ਬਾਜ਼ਾਰ ਸੁਸਤ : ਸੈਂਸੈਕਸ 'ਚ ਹਲਕਾ ਉਛਾਲ ਅਤੇ ਨਿਫਟੀ 11,466 'ਤੇ ਖੁੱਲ੍ਹਾ

10/17/2019 9:18:48 AM

ਮੁੰਬਈ— ਗਲੋਬਲ ਬਾਜ਼ਾਰਾਂ ਤੋਂ ਮਿਲੇ-ਜੁਲੇ ਸੰਕੇਤਾਂ ਵਿਚਕਾਰ ਸੈਂਸੈਕਸ ਤੇ ਨਿਫਟੀ ਵੀਰਵਾਰ ਨੂੰ ਹਲਕੀ ਮਜਬੂਤੀ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦੇ 30 ਸਟਾਕਸ ਵਾਲੇ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਦੀ ਸ਼ੁਰੂਆਤ 48.45 ਅੰਕ ਦੀ ਬੜ੍ਹਤ ਨਾਲ 38,647.44 'ਤੇ ਹੋਈ ਹੈ। ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸਟਾਕਸ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ ਸਪਾਟ ਯਾਨੀ 0.02 ਫੀਸਦੀ ਦੀ ਮਾਮੂਲੀ ਮਜਬੂਤੀ ਨਾਲ 11,466 'ਤੇ ਖੁੱਲ੍ਹਾ ਹੈ। ਗਲੋਬਲ ਬਾਜ਼ਾਰਾਂ ਦੀ ਹਲਚਲ ਦੇ ਨਾਲ-ਨਾਲ ਨਿਵੇਸ਼ਕਾਂ ਦੀਆਂ ਨਜ਼ਰਾਂ ਕਾਰਪੋਰੇਟ ਤਿਮਾਹੀ ਨਤੀਜਿਆਂ 'ਤੇ ਹਨ।

ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 8 ਅੰਕ ਦੀ ਮਜਬੂਤੀ ਤੇ ਬੈਂਕ ਨਿਫਟੀ 'ਚ 4 ਅੰਕ ਦੀ ਕਮਜ਼ੋਰੀ ਦੇਖਣ ਨੂੰ ਮਿਲੀ। ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ 71.38 ਦੇ ਪੱਧਰ 'ਤੇ ਖੁੱਲ੍ਹਾ ਹੈ। ਪਿਛਲੇ ਕਾਰੋਬਾਰੀ ਦਿਨ ਇਹ 71.44 'ਤੇ ਬੰਦ ਹੋਇਆ ਸੀ। ਹੁਣ ਤਕ ਕਈ ਦਿੱਗਜ- ਇੰਫੋਸਿਸ, ਹਿੰਦੋਸਤਾਨ ਯੂਨੀਲੀਵਰ (ਐੱਚ. ਯੂ. ਐੱਲ.), ਵਿਪਰੋ, ਮਾਈਂਡ ਟ੍ਰੀ ਤੇ ਫੈਡਰਲ ਬੈਂਕ ਤਿਮਾਹੀ ਨਤੀਜੇ ਜਾਰੀ ਕਰ ਚੁੱਕੇ ਹਨ।


ਗਲੋਬਲ ਬਾਜ਼ਾਰਾਂ 'ਚ ਕਾਰੋਬਾਰ-
ਅਮਰੀਕੀ ਬਾਜ਼ਾਰ ਲਾਲ ਨਿਸ਼ਾਨ 'ਤੇ ਬੰਦ ਹੋਏ ਹਨ। ਡਾਓ ਜੋਂਸ 22 ਅੰਕ ਯਾਨੀ 0.1 ਫੀਸਦੀ, ਐੱਸ. ਐਂਡ ਪੀ.-500 ਇੰਡੈਕਸ 0.2 ਫੀਸਦੀ ਤੇ ਨੈਸਡੈਕ ਕੰਪੋਜ਼ਿਟ 0.3 ਫੀਸਦੀ ਦੀ ਗਿਰਾਵਟ ਨਾਲ ਬੰਦ ਹੋਏ ਹਨ। ਉੱਥੇ ਹੀ, ਏਸ਼ੀਆਈ ਬਾਜ਼ਾਰਾਂ ਦੀ ਗੱਲ ਕਰੀਏ ਤਾਂ ਚੀਨ ਦੇ ਬਾਜ਼ਾਰ ਸ਼ੰਘਾਈ ਕੰਪੋਜ਼ਿਟ 'ਚ 4.50 ਅੰਕ ਯਾਨੀ 0.15 ਫੀਸਦੀ ਦੀ ਹਲਕੀ ਤੇਜ਼ੀ ਦੇਖਣ ਨੂੰ ਮਿਲੀ ਹੈ। ਹਾਂਗਕਾਂਗ ਦੇ ਬਾਜ਼ਾਰ ਹੈਂਗ ਸੇਂਗ 'ਚ 267 ਅੰਕ ਯਾਨੀ 1 ਫੀਸਦੀ ਦੀ ਤੇਜ਼ੀ ਦੇਖਣ ਨੂੰ ਮਿਲੀ।
ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ ਸਿੰਗਾਪੁਰ 'ਚ ਐੱਸ. ਜੀ. ਐਕਸ. ਨਿਫਟੀ 6 ਅੰਕ ਯਾਨੀ 0.05 ਫੀਸਦੀ ਦੀ ਮਜਬੂਤੀ ਨਾਲ 11,492 'ਤੇ ਕਾਰੋਬਾਰ ਕਰ ਰਿਹਾ ਸੀ। ਦੱਖਣੀ ਕੋਰੀਆ ਦਾ ਬਾਜ਼ਾਰ ਕੋਸਪੀ 0.11 ਫੀਸਦੀ ਦੀ ਗਿਰਾਵਟ ਨਾਲ ਲਾਲ ਨਿਸ਼ਾਨ 'ਤੇ ਸੀ ਅਤੇ ਸਿੰਗਾਪੁਰ ਦਾ ਸਟ੍ਰੇਟਸ ਟਾਈਮਜ਼ ਵੀ 0.14 ਫੀਸਦੀ ਦੀ ਕਮਜ਼ੋਰੀ ਨਾਲ ਕਾਰੋਬਾਰ ਕਰ ਰਿਹਾ ਸੀ।


Related News