ਸੈਂਸੈਕਸ ਸ਼ੁਰੂ 'ਚ 300 ਅੰਕ ਤੋਂ ਵੱਧ ਡਿੱਗਾ, ਨਿਫਟੀ 11,300 ਤੋਂ ਥੱਲ੍ਹੇ ਖੁੱਲ੍ਹਾ

10/03/2019 9:18:19 AM

ਮੁੰਬਈ— ਗਲੋਬਲ ਬਾਜ਼ਾਰਾਂ ਤੋਂ ਮਿਲੇ ਖਰਾਬ ਸੰਕੇਤਾਂ ਵਿਚਕਾਰ ਵੀਰਵਾਰ ਨੂੰ ਸੈਂਸੈਕਸ ਤੇ ਨਿਫਟੀ ਵੀ ਲਾਲ ਨਿਸ਼ਾਨ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦੇ 30 ਸਟਾਕਸ ਵਾਲੇ ਪ੍ਰਮੁੱਖ ਇੰਡੈਕਸ ਸੈਂਸੈਕਸ ਨੇ 310 ਅੰਕ ਦੀ ਗਿਰਾਵਟ ਨਾਲ 37,995.23 'ਤੇ ਸ਼ੁਰੂਆਤ ਕੀਤੀ ਹੈ।

ਉੱਥੇ ਹੀ, ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸਟਾਕਸ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 95.65 ਅੰਕ ਦੀ ਕਮਜ਼ੋਰੀ ਨਾਲ 11,264.25 'ਤੇ ਖੁੱਲ੍ਹਾ ਹੈ। ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 60 ਅੰਕ ਦੀ ਗਿਰਾਵਟ ਤੇ ਬੈਂਕ ਨਿਫਟੀ 'ਚ 200 ਅੰਕ ਦੀ ਕਮਜ਼ੋਰੀ ਦੇਖਣ ਨੂੰ ਮਿਲੀ।

ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ 71.22 ਦੇ ਪੱਧਰ 'ਤੇ ਖੁੱਲ੍ਹਾ ਹੈ। ਪਿਛਲੇ ਕਾਰੋਬਾਰੀ ਦਿਨ ਇਹ 71.08 ਦੇ ਪੱਧਰ 'ਤੇ ਬੰਦ ਹੋਇਆ ਸੀ, ਯਾਨੀ ਅੱਜ 14 ਪੈਸੇ ਦੀ ਕਮਜ਼ੋਰੀ ਨਾਲ ਖੁੱਲ੍ਹਾ ਹੈ। ਨਿਵੇਸ਼ਕਾਂ ਦੀ ਨਜ਼ਰ ਆਰ. ਬੀ. ਆਈ. ਦੀ ਨੀਤੀਗਤ ਪਾਲਿਸੀ 'ਤੇ ਵੀ ਹੈ, ਜੋ 4 ਅਕਤੂਬਰ ਨੂੰ ਜਾਰੀ ਹੋਵੇਗੀ। ਸੰਭਾਵਨਾ ਹੈ ਕਿ ਮੰਗ 'ਚ ਸੁਸਤੀ ਨੂੰ ਦੂਰ ਕਰਨ ਲਈ ਇਸ ਵਾਰ ਵੀ ਰੇਪੋ ਰੇਟ 'ਚ ਕਟੌਤੀ ਹੋ ਸਕਦੀ ਹੈ।


ਗਲੋਬਲ ਬਾਜ਼ਾਰਾਂ 'ਚ ਕਾਰੋਬਾਰ-
ਯੂ. ਐੱਸ. ਬਾਜ਼ਾਰ ਲਾਲ ਨਿਸ਼ਾਨ 'ਤੇ ਬੰਦ ਹੋਏ ਹਨ। ਡਾਓ ਜੋਂਸ 1.86 ਫੀਸਦੀ ਡਿੱਗਾ, ਜਦੋਂ ਕਿ ਐੱਸ. ਐਂਡ ਪੀ.-500 ਇੰਡੈਕਸ 1.8 ਫੀਸਦੀ ਅਤੇ ਨੈਸਡੈਕ ਕੰਪੋਜ਼ਿਟ 1.6 ਫੀਸਦੀ ਦੀ ਗਿਰਾਵਟ 'ਚ ਬੰਦ ਹੋਏ ਹਨ।
ਏਸ਼ੀਆਈ ਬਾਜ਼ਾਰਾਂ 'ਤੇ ਨਜ਼ਰ ਮਾਰੀਏ ਤਾਂ ਐੱਸ. ਜੀ. ਐਕਸ. ਨਿਫਟੀ 10 ਅੰਕ ਯਾਨੀ 0.09 ਫੀਸਦੀ ਡਿੱਗ ਕੇ 11,345 'ਤੇ ਕਾਰੋਬਾਰ ਕਰ ਰਿਹਾ ਸੀ। ਉੱਥੇ ਹੀ, ਜਪਾਨ ਦਾ ਬਾਜ਼ਾਰ 2.03 ਫੀਸਦੀ ਦੀ ਗਿਰਾਵਟ ਨਾਲ 21,337 'ਤੇ ਕਾਰੋਬਾਰ ਕਰ ਰਿਹਾ ਸੀ। ਸਿੰਗਾਪੁਰ ਦੇ ਬਾਜ਼ਾਰ ਸਟ੍ਰੇਟਸ ਟਾਈਮਜ਼ 'ਚ 0.85 ਫੀਸਦੀ ਦੀ ਗਿਰਾਵਟ ਦੇਖਣ ਨੂੰ ਮਿਲੀ। ਉੱਥੇ ਹੀ, ਚੀਨ ਦਾ ਬਾਜ਼ਾਰ ਤੇ ਦੱਖਣੀ ਕੋਰੀਆ ਦਾ ਬਾਜ਼ਾਰ ਬੰਦ ਹਨ।


Related News