ਬਾਜ਼ਾਰ ਸੁਸਤ : ਸੈਂਸੈਕਸ 300 ਅੰਕ ਡਿੱਗਾ, ਨਿਫਟੀ 11,362 'ਤੇ ਖੁੱਲ੍ਹਾ

03/25/2019 9:19:17 AM

ਮੁੰਬਈ—  ਗਲੋਬਲ ਬਾਜ਼ਾਰਾਂ 'ਚ ਖਰਾਬ ਰੁਝਾਨਾਂ ਵਿਚਕਾਰ ਸੈਂਸੈਕਸ ਅਤੇ ਨਿਫਟੀ ਗਿਰਾਵਟ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 294.21 ਅੰਕ ਯਾਨੀ 0.77 ਫੀਸਦੀ ਡਿੱਗ ਕੇ 37,870.40 'ਤੇ ਕਾਰੋਬਾਰ ਕਰਦਾ ਨਜ਼ਰ ਆਇਆ ਹੈ। ਉੱਥੇ ਹੀ, ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 94.35 ਅੰਕ ਯਾਨੀ 0.82 ਫੀਸਦੀ ਦੀ ਵੱਡੀ ਗਿਰਾਵਟ ਨਾਲ 11,362.55 ਦੇ ਪੱਧਰ 'ਤੇ ਕਾਰੋਬਾਰ ਕਰਦਾ ਦਿਸਿਆ ਹੈ।


ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 94.09 ਅੰਕ ਦੀ ਗਿਰਾਵਟ ਅਤੇ ਬੈਂਕ ਨਿਫਟੀ 'ਚ 286.40 ਅੰਕ ਕਮਜ਼ੋਰੀ ਦੇਖਣ ਨੂੰ ਮਿਲੀ। ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ ਅੱਜ 69.06 ਦੇ ਪੱਧਰ 'ਤੇ ਖੁੱਲ੍ਹਾ ਹੈ, ਜਦੋਂ ਕਿ ਬੀਤੇ ਕਾਰੋਬਾਰੀ ਦਿਨ ਸ਼ੁੱਕਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 68.95 ਦੇ ਪੱਧਰ 'ਤੇ ਬੰਦ ਹੋਇਆ ਸੀ।
 

ਗਲੋਬਲ ਬਾਜ਼ਾਰਾਂ 'ਚ ਕਾਰੋਬਾਰ-
ਵਿਦੇਸ਼ੀ ਬਾਜ਼ਾਰਾਂ ਦੀ ਗੱਲ ਕਰੀਏ ਤਾਂ ਸ਼ੁੱਕਰਵਾਰ ਨੂੰ ਅਮਰੀਕੀ ਬਾਜ਼ਾਰ ਭਾਰੀ ਗਿਰਾਵਟ 'ਚ ਬੰਦ ਹੋਏ ਸਨ। ਡਾਓ ਜੋਂਸ 460.19 ਅੰਕ ਯਾਨੀ 1.77 ਫੀਸਦੀ ਡਿੱਗ ਕੇ 25,502.32 ਦੇ ਪੱਧਰ 'ਤੇ ਬੰਦ ਹੋਇਆ। ਐੱਸ. ਐਂਡ ਪੀ.-500 ਇੰਡੈਕਸ 'ਚ 1.9 ਫੀਸਦੀ ਦੀ ਕਮਜ਼ੋਰੀ ਦਰਜ ਕੀਤੀ ਗਈ। ਨੈਸਡੈਕ ਕੰਪੋਜ਼ਿਟ 2.5 ਫੀਸਦੀ ਦੀ ਗਿਰਾਵਟ 'ਚ ਬੰਦ ਹੋਇਆ।
ਉੱਥੇ ਹੀ, ਏਸ਼ੀਆਈ ਬਾਜ਼ਾਰਾਂ 'ਚ ਕਮਜ਼ੋਰ ਕਾਰੋਬਾਰ ਦੇਖਣ ਨੂੰ ਮਿਲਿਆ ਹੈ। ਨੈਸ਼ਨਲ ਸਟਾਕ ਐਕਸਚੇਂਜ ਯਾਨੀ ਐੱਨ. ਐੱਸ. ਈ. ਨਿਫਟੀ-50 ਦਾ ਸਿੰਗਾਪੁਰ ਟ੍ਰੇਡਡ ਐੱਸ. ਜੀ. ਐਕਸ. ਨਿਫਟੀ 68 ਅੰਕ ਯਾਨੀ 0.59 ਫੀਸਦੀ ਕਮਜ਼ੋਰ ਹੋ ਕੇ 11402 'ਤੇ ਕਾਰੋਬਾਰ ਕਰ ਰਿਹਾ ਹੈ। ਹਾਂਗਕਾਂਗ ਦਾ ਹੈਂਗ ਸੇਂਗ 531.62 ਅੰਕ ਦੀ ਗਿਰਾਵਟ ਨਾਲ 28,581.74 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਜਪਾਨ ਦਾ ਬਾਜ਼ਾਰ ਨਿੱਕੇਈ 697.07 ਅੰਕ ਦੀ ਗਿਰਾਵਟ ਨਾਲ 20,930.27 ਦੇ ਪੱਧਰ 'ਤੇ ਕਾਰੋਬਾਰ ਕਰਦਾ ਦਿਸਿਆ। ਚੀਨ ਦਾ ਬਾਜ਼ਾਰ ਵੀ 39.59 ਅੰਕ ਡਿੱਗ ਕੇ ਇਸ ਦੌਰਾਨ 3064.56 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ।