ਸੈਂਸੈਕਸ ''ਚ 100 ਤੋਂ ਵੱਧ ਅੰਕ ਦਾ ਉਛਾਲ, ਨਿਫਟੀ 11,900 ਤੋਂ ਪਾਰ ਖੁੱਲ੍ਹਾ

11/18/2019 9:34:10 AM

ਮੁੰਬਈ— ਗਲੋਬਲ ਬਾਜ਼ਾਰਾਂ ਤੋਂ ਮਿਲੇ-ਜੁਲੇ ਸੰਕੇਤਾਂ ਵਿਚਕਾਰ ਸੈਂਸੈਕਸ ਤੇ ਨਿਫਟੀ ਸੋਮਵਾਰ ਨੂੰ ਮਜਬੂਤੀ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦੇ 30 ਸਟਾਕਸ ਵਾਲੇ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਦੀ ਸ਼ੁਰੂਆਤ 133 ਅੰਕ ਦੀ ਮਜਬੂਤੀ ਨਾਲ 40,490 ਦੇ ਪੱਧਰ 'ਤੇ ਹੋਈ ਹੈ।

ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸਟਾਕਸ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 30.40 ਅੰਕ ਦੀ ਤੇਜ਼ੀ ਨਾਲ 11,925 'ਤੇ ਖੁੱਲ੍ਹਾ ਹੈ। ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 40 ਅੰਕ ਦੀ ਮਜਬੂਤੀ ਤੇ ਬੈਂਕ ਨਿਫਟੀ 'ਚ 70 ਅੰਕ ਦੀ ਬੜ੍ਹਤ ਦੇਖਣ ਨੂੰ ਮਿਲੀ। ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ 71.68 ਦੇ ਪੱਧਰ 'ਤੇ ਖੁੱਲ੍ਹਾ ਹੈ। ਪਿਛਲੇ ਕਾਰੋਬਾਰੀ ਦਿਨ ਇਹ 71.78 'ਤੇ ਬੰਦ ਹੋਇਆ ਸੀ।



ਗਲੋਬਲ ਬਾਜ਼ਾਰ-
ਸ਼ੁੱਕਰਵਾਰ ਨੂੰ ਅਮਰੀਕੀ ਬਾਜ਼ਾਰਾਂ 'ਚ ਤੇਜ਼ੀ ਦੇਖਣ ਨੂੰ ਮਿਲੀ। ਡਾਓ ਜੋਂਸ 222.93 ਅੰਕ ਯਾਨੀ 0.7 ਫੀਸਦੀ ਵੱਧ ਕੇ 28,004.89 'ਤੇ ਬੰਦ ਹੋਇਆ। ਉੱਥੇ ਹੀ, ਅੱਜ ਏਸ਼ੀਆਈ ਬਾਜ਼ਾਰਾਂ 'ਚ ਮਿਲੇ-ਜੁਲੇ ਕਾਰੋਬਾਰ ਦੇਖਣ ਨੂੰ ਮਿਲੇ ਹਨ। ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜ਼ਿਟ 0.11 ਫੀਸਦੀ ਦੀ ਹਲਕੀ ਮਜਬੂਤੀ ਨਾਲ 2,894 'ਤੇ ਕਾਰੋਬਾਰ ਕਰ ਰਿਹਾ ਸੀ, ਜਦੋਂ ਕਿ ਐੱਸ. ਜੀ. ਐਕਸ. ਨਿਫਟੀ 8 ਅੰਕ ਯਾਨੀ 0.07 ਫੀਸਦੀ ਡਿੱਗ ਕੇ 11,936 'ਤੇ ਸੀ।
ਜਪਾਨ ਦਾ ਬਾਜ਼ਾਰ ਨਿੱਕੇਈ 64 ਅੰਕ ਯਾਨੀ 0.27 ਫੀਸਦੀ ਦੀ ਮਜਬੂਤੀ ਨਾਲ 23,366 'ਤੇ ਕਾਰੋਬਾਰ ਕਰ ਰਿਹਾ ਸੀ। ਹਾਂਗਕਾਂਗ ਦਾ ਬਾਜ਼ਾਰ ਹੈਂਗ ਸੇਂਗ 280 ਅੰਕ ਯਾਨੀ 1.07 ਫੀਸਦੀ ਦੀ ਬੜ੍ਹਤ ਨਾਲ 26,607 ਦੇ ਪੱਧਰ 'ਤੇ ਸੀ। ਦੱਖਣੀ ਕੋਰੀਆ ਦਾ ਬਾਜ਼ਾਰ ਕੋਸਪੀ 7.88 ਅੰਕ ਯਾਨੀ 0.30 ਫੀਸਦੀ ਦੀ ਗਿਰਾਵਟ ਨਾਲ 2,155 ਦੇ ਪੱਧਰ 'ਤੇ ਦੇਖਣ ਨੂੰ ਮਿਲਿਆ। ਸਿੰਗਾਪੁਰ ਦਾ ਸਟ੍ਰੇਟਸ ਟਾਈਮਜ਼ 0.04 ਫੀਸਦੀ ਦੀ ਮਾਮੂਲੀ ਮਜਬੂਤੀ ਨਾਲ 3,240 'ਤੇ ਕਾਰੋਬਾਰ ਕਰ ਰਿਹਾ ਸੀ।


Related News