ਸੈਂਸੈਕਸ 38 ਹਜ਼ਾਰ ਦੇ ਕਰੀਬ ਖੁੱਲ੍ਹ, ਨਿਫਟੀ 11,390 ਦੇ ਪਾਰ

03/26/2019 9:19:34 AM

ਮੁੰਬਈ—  ਗਲੋਬਲ ਬਾਜ਼ਾਰਾਂ ਤੋਂ ਮਿਲੇ-ਜੁਲੇ ਸੰਕੇਤਾਂ ਵਿਚਕਾਰ ਸੈਂਸੈਕਸ ਅਤੇ ਨਿਫਟੀ ਹਲਕੀ ਤੇਜ਼ੀ 'ਚ ਖੁੱਲ੍ਹੇ ਹਨ। ਮੰਗਲਵਾਰ ਦੇ ਕਾਰੋਬਾਰ 'ਚ ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 97.33 ਅੰਕ ਯਾਨੀ 0.26 ਫੀਸਦੀ ਚੜ੍ਹ ਕੇ 37,906.24 'ਤੇ ਕਾਰੋਬਾਰ ਕਰਦਾ ਨਜ਼ਰ ਆਇਆ ਹੈ। ਉੱਥੇ ਹੀ, ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 37.30 ਅੰਕ ਯਾਨੀ 0.33 ਫੀਸਦੀ ਦੀ ਮਜਬੂਤੀ ਨਾਲ 11,391.55 ਦੇ ਪੱਧਰ 'ਤੇ ਕਾਰੋਬਾਰ ਕਰਦਾ ਦਿਸਿਆ ਹੈ।
ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 53.10 ਅੰਕ ਦੀ ਤੇਜ਼ੀ ਅਤੇ ਬੈਂਕ ਨਿਫਟੀ 'ਚ 59.10 ਅੰਕ ਦੀ ਮਜਬੂਤੀ ਦੇਖਣ ਨੂੰ ਮਿਲੀ। ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ ਅੱਜ 68.88 ਦੇ ਪੱਧਰ 'ਤੇ ਖੁੱਲ੍ਹਾ ਹੈ, ਜਦੋਂ ਕਿ ਬੀਤੇ ਕਾਰੋਬਾਰੀ ਦਿਨ ਸੋਮਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 68.93 ਦੇ ਪੱਧਰ 'ਤੇ ਬੰਦ ਹੋਇਆ ਸੀ।
 

ਗਲੋਬਲ ਬਾਜ਼ਾਰਾਂ 'ਚ ਕਾਰੋਬਾਰ-
ਬੀਤੇ ਦਿਨ ਅਮਰੀਕੀ ਬਾਜ਼ਾਰ ਮਿਲੇ-ਜੁਲੇ ਬੰਦ ਹੋਏ ਸਨ। ਹਾਲਾਂਕਿ ਡਾਓ ਜੋਂਸ 14.15 ਅੰਕ ਵਧ ਕੇ 25,516.83 'ਤੇ ਬੰਦ ਹੋਇਆ, ਜਦੋਂ ਕਿ ਐੱਸ. ਐਂਡ ਪੀ.-500 ਇੰਡੈਕਸ 0.1 ਫੀਸਦੀ ਘਟ ਕੇ 2,798.36 'ਤੇ ਆ ਗਿਆ। ਨੈਸਡੈਕ ਕੰਪੋਜ਼ਿਟ ਵੀ 0.1 ਫੀਸਦੀ ਡਿੱਗ ਕੇ 7,637.54 ਦੇ ਪੱਧਰ 'ਤੇ ਬੰਦ ਹੋਇਆ। ਸੋਮਵਾਰ ਦੇ ਕਾਰੋਬਾਰ ਦੌਰਾਨ ਵੀ ਅਮਰੀਕੀ ਬਾਜ਼ਾਰਾਂ 'ਚ ਆਰਥਿਕ ਮੰਦੀ ਦਾ ਡਰ ਹਾਵੀ ਰਿਹਾ।
ਉੱਥੇ ਹੀ, ਏਸ਼ੀਆਈ ਬਾਜ਼ਾਰਾਂ 'ਚ ਮੰਗਲਵਾਰ ਨੂੰ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲਿਆ ਹੈ। ਨੈਸ਼ਨਲ ਸਟਾਕ ਐਕਸਚੇਂਜ ਯਾਨੀ ਐੱਨ. ਐੱਸ. ਈ. ਨਿਫਟੀ-50 ਦਾ ਸਿੰਗਾਪੁਰ ਟ੍ਰੇਡਡ ਐੱਸ. ਜੀ. ਐਕਸ. ਨਿਫਟੀ ਸਪਾਟ ਹੋ ਕੇ 11,370 'ਤੇ ਕਾਰੋਬਾਰ ਕਰ ਰਿਹਾ ਹੈ, ਜਦੋਂ ਕਿ ਸ਼ੁਰੂ ਦੇ ਕਾਰੋਬਾਰ 'ਚ ਇਸ 'ਚ ਮਜਬੂਤੀ ਸੀ। ਹਾਂਗਕਾਂਗ ਦਾ ਹੈਂਗ ਸੇਂਗ 90.10 ਅੰਕ ਦੀ ਤੇਜ਼ੀ ਨਾਲ 28,613.45 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਜਪਾਨ ਦਾ ਬਾਜ਼ਾਰ ਨਿੱਕੇਈ 385.49 ਅੰਕ ਦੀ ਮਜਬੂਤੀ ਨਾਲ 21,362.60 ਦੇ ਪੱਧਰ 'ਤੇ ਕਾਰੋਬਾਰ ਕਰਦਾ ਦਿਸਿਆ। ਹਾਲਾਂਕਿ ਚੀਨ ਦਾ ਬਾਜ਼ਾਰ ਸ਼ੰਘਾਈ 10.63 ਅੰਕ ਡਿੱਗ ਕੇ ਇਸ ਦੌਰਾਨ 3,032.40 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ।


Related News