ਸੈਂਸੈਕਸ ਸ਼ੁਰੂ 'ਚ 39,000 ਤੋਂ ਥੱਲੇ, ਨਿਫਟੀ ਵੀ ਗਿਰਾਵਟ 'ਚ ਖੁੱਲ੍ਹਾ

06/25/2019 9:19:59 AM

ਮੁੰਬਈ— ਗਲੋਬਲ ਬਾਜ਼ਾਰਾਂ ਤੋਂ ਮਿਲੇ-ਜੁਲੇ ਖਰਾਬ ਸੰਕੇਤਾਂ ਵਿਚਕਾਰ ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦੇ 30 ਸਟਾਕਸ ਵਾਲੇ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਦੀ ਸ਼ੁਰੂਆਤ 150.25 ਅੰਕ ਦੀ ਗਿਰਾਵਟ ਨਾਲ 38,972.71 'ਤੇ ਹੋਈ ਹੈ। ਉੱਥੇ ਹੀ, ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸਟਾਕਸ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 46.50 ਅੰਕ ਯਾਨੀ 0.38 ਫੀਸਦੀ ਦੀ ਗਿਰਾਵਟ 'ਚ 11,653.15 'ਤੇ ਖੁੱਲ੍ਹਾ ਹੈ।
ਬੀ. ਐੱਸ. ਈ. ਮਿਡ ਕੈਪ 'ਚ ਕਾਰੋਬਾਰ ਦੇ ਸ਼ੁਰੂ 'ਚ 35 ਅੰਕ ਦੀ ਕਮਜ਼ੋਰੀ ਅਤੇ ਬੈਂਕ ਨਿਫਟੀ 'ਚ 120 ਅੰਕ ਦੀ ਗਿਰਾਵਟ ਦੇਖਣ ਨੂੰ ਮਿਲੀ।ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ ਅੱਜ 69.35 ਦੇ ਪੱਧਰ 'ਤੇ ਖੁੱਲ੍ਹਾ ਹੈ, ਜਦੋਂ ਕਿ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 69.1 ਦੇ ਪੱਧਰ 'ਤੇ ਬੰਦ ਹੋਇਆ ਸੀ।
 

 

ਗਲੋਬਲ ਬਾਜ਼ਾਰਾਂ 'ਚ ਕਾਰੋਬਾਰ
ਅਮਰੀਕਾ-ਈਰਾਨ ਵਿਚਕਾਰ ਤਣਾਤਣੀ ਤੇ ਜੀ-20 ਸੰਮੇਲਨ 'ਚ ਟਰੰਪ ਅਤੇ ਚੀਨ ਦੇ ਰਾਸ਼ਟਰਪਤੀ ਦੀ ਹੋਣ ਵਾਲੀ ਬੈਠਕ 'ਤੇ ਨਜ਼ਰ ਰੱਖਦੇ ਹੋਏ ਨਿਵੇਸ਼ਕ ਸਾਵਧਾਨੀ ਨਾਲ ਬਾਜ਼ਾਰ 'ਚ ਖਰੀਦਦਾਰੀ ਕਰ ਰਹੇ ਹਨ, ਜਿਸ ਕਾਰਨ ਗਲੋਬਲ ਬਾਜ਼ਾਰਾਂ 'ਚ ਗਿਰਾਵਟ ਦਿਸੀ ਹੈ।
ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜ਼ਿਟ 1.8 ਫੀਸਦੀ ਦੀ ਗਿਰਾਵਟ ਨਾਲ 2,954.61 'ਤੇ ਕਾਰੋਬਾਰ ਕਰ ਰਿਹਾ ਹੈ। ਜਪਾਨ ਦਾ ਬਾਜ਼ਾਰ ਨਿੱਕੇਈ 44 ਅੰਕ ਦੀ ਕਮਜ਼ੋਰੀ ਨਾਲ 21,241 'ਤੇ ਕਾਰੋਬਾਰ ਕਰ ਰਿਹਾ ਹੈ। ਉੱਥੇ ਹੀ, ਹਾਂਗਕਾਂਗ ਦੇ ਬਾਜ਼ਾਰ ਹੈਂਗ ਸੈਂਗ 'ਚ 370 ਅੰਕ ਦੀ ਗਿਰਾਵਟ ਦਰਜ ਕੀਤੀ ਗਈ ਹੈ। ਐੱਸ. ਜੀ. ਐਕਸ. ਨਿਫਟੀ 20 ਅੰਕ ਦੀ ਕਮਜ਼ੋਰੀ ਨਾਲ 11,670 ਦੇ ਪੱਧਰ 'ਤੇ ਹੈ।ਦੱਖਣੀ ਕੋਰੀਆ ਦਾ ਬਾਜ਼ਾਰ ਕੋਸਪੀ 0.08 ਫੀਸਦੀ ਡਿੱਗਾ ਹੈ ਤੇ 2,1241 'ਤੇ ਕਾਰੋਬਾਰ ਕਰ ਰਿਹਾ ਹੈ। ਸਿੰਗਾਪੁਰ ਦਾ ਸਟ੍ਰੇਟਸ ਟਾਈਮਜ਼ 0.10 ਫੀਸਦੀ ਦੀ ਕਮਜ਼ੋਰੀ ਨਾਲ 3,308 ਦੇ ਪੱਧਰ 'ਤੇ ਕਾਰੋਬਾਰ ਕਰਦਾ ਦਿਸਿਆ ਹੈ।


Related News