ਨਕਾਰਾਤਮਕ ਗਲੋਬਲ ਸੰਕੇਤਾਂ ਦੇ ਵਿਚਕਾਰ ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ, ਨਿਫਟੀ ਵਿੱਚ ਗਿਰਾਵਟ

03/16/2023 10:48:38 AM

ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ ਵਿਚ ਕਮਜ਼ੋਰ ਰੁਖ, ਗਲੋਬਲ ਬੈਂਕਿੰਗ ਪ੍ਰਣਾਲੀ ਦੀ ਸਿਹਤ ਨੂੰ ਲੈ ਕੇ ਚਿੰਤਾਵਾਂ ਅਤੇ ਯੂਰਪ ਅਤੇ ਅਮਰੀਕਾ ਵਿਚ ਦਰਾਂ ਵਿਚ ਵਾਧੇ ਨੂੰ ਲੈ ਕੇ ਅਨਿਸ਼ਚਿਤਤਾ ਦੇ ਵਿਚਕਾਰ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਸੈਂਸੈਕਸ ਅਤੇ ਨਿਫਟੀ ਵਿਚ ਗਿਰਾਵਟ ਦਰਜ ਕੀਤੀ ਗਈ।
ਇਸ ਦੌਰਾਨ, ਬੀਐਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 205.24 ਅੰਕ ਜਾਂ 0.36 ਫੀਸਦੀ ਡਿੱਗ ਕੇ 57,350.66 'ਤੇ ਆ ਗਿਆ। ਇਸ ਦੇ ਨਾਲ ਹੀ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 78.45 ਅੰਕ ਜਾਂ 0.46 ਫੀਸਦੀ ਦੀ ਗਿਰਾਵਟ ਨਾਲ 16,893.70 'ਤੇ ਕਾਰੋਬਾਰ ਕਰ ਰਿਹਾ ਸੀ। 

ਇਹ ਵੀ ਪੜ੍ਹੋ : ਮੁਸ਼ਕਲਾਂ 'ਚ ਫਸੇ ਗੋਤਮ ਅਡਾਨੀ ਦੇ ਘਰ ਆਈ ਖ਼ੁਸ਼ੀ, ਹੀਰਾ ਕਾਰੋਬਾਰੀ ਦੀ ਧੀ ਨਾਲ ਹੋਈ ਪੁੱਤਰ ਦੀ ਮੰਗਣੀ

ਸੈਂਸੈਕਸ 'ਚ 20 ਕੰਪਨੀਆਂ ਦੇ ਸ਼ੇਅਰ ਘਾਟੇ 'ਚ ਸਨ ਜਦਕਿ ਨਿਫਟੀ 'ਚ 30 ਸ਼ੇਅਰ ਘਾਟੇ 'ਚ ਸਨ। ਨਿਫਟੀ ਅਤੇ ਸੈਂਸੈਕਸ 'ਚ ਲਗਾਤਾਰ ਪੰਜਵੇਂ ਕਾਰੋਬਾਰੀ ਸੈਸ਼ਨ 'ਚ ਗਿਰਾਵਟ ਦਰਜ ਕੀਤੀ ਗਈ।

ਗਲੋਬਲ ਬਾਜ਼ਾਰਾਂ ਦਾ ਹਾਲ

ਹਾਂਗਕਾਂਗ ਅਤੇ ਜਾਪਾਨ ਸਮੇਤ ਏਸ਼ੀਆਈ ਬਾਜ਼ਾਰਾਂ 'ਚ ਵੀਰਵਾਰ ਨੂੰ ਨਕਾਰਾਤਮਕ ਗਲੋਬਲ ਸੰਕੇਤਾਂ ਦੇ ਵਿਚਕਾਰ ਗਿਰਾਵਟ ਦਰਜ ਕੀਤੀ ਗਈ। ਯੂਰਪੀ ਬਾਜ਼ਾਰਾਂ ਨੂੰ ਵੀ ਬੁੱਧਵਾਰ ਨੂੰ ਨੁਕਸਾਨ ਹੋਇਆ।

ਪਿਛਲੇ ਕਾਰੋਬਾਰੀ ਸੈਸ਼ਨ 'ਚ ਬੁੱਧਵਾਰ ਨੂੰ 30 ਸ਼ੇਅਰਾਂ ਵਾਲਾ ਸੈਂਸੈਕਸ 344.29 ਅੰਕ ਭਾਵ 0.59 ਫੀਸਦੀ ਦੀ ਗਿਰਾਵਟ ਨਾਲ 57,555.90 'ਤੇ ਬੰਦ ਹੋਇਆ। ਇਸੇ ਤਰ੍ਹਾਂ NSE ਨਿਫਟੀ 71.15 ਅੰਕ ਭਾਵ 0.42 ਫੀਸਦੀ ਦੀ ਗਿਰਾਵਟ ਨਾਲ 16,972.15 'ਤੇ ਬੰਦ ਹੋਇਆ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐਫਆਈਆਈ) ਨੇ ਬੁੱਧਵਾਰ ਨੂੰ 1,271.25 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਇਹ ਵੀ ਪੜ੍ਹੋ : ਸਿਲੀਕਾਨ ਬੈਂਕ ਦੇ ਡੁੱਬਣ ਤੋਂ ਬਾਅਦ 6 ਹੋਰ ਅਮਰੀਕੀ ਬੈਂਕਾਂ 'ਤੇ ਖ਼ਤਰਾ, ਮੂਡੀਜ਼ ਨੇ ਇਨ੍ਹਾਂ ਬੈਂਕਾਂ ਨੂੰ ਰੱਖਿਆ ਸਮੀਖਿਆ ਅਧੀਨ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


 


Harinder Kaur

Content Editor

Related News