ਬਾਜ਼ਾਰ : ਸੈਂਸੈਕਸ 39,000 ਦੇ ਪਾਰ, ਨਿਫਟੀ 11,704 'ਤੇ ਖੁੱਲ੍ਹਾ

Monday, Apr 08, 2019 - 09:20 AM (IST)

ਬਾਜ਼ਾਰ : ਸੈਂਸੈਕਸ 39,000 ਦੇ ਪਾਰ, ਨਿਫਟੀ 11,704 'ਤੇ ਖੁੱਲ੍ਹਾ

ਮੁੰਬਈ— ਗਲੋਬਲ ਬਾਜ਼ਾਰਾਂ 'ਚ ਮਿਲੇ-ਜੁਲੇ ਸੰਕੇਤਾਂ ਵਿਚਕਾਰ ਸੈਂਸੈਕਸ ਤੇ ਨਿਫਟੀ ਤੇਜ਼ੀ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਪਿਛਲੇ ਕਾਰੋਬਾਰੀ ਦਿਨ ਦੇ ਬੰਦ ਪੱਧਰ 38,862.23 ਦੇ ਮੁਕਾਬਲੇ ਅੱਜ ਸ਼ੁਰੂ 'ਚ 147.19 ਅੰਕ ਚੜ੍ਹ ਕੇ 39,009.42 'ਤੇ ਕਾਰੋਬਾਰ ਕਰ ਰਿਹਾ ਹੈ।

ਉੱਥੇ ਹੀ, ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 38.40 ਚੜ੍ਹ ਕੇ 11,704.35 ਦੇ ਪੱਧਰ 'ਤੇ ਖੁੱਲ੍ਹਾ ਹੈ। ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 35 ਅੰਕ ਦੀ ਤੇਜ਼ੀ ਅਤੇ ਬੈਂਕ ਨਿਫਟੀ 'ਚ 54 ਅੰਕ ਦੀ ਹਲਕੀ ਮਜਬੂਤੀ ਦੇਖਣ ਨੂੰ ਮਿਲੀ। ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ ਅੱਜ 69.34 ਦੇ ਪੱਧਰ 'ਤੇ ਖੁੱਲ੍ਹਾ ਹੈ। ਬੀਤੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 69.22 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੇ ਇਲਾਵਾ ਬ੍ਰੈਂਟ ਕੱਚਾ ਤੇਲ 70.71 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ।

 

ਗਲੋਬਲ ਬਾਜ਼ਾਰਾਂ 'ਚ ਕਾਰੋਬਾਰ-
ਸ਼ੁੱਕਰਵਾਰ ਅਮਰੀਕੀ ਬਾਜ਼ਾਰ ਤੇਜ਼ੀ 'ਚ ਬੰਦ ਹੋਏ ਸਨ। ਡਾਓ ਜੋਂਸ 40.36 ਅੰਕ ਯਾਨੀ 0.15 ਫੀਸਦੀ ਵਧ ਕੇ 26,424.99 ਦੇ ਪੱਧਰ 'ਤੇ ਬੰਦ ਹੋਇਆ। ਐੱਸ. ਐਂਡ ਪੀ.-500 ਇੰਡੈਕਸ 0.46 ਫੀਸਦੀ ਤੇ ਨੈਸਡੈਕ ਕੰਪੋਜ਼ਿਟ 0.6 ਫੀਸਦੀ ਦੀ ਤੇਜ਼ੀ 'ਚ ਬੰਦ ਹੋਏ।
ਉੱਥੇ ਹੀ, ਏਸ਼ੀਆਈ ਬਾਜ਼ਾਰਾਂ 'ਚ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਹਾਂਗਕਾਂਗ ਦਾ ਹੈਂਗ ਸੇਂਗ 160 ਅੰਕ ਯਾਨੀ 0.55 ਫੀਸਦੀ ਦੀ ਮਜਬੂਤੀ ਨਾਲ 30,100.25 ਦੇ ਪੱਧਰ 'ਤੇ ਕਾਰੋਬਾਰ ਕਰਦਾ ਨਜ਼ਰ ਆਇਆ ਹੈ। ਇਸ ਦੇ ਇਲਾਵਾ ਐੱਨ. ਐੱਸ. ਈ. ਨਿਫਟੀ-50 ਦਾ ਸਿੰਗਾਪੁਰ ਟ੍ਰੇਡਡ ਐੱਸ. ਜੀ. ਐਕਸ. ਨਿਫਟੀ 18.16 ਅੰਕ ਗਿਰਾਵਟ ਨਾਲ ਕੇ 11,766 'ਤੇ ਕਾਰੋਬਾਰ ਕਰ ਰਿਹਾ ਸੀ। ਜਪਾਨ ਦਾ ਬਾਜ਼ਾਰ ਨਿੱਕੇਈ 18 ਅੰਕ ਡਿੱਗ ਕੇ 21,789.34 ਦੇ ਪੱਧਰ 'ਤੇ ਕਾਰੋਬਾਰ ਕਰਦਾ ਦਿਸਿਆ। ਚੀਨ ਦਾ ਬਾਜ਼ਾਰ 24.32 ਅੰਕ ਚੜ੍ਹ ਕੇ 3,270.89 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ।


Related News