ਸੈਂਸੈਕਸ 'ਚ 100 ਅੰਕ ਤੋਂ ਵੱਧ ਦੀ ਬੜ੍ਹਤ, ਨਿਫਟੀ 12,100 ਤੋਂ ਪਾਰ ਖੁੱਲ੍ਹਾ

12/16/2019 9:16:27 AM

ਮੁੰਬਈ— ਗਲੋਬਲ ਬਾਜ਼ਾਰਾਂ ਤੋਂ ਮਿਲੇ-ਜੁਲੇ ਸੰਕੇਤਾਂ ਵਿਚਕਾਰ ਸੋਮਵਾਰ ਨੂੰ ਸੈਂਸੈਕਸ ਤੇ ਨਿਫਟੀ ਹਲਕੀ ਮਜਬੂਤੀ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦੇ 30 ਸਟਾਕਸ ਵਾਲੇ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਦੀ ਸ਼ੁਰੂਆਤ 138.46 ਅੰਕ ਦੀ ਤੇਜ਼ੀ ਨਾਲ 41,148.17 'ਤੇ ਹੋਈ ਹੈ।

ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸਟਾਕਸ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 33.15 ਅੰਕ ਯਾਨੀ 0.27 ਫੀਸਦੀ ਦੀ ਮਜਬੂਤੀ 'ਚ 12,119.85 'ਤੇ ਖੁੱਲ੍ਹਾ।
ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 30 ਅੰਕ ਦੀ ਬੜ੍ਹਤ ਤੇ ਬੈਂਕ ਨਿਫਟੀ 'ਚ 100 ਅੰਕ ਦੀ ਮਜਬੂਤੀ ਦੇਖਣ ਨੂੰ ਮਿਲੀ। ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ ਅੱਜ 70.75 ਦੇ ਪੱਧਰ 'ਤੇ ਖੁੱਲ੍ਹਾ ਹੈ, ਜਦੋਂ ਕਿ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 70.81 ਦੇ ਪੱਧਰ 'ਤੇ ਬੰਦ ਹੋਇਆ ਸੀ।


ਗਲੋਬਲ ਬਾਜ਼ਾਰਾਂ 'ਚ ਕਾਰੋਬਾਰ-
ਸ਼ੰਘਾਈ ਕੰਪੋਜ਼ਿਟ 'ਚ 0.02 ਫੀਸਦੀ ਦੀ ਗਿਰਾਵਟ ਦੇਖਣ ਨੂੰ ਮਿਲੀ। ਸਿੰਗਾਪੁਰ 'ਚ ਐੱਸ. ਜੀ. ਐਕਸ. ਨਿਫਟੀ 9 ਅੰਕ ਯਾਨੀ 0.07 ਫੀਸਦੀ ਡਿੱਗ ਕੇ 12,140 ਦੇ ਪੱਧਰ 'ਤੇ ਦੇਖਣ ਨੂੰ ਮਿਲਿਆ। ਜਪਾਨ ਦਾ ਬਾਜ਼ਾਰ ਨਿੱਕੇਈ 7.72 ਅੰਕ ਯਾਨੀ 0.03 ਫੀਸਦੀ ਦੀ ਗਿਰਾਵਟ 'ਚ 24015.38 'ਤੇ ਕਾਰੋਬਾਰ ਕਰ ਰਿਹਾ ਸੀ, ਜਦੋਂ ਕਿ ਹਾਂਗਕਾਂਗ ਦਾ ਬਾਜ਼ਾਰ ਹੈਂਗ ਸੈਂਗ 47.15 ਅੰਕ ਯਾਨੀ 0.17 ਫੀਸਦੀ ਕਮਜ਼ੋਰ ਹੋ ਕੇ 27,640 'ਤੇ ਕਾਰੋਬਾਰ ਕਰ ਰਿਹਾ ਸੀ। ਦੱਖਣੀ ਕੋਰੀਆ ਦਾ ਇੰਡੈਕਸ ਕੋਸਪੀ 7 ਅੰਕ ਯਾਨੀ 0.34 ਫੀਸਦੀ ਦੀ ਗਿਰਾਵਟ 'ਚ 2,169 'ਤੇ ਕਾਰੋਬਾਰ ਕਰ ਰਿਹਾ ਸੀ।  ਸਿੰਗਾਪੁਰ ਦਾ ਬਾਜ਼ਾਰ ਸਟ੍ਰੇਟਸ ਟਾਈਮਜ਼ 0.07 ਫੀਸਦੀ ਦੀ ਹਲਕੀ ਮਜਬੂਤੀ ਨਾਲ 3,216 'ਤੇ ਕਾਰੋਬਾਰ ਕਰ ਰਿਹਾ ਸੀ।


Related News