ਬਾਜ਼ਾਰ 'ਚ ਸੁਸਤੀ, ਸੈਂਸੈਕਸ 37 ਹਜ਼ਾਰ ਤੋਂ ਥੱਲ੍ਹੇ, ਨਿਫਟੀ ਵੀ ਡਿੱਗਾ

08/22/2019 9:19:53 AM

ਮੁੰਬਈ— ਗਲੋਬਲ ਬਾਜ਼ਾਰਾਂ ਤੋਂ ਮਿਲੇ-ਜੁਲੇ ਸੰਕੇਤਾਂ ਵਿਚਕਾਰ ਸੈਂਸੈਕਸ ਅਤੇ ਨਿਫਟੀ ਵੀਰਵਾਰ ਨੂੰ ਵੀ ਲਾਲ ਨਿਸ਼ਾਨ 'ਤੇ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦੇ 30 ਸਟਾਕਸ ਵਾਲੇ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਦੀ ਸ਼ੁਰੂਆਤ 95.85 ਅੰਕ ਦੀ ਗਿਰਾਵਟ ਨਾਲ 36,964.52 'ਤੇ ਹੋਈ।

ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸਟਾਕਸ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 15.55 ਅੰਕ ਯਾਨੀ 0.14 ਫੀਸਦੀ ਦੀ ਕਮਜ਼ੋਰੀ 'ਚ 10,903.15 'ਤੇ ਖੁੱਲ੍ਹਾ।ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 50 ਅੰਕ ਦੀ ਕਮਜ਼ੋਰੀ ਅਤੇ ਬੈਂਕ ਨਿਫਟੀ 'ਚ 80 ਅੰਕ ਦੀ ਗਿਰਾਵਟ ਦੇਖਣ ਨੂੰ ਮਿਲੀ।ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ ਅੱਜ 71.56 ਦੇ ਪੱਧਰ 'ਤੇ ਖੁੱਲ੍ਹਾ ਹੈ।
 

 

ਗਲੋਬਲ ਬਾਜ਼ਾਰਾਂ 'ਚ ਕਾਰੋਬਾਰ-
ਯੂ. ਐੱਸ. ਬਾਜ਼ਾਰ ਮਜਬੂਤੀ 'ਚ ਬੰਦ ਹੋਏ ਹਨ। ਡਾਓ ਜੋਂਸ 240 ਅੰਕ ਯਾਨੀ 0.9 ਫੀਸਦੀ ਦੀ ਮਜਬੂਤੀ ਦਰਜ ਕਰਦੇ ਹੋਏ 26,202.73 ਦੇ ਪੱਧਰ 'ਤੇ ਜਾ ਪੁੱਜਾ। ਉੱਥੇ ਹੀ, ਐੱਸ. ਐਂਡ ਪੀ.-500 ਇੰਡੈਕਸ ਵੀ 0.8 ਫੀਸਦੀ ਦੀ ਮਜਬੂਤੀ ਨਾਲ 2,924.43 ਦੇ ਪੱਧਰ 'ਤੇ ਬੰਦ ਹੋਇਆ। ਇਸ ਦੇ ਇਲਾਵਾ ਏਸ਼ੀਆਈ ਬਾਜ਼ਾਰਾਂ 'ਚ ਕਾਰੋਬਾਰ ਮਿਲੇ-ਜੁਲੇ ਹਨ।
ਸ਼ੰਘਾਈ ਕੰਪੋਜ਼ਿਟ 'ਚ 0.07 ਫੀਸਦੀ ਦੀ ਹਲਕੀ ਬੜ੍ਹਤ ਦੇਖਣ ਨੂੰ ਮਿਲੀ। ਸਿੰਗਾਪੁਰ 'ਚ ਐੱਸ. ਜੀ. ਐਕਸ. ਨਿਫਟੀ 20 ਅੰਕ ਯਾਨੀ 0.2 ਫੀਸਦੀ ਡਿੱਗ ਕੇ 10,914 'ਤੇ ਦੇਖਣ ਨੂੰ ਮਿਲਿਆ। ਹਾਂਗਕਾਂਗ ਦਾ ਹੈਂਗ ਸੇਂਗ 134 ਅੰਕ ਯਾਨੀ 0.5 ਫੀਸਦੀ ਡਿੱਗ ਕੇ 26,135 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ। ਉੱਥੇ ਹੀ, ਜਪਾਨ ਦਾ ਬਾਜ਼ਾਰ ਨਿੱਕੇਈ 25 ਅੰਕ ਯਾਨੀ 0.1 ਫੀਸਦੀ ਉਛਲ ਕੇ 20,644 ਦੇ ਪੱਧਰ 'ਤੇ ਦਿਸਿਆ। ਦੱਖਣੀ ਕੋਰੀਆ ਦਾ ਕੋਸਪੀ 0.3 ਫੀਸਦੀ ਡਿੱਗ ਕੇ 1,958 'ਤੇ ਕਾਰੋਬਾਰ ਕਰ ਰਿਹਾ ਸੀ। ਸਿੰਗਾਪੁਰ ਦਾ ਬਾਜ਼ਾਰ ਸਟ੍ਰੇਟਸ ਟਾਈਮਜ਼ 0.17 ਫੀਸਦੀ ਦੀ ਮਜਬੂਤੀ 'ਚ 3,127 'ਤੇ ਕਾਰੋਬਾਰ ਕਰ ਰਿਹਾ ਸੀ।


Related News