ਗਲੋਬਲ ਬਾਜ਼ਾਰਾਂ ''ਚ ਮਜ਼ਬੂਤ ​​ਰੁਖ ਵਿਚਕਾਰ ਸੈਂਸੈਕਸ, ਨਿਫਟੀ ਸ਼ੁਰੂਆਤੀ ਕਾਰੋਬਾਰ ''ਚ ਚੜ੍ਹੇ

Monday, Dec 26, 2022 - 10:39 AM (IST)

ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ ਵਿਚ ਮਜ਼ਬੂਤੀ ਦੇ ਰੁਖ ਵਿਚਕਾਰ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਸੈਂਸੈਕਸ ਅਤੇ ਨਿਫਟੀ ਵਿਚ ਵਾਧਾ ਹੋਇਆ। ਇਸ ਤੋਂ ਪਹਿਲਾਂ ਚਾਰ ਦਿਨ ਬਾਜ਼ਾਰਾਂ ਵਿਚ ਗਿਰਾਵਟ ਆਈ ਸੀ। ਇਸ ਦੌਰਾਨ ਬੀਐਸਈ ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ 257.95 ਅੰਕ ਵਧ ਕੇ 60,103.24 ਅੰਕਾਂ 'ਤੇ ਪਹੁੰਚ ਗਿਆ। NSE ਨਿਫਟੀ 77 ਅੰਕ ਚੜ੍ਹ ਕੇ 17,883.80 'ਤੇ ਕਾਰੋਬਾਰ ਕਰਦਾ ਦੇਖਿਆ ਗਿਆ। ਕੁਝ ਸਮੇਂ ਬਾਅਦ ਸੈਂਸੈਕਸ 434.63 ਅੰਕ ਚੜ੍ਹ ਕੇ 60,279.92 'ਤੇ ਜਦੋਂ ਕਿ ਨਿਫਟੀ 145.90 ਅੰਕ ਚੜ੍ਹ ਕੇ 17.952.70 ਅੰਕ 'ਤੇ ਪਹੁੰਚ ਗਿਆ।

ਟਾਪ ਗੇਨਰਜ਼

ਟਾਟਾ ਸਟੀਲ, ਸਟੇਟ ਬੈਂਕ ਆਫ ਇੰਡੀਆ, ਐਚਡੀਐਫਸੀ ਬੈਂਕ, ਅਲਟਰਾਟੈਕ ਸੀਮੈਂਟ, ਇੰਡੀਸੈਂਡ ਬੈਂਕ, ਮਹਿੰਦਰਾ ਐਂਡ ਮਹਿੰਦਰਾ, ਐਚਡੀਐਫਸੀ, ਪਾਵਰ ਗਰਿੱਡ 

ਟਾਪ ਲੂਜ਼ਰਜ਼ 

ਭਾਰਤੀ ਏਅਰਟੈੱਲ 

ਗਲੋਬਲ ਬਾਜ਼ਾਰਾਂ ਦਾ ਹਾਲ

ਦੂਜੇ ਏਸ਼ੀਆਈ ਬਾਜ਼ਾਰਾਂ 'ਚ ਸਿਓਲ, ਟੋਕੀਓ ਅਤੇ ਸ਼ੰਘਾਈ ਦੇ ਬਾਜ਼ਾਰਾਂ 'ਚ ਤੇਜ਼ੀ ਦੇਖਣ ਨੂੰ ਮਿਲੀ। ਸ਼ੁੱਕਰਵਾਰ ਨੂੰ ਅਮਰੀਕੀ ਬਾਜ਼ਾਰ ਵੀ ਵਾਧੇ ਦੇ ਨਾਲ ਬੰਦ ਹੋਏ। ਪਿਛਲੇ ਕਾਰੋਬਾਰੀ ਸੈਸ਼ਨ 'ਚ ਸ਼ੁੱਕਰਵਾਰ ਨੂੰ ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 980.93 ਅੰਕ ਜਾਂ 1.61 ਫੀਸਦੀ ਦੀ ਗਿਰਾਵਟ ਨਾਲ 59,845.29 'ਤੇ ਬੰਦ ਹੋਇਆ। ਇਸੇ ਤਰ੍ਹਾਂ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 320.55 ਅੰਕ ਭਾਵ 1.77 ਫੀਸਦੀ ਦੀ ਗਿਰਾਵਟ ਨਾਲ 17,806.80 ਅੰਕ 'ਤੇ ਬੰਦ ਹੋਇਆ। ਅੰਤਰਰਾਸ਼ਟਰੀ ਤੇਲ ਸੂਚਕ ਅੰਕ ਬ੍ਰੈਂਟ ਕਰੂਡ 3.63 ਫੀਸਦੀ ਵਧ ਕੇ 83.92 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸਟਾਕ ਮਾਰਕੀਟ ਦੇ ਅਸਥਾਈ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐਫਆਈਆਈ) ਨੇ ਸ਼ੁੱਕਰਵਾਰ ਨੂੰ 706.84 ਕਰੋੜ ਰੁਪਏ ਦੇ ਸ਼ੇਅਰ ਵੇਚੇ।


 


Harinder Kaur

Content Editor

Related News