ਗਲੋਬਲ ਬਾਜ਼ਾਰਾਂ ''ਚ ਕਮਜ਼ੋਰੀ ਦੇ ਦੌਰਾਨ ਸੈਂਸੈਕਸ, ਨਿਫਟੀ ''ਚ ਗਿਰਾਵਟ

Thursday, Nov 17, 2022 - 10:55 AM (IST)

ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ ਵਿਚ ਕਮਜ਼ੋਰੀ ਦਰਮਿਆਨ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਦਰਜ ਕੀਤੀ ਗਈ। ਇਸ ਦੌਰਾਨ ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 211.76 ਅੰਕ ਡਿੱਗ ਕੇ 61,768.96 'ਤੇ ਖੁੱਲ੍ਹਿਆ। ਦੂਜੇ ਪਾਸੇ, ਵਿਆਪਕ NSE ਨਿਫਟੀ 57.95 ਅੰਕ ਡਿੱਗ ਕੇ 18,351.70 'ਤੇ ਆ ਗਿਆ। ਪਿਛਲੇ ਸੈਸ਼ਨ 'ਚ 30 ਸ਼ੇਅਰਾਂ ਵਾਲਾ ਸੈਂਸੈਕਸ 107.73 ਅੰਕ ਭਾਵ 0.17 ਫੀਸਦੀ ਦੇ ਵਾਧੇ ਨਾਲ 61,980.72 'ਤੇ ਬੰਦ ਹੋਇਆ, ਜਦੋਂ ਕਿ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 6.25 ਅੰਕ ਭਾਵ 0.03 ਫੀਸਦੀ ਦੇ ਮਾਮੂਲੀ ਵਾਧੇ ਨਾਲ 18,409.65 'ਤੇ ਬੰਦ ਹੋਇਆ।

ਟਾਪ ਲੂਜ਼ਰਜ਼

ਟਾਈਟਨ, ਟੇਕ ਮਹਿੰਦਰਾ, ਐਚਸੀਐਲ ਟੈਕਨਾਲੋਜੀਜ਼, ਟਾਟਾ ਸਟੀਲ, ਕੋਟਕ ਮਹਿੰਦਰਾ ਬੈਂਕ, ਮਹਿੰਦਰਾ ਐਂਡ ਮਹਿੰਦਰਾ, ਮਾਰੂਤੀ 

ਟਾਪ ਗੇਨਰਜ਼

ਲਾਰਸਨ ਐਂਡ ਟੂਬਰੋ, ਐਕਸਿਸ ਬੈਂਕ, ਆਈਸੀਆਈਸੀਆਈ ਬੈਂਕ, ਪਾਵਰ ਗਰਿੱਡ, ਹਿੰਦੁਸਤਾਨ ਯੂਨੀਲੀਵਰ

ਗਲੋਬਲ ਬਾਜ਼ਾਰਾਂ ਦਾ ਹਾਲ

ਹੋਰ ਏਸ਼ੀਆਈ ਬਾਜ਼ਾਰਾਂ 'ਚ ਸਿਓਲ, ਟੋਕੀਓ, ਸ਼ੰਘਾਈ ਅਤੇ ਹਾਂਗਕਾਂਗ ਘਾਟੇ ਨਾਲ ਕਾਰੋਬਾਰ ਕਰ ਰਹੇ ਸਨ। ਬੁੱਧਵਾਰ ਨੂੰ ਅਮਰੀਕੀ ਬਾਜ਼ਾਰ ਵੀ ਗਿਰਾਵਟ 'ਚ ਬੰਦ ਹੋਏ ਹਨ।  ਇਸ ਦੌਰਾਨ ਅੰਤਰਰਾਸ਼ਟਰੀ ਤੇਲ ਸੂਚਕ ਅੰਕ ਬ੍ਰੈਂਟ ਕਰੂਡ 1 ਫੀਸਦੀ ਡਿੱਗ ਕੇ 91.90 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸਟਾਕ ਮਾਰਕੀਟ ਦੇ ਆਰਜ਼ੀ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐਫਆਈਆਈ) ਨੇ ਬੁੱਧਵਾਰ ਨੂੰ 386.06 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਇਹ ਵੀ ਪੜ੍ਹੋ : Jeff Bezos ਦਾਨ ਕਰਨਗੇ ਆਪਣੀ ਜਾਇਦਾਦ, ਮੰਦੀ ਦੀ ਆਹਟ ਦਰਮਿਆਨ ਲੋਕਾਂ ਨੂੰ ਦਿੱਤੀ ਇਹ ਸਲਾਹ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


 


Harinder Kaur

Content Editor

Related News