ਗਲੋਬਲ ਬਾਜ਼ਾਰਾਂ ''ਚ ਕਮਜ਼ੋਰੀ ਦੇ ਵਿਚਾਲੇ ਸ਼ੁਰੂਆਤੀ ਕਾਰੋਬਾਰ ''ਚ ਸੈਂਸੈਕਸ, ਨਿਫਟੀ ''ਚ ਗਿਰਾਵਟ

Thursday, Dec 29, 2022 - 11:50 AM (IST)

ਮੁੰਬਈ- ਗਲੋਬਲ ਬਾਜ਼ਾਰਾਂ ਵਿੱਚ ਕਮਜ਼ੋਰੀ ਦੇ ਰੁਖ ਅਤੇ ਲਗਾਤਾਰ ਵਿਦੇਸ਼ੀ ਫੰਡਾਂ ਦੀ ਨਿਕਾਸੀ ਜਾਰੀ ਰਹਿਣ ਦੇ ਵਿਚਕਾਰ ਪ੍ਰਮੁੱਖ ਸਟਾਕ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਡਿੱਗ ਗਏ।
ਇਸ ਦੌਰਾਨ ਬੀਐੱਸਈ ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 383.19 ਅੰਕ ਡਿੱਗ ਕੇ 60,527.09 ਅੰਕ 'ਤੇ ਆ ਗਿਆ। ਐੱਨ.ਐੱਸ.ਈ ਨਿਫਟੀ 110.7 ਅੰਕ ਡਿੱਗ ਕੇ 18,011.80 'ਤੇ ਬੰਦ ਹੋਇਆ।
ਸੈਂਸੈਕਸ ਵਿੱਚ ਟਾਟਾ ਮੋਟਰਜ਼, ਬਜਾਜ ਫਾਈਨਾਂਸ, ਅਲਟਰਾਟੈਕ ਸੀਮੈਂਟ, ਬਜਾਜ ਫਿਨਸਰਵ, ਹਿੰਦੁਸਤਾਨ ਯੂਨੀਲੀਵਰ, ਮਹਿੰਦਰਾ ਐਂਡ ਮਹਿੰਦਰਾ, ਮਾਰੂਤੀ ਅਤੇ ਐੱਚ.ਡੀ.ਐੱਫ.ਸੀ. ਡਿੱਗਣ ਵਾਲੇ ਮੁੱਖ ਸ਼ੇਅਰਾਂ 'ਚ ਸ਼ਾਮਲ ਸਨ।
ਦੂਜੇ ਪਾਸੇ ਟਾਟਾ ਸਟੀਲ ਅਤੇ ਭਾਰਤੀ ਏਅਰਟੈੱਲ 'ਚ ਵਾਧਾ ਹੋਇਆ।
ਹੋਰ ਏਸ਼ੀਆਈ ਬਾਜ਼ਾਰਾਂ 'ਚ ਸਿਓਲ, ਟੋਕੀਓ, ਸ਼ੰਘਾਈ ਅਤੇ ਹਾਂਗਕਾਂਗ ਦੇ ਬਾਜ਼ਾਰਾਂ 'ਚ ਗਿਰਾਵਟ ਦੇਖਣ ਨੂੰ ਮਿਲੀ। ਬੁੱਧਵਾਰ ਨੂੰ ਅਮਰੀਕੀ ਬਾਜ਼ਾਰ ਵੀ ਘਾਟੇ ਨਾਲ ਬੰਦ ਹੋਏ।
ਪਿਛਲੇ ਕਾਰੋਬਾਰੀ ਸੈਸ਼ਨ 'ਚ ਬੁੱਧਵਾਰ ਨੂੰ ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 17.15 ਅੰਕ ਜਾਂ 0.03 ਫੀਸਦੀ ਦੀ ਗਿਰਾਵਟ ਨਾਲ 60,910.28 'ਤੇ ਬੰਦ ਹੋਇਆ ਸੀ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 9.80 ਅੰਕ ਭਾਵ 0.05 ਫੀਸਦੀ ਦੀ ਮਾਮੂਲੀ ਗਿਰਾਵਟ ਨਾਲ 18,122.50 ਅੰਕਾਂ 'ਤੇ ਬੰਦ ਹੋਇਆ।
ਅੰਤਰਰਾਸ਼ਟਰੀ ਤੇਲ ਬੈਂਚਮਾਰਕ ਬ੍ਰੈਂਟ ਕਰੂਡ 0.31 ਫੀਸਦੀ ਡਿੱਗ ਕੇ 83 ਡਾਲਰ ਪ੍ਰਤੀ ਬੈਰਲ 'ਤੇ ਰਿਹਾ।
ਸਟਾਕ ਮਾਰਕੀਟ ਦੇ ਅਸਥਾਈ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐਫਆਈਆਈ) ਨੇ ਬੁੱਧਵਾਰ ਨੂੰ ਸ਼ੁੱਧ ਆਧਾਰ 'ਤੇ 872.59 ਕਰੋੜ ਰੁਪਏ ਦੇ ਸ਼ੇਅਰ ਵੇਚੇ।


Aarti dhillon

Content Editor

Related News