ਬਾਜ਼ਾਰ ਸੁਸਤ: ਸੈਂਸੈਕਸ 'ਚ ਹਲਕਾ ਉਛਾਲ, ਨਿਫਟੀ 12 ਹਜ਼ਾਰ ਤੋਂ ਥੱਲ੍ਹੇ

12/09/2019 9:18:25 AM

ਮੁੰਬਈ— ਗਲੋਬਲ ਬਾਜ਼ਾਰਾਂ ਤੋਂ ਮਿਲੇ-ਜੁਲੇ ਸੰਕੇਤਾਂ ਵਿਚਕਾਰ ਸੋਮਵਾਰ ਨੂੰ ਸੈਂਸੈਕਸ ਤੇ ਨਿਫਟੀ ਹਲਕੀ ਮਜਬੂਤੀ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦੇ 30 ਸਟਾਕਸ ਵਾਲੇ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਦੀ ਸ਼ੁਰੂਆਤ 28.53 ਅੰਕ ਦੀ ਤੇਜ਼ੀ ਨਾਲ 40,473 'ਤੇ ਹੋਈ ਹੈ।
ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸਟਾਕਸ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 6.75 ਅੰਕ ਯਾਨੀ 0.06 ਫੀਸਦੀ ਦੀ ਮਜਬੂਤੀ 'ਚ 11,928.25 'ਤੇ ਖੁੱਲ੍ਹਾ। ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 20 ਅੰਕ ਦੀ ਬੜ੍ਹਤ ਤੇ ਬੈਂਕ ਨਿਫਟੀ 'ਚ 60 ਅੰਕ ਦੀ ਕਮਜ਼ੋਰੀ ਦੇਖਣ ਨੂੰ ਮਿਲੀ। ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ ਅੱਜ 71.29 ਦੇ ਪੱਧਰ 'ਤੇ ਖੁੱਲ੍ਹਾ ਹੈ, ਜਦੋਂ ਕਿ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 71.19 ਦੇ ਪੱਧਰ 'ਤੇ ਬੰਦ ਹੋਇਆ ਸੀ।


ਗਲੋਬਲ ਬਾਜ਼ਾਰਾਂ 'ਚ ਕਾਰੋਬਾਰ-
ਗਿਰਾਵਟ 'ਚ ਖੁੱਲ੍ਹਣ ਮਗਰੋਂ ਏਸ਼ੀਆਈ ਬਾਜ਼ਾਰਾਂ 'ਚ ਫਿਲਹਾਲ ਹਲਕੀ ਬੜ੍ਹਤ ਦੇਖਣ ਨੂੰ ਮਿਲੀ ਹੈ। ਸ਼ੰਘਾਈ ਕੰਪੋਜ਼ਿਟ 0.02 ਫੀਸਦੀ ਦੀ ਮਾਮੂਲੀ ਤੇਜ਼ੀ ਨਾਲ 2912.62 'ਤੇ ਕਾਰੋਬਾਰ ਕਰ ਰਿਹਾ ਸੀ। ਹਾਲਾਂਕਿ, ਸਿੰਗਾਪੁਰ 'ਚ ਐੱਸ. ਜੀ. ਐਕਸ. ਨਿਫਟੀ 3.00 ਅੰਕ ਯਾਨੀ 0.03 ਫੀਸਦੀ ਡਿੱਗ ਕੇ 11,951 ਦੇ ਪੱਧਰ 'ਤੇ ਦੇਖਣ ਨੂੰ ਮਿਲਿਆ ਹੈ।

ਜਪਾਨ ਦਾ ਬਾਜ਼ਾਰ ਨਿੱਕੇਈ 107.19 ਅੰਕ ਯਾਨੀ 0.46 ਫੀਸਦੀ ਦੀ ਮਜਬੂਤੀ 'ਚ 23,461 'ਤੇ ਕਾਰੋਬਾਰ ਕਰ ਰਿਹਾ ਸੀ, ਜਦੋਂ ਕਿ ਹਾਂਗਕਾਂਗ ਦਾ ਬਾਜ਼ਾਰ ਹੈਂਗ ਸੈਂਗ 70.33 ਅੰਕ ਯਾਨੀ 0.27 ਫੀਸਦੀ ਮਜਬੂਤ ਹੋ ਕੇ 26,568 'ਤੇ ਕਾਰੋਬਾਰ ਕਰ ਰਿਹਾ ਸੀ।ਦੱਖਣੀ ਕੋਰੀਆ ਦਾ ਇੰਡੈਕਸ ਕੋਸਪੀ 7 ਅੰਕ ਯਾਨੀ 0.28 ਫੀਸਦੀ ਦੀ ਬੜ੍ਹਤ 'ਚ 2,087 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਦੌਰਾਨ ਸਿੰਗਾਪੁਰ ਦਾ ਬਾਜ਼ਾਰ ਸਟ੍ਰੇਟਸ ਟਾਈਮਜ਼ 0.04 ਫੀਸਦੀ ਹਲਕਾ ਮਜਬੂਤ ਹੋ ਕੇ 3,193 'ਤੇ ਕਾਰੋਬਾਰ ਕਰਦਾ ਦਿਸਿਆ।


Related News