ਮਜ਼ਬੂਤ ​​ਗਲੋਬਲ ਰੁਝਾਨਾਂ ਨਾਲ ਸੈਂਸੈਕਸ, ਨਿਫਟੀ ਸ਼ੁਰੂਆਤੀ ਕਾਰੋਬਾਰ ''ਚ 1 ਫੀਸਦੀ ਤੋਂ ਜ਼ਿਆਦਾ ਚੜ੍ਹੇ

03/31/2023 11:01:50 AM

ਮੁੰਬਈ- ਸੰਸਾਰਕ ਬਾਜ਼ਾਰਾਂ 'ਚ ਮਜ਼ਬੂਤ ਰੁਝਾਣ ਅਤੇ ਰਿਲਾਇੰਸ ਇੰਡਸਟਰੀਜ਼ 'ਚ ਭਾਰੀ ਲਿਵਾਲੀ ਦੇ ਚੱਲਦੇ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ ਇਕ ਫ਼ੀਸਦੀ ਤੋਂ ਜ਼ਿਆਦਾ ਦੇ ਵਾਧੇ ਨਾਲ ਖੁੱਲ੍ਹੇ। ਵਿਦੇਸ਼ੀ ਪੂੰਜੀ ਦੀ ਆਵਕ ਨਾਲ ਵੀ ਸ਼ੇਅਰ ਬਾਜ਼ਾਰਾਂ 'ਚ ਤੇਜ਼ੀ ਰਹੀ। 

ਇਹ ਵੀ ਪੜ੍ਹੋ-ਏਅਰਬੱਸ ਦੇ ਜਹਾਜ਼ਾਂ 'ਚ ਲੱਗਣਗੇ 'ਮੇਕ ਇਨ ਇੰਡੀਆ' ਦਰਵਾਜ਼ੇ, ਟਾਟਾ ਨੂੰ ਮਿਲਿਆ ਠੇਕਾ
ਇਸ ਦੌਰਾਨ 30 ਸ਼ੇਅਰਾਂ 'ਤੇ ਆਧਾਰਿਤ ਬੀ.ਐੱਸ.ਈ.ਸੈਂਸੈਕਸ 705.26 ਅੰਕ ਵਧ ਕੇ 58,665.35 ਅੰਕ 'ਤੇ ਪਹੁੰਚ ਗਿਆ। ਇਸ ਦੇ ਨਾਲ ਹੀ ਐੱਨ.ਐੱਸ.ਈ. ਨਿਫਟੀ 196.95 ਅੰਕ ਚੜ੍ਹ ਕੇ 17,277.65 ਅੰਕ 'ਤੇ ਸੀ।

ਇਹ ਵੀ ਪੜ੍ਹੋ-ਸਮਾਲਕੈਪ ਕੰਪਨੀਆਂ ਦੇ ਸਟਾਕਸ ਨੇ ਨਿਵੇਸ਼ਕਾਂ ਨੂੰ ਰੁਆਇਆ, ਕਰੋੜਾਂ ਰੁਪਏ ਡੁੱਬੇ
ਸੈਂਸੈਕਸ 'ਚ ਰਿਲਾਇੰਸ ਇੰਡਸਟਰੀਜ਼ ਸਭ ਤੋਂ ਜ਼ਿਆਦਾ ਲਾਭ 'ਚ ਰਹੀ ਅਤੇ ਇਸ ਦਾ ਸ਼ੇਅਰ ਤਿੰਨ ਫ਼ੀਸਦੀ ਤੋਂ ਜ਼ਿਆਦਾ ਚੜ੍ਹ ਗਿਆ। ਇਸ ਤੋਂ ਇਲਾਵਾ ਐੱਚ.ਸੀ.ਐੱਲ. ਤਕਨਾਲੋਜ਼ੀ, ਆਈ.ਸੀ.ਆਈ.ਸੀ.ਆਈ. ਬੈਂਕ, ਨੈਸਲੇ, ਟੈੱਕ ਮਹਿੰਦਰਾ, ਇੰਫੋਸਿਸ, ਪਾਵਰ ਗ੍ਰਿਡ, ਐੱਨ.ਟੀ.ਪੀ.ਸੀ ਅਤੇ ਐਕਸਿਸ ਬੈਂਕ ਦੇ ਸ਼ੇਅਰ ਵੀ ਲਾਭ 'ਚ ਕਾਰੋਬਾਰ ਕਰ ਰਹੇ ਸਨ। 
ਦੂਜੇ ਪਾਸੇ ਏਸ਼ੀਅਨ ਪੇਂਟਸ ਅਤੇ ਆਈ.ਟੀ.ਸੀ. ਨੁਕਸਾਨ 'ਚ ਸਨ। ਏਸ਼ੀਆਈ ਬਾਜ਼ਾਰਾਂ 'ਚ ਸਿਓਲ, ਜਾਪਾਨ, ਸੰਘਾਈ ਅਤੇ ਹਾਂਗਕਾਂਗ ਦੇ ਬਾਜ਼ਾਰ 'ਚ ਲਾਭ 'ਚ ਕਾਰੋਬਾਰ ਕਰ ਰਹੇ ਸਨ। ਅਮਰੀਕੀ ਬਾਜ਼ਾਰ ਵੀਰਵਾਰ ਨੂੰ ਤੇਜ਼ੀ ਨਾਲ ਬੰਦ ਹੋਏ ਸਨ। 

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 


Aarti dhillon

Content Editor

Related News