਦਾਰ ਸਨ ਅਤੇ ਉਨ੍ਹਾਂ ਨੇ ਸ਼ੁੱਧ 1,029.25 ਕਰੋੜ ਰੁਪਏ ਦੇ ਸ਼ੇਅਰ ਖਰੀਦੇ।


Aarti dhillon

Content Editor

Related News