ਸੈਂਸੈਕਸ ਰਿਕਾਰਡ 41,400 ਤੋਂ ਪਾਰ, ਨਿਫਟੀ 12,170 ਤੋਂ ਉਪਰ ਖੁੱਲ੍ਹਾ

12/18/2019 9:17:41 AM

ਮੁੰਬਈ— ਗਲੋਬਲ ਬਾਜ਼ਾਰਾਂ 'ਚ ਹਲਕੀ ਤੇਜ਼ੀ ਤੇ ਜੀ. ਐੱਸ. ਟੀ. ਕੌਂਸਲ ਦੀ ਬੈਠਕ ਤੋਂ ਪਹਿਲਾਂ ਬੁੱਧਵਾਰ ਨੂੰ ਸੈਂਸੈਕਸ ਤੇ ਨਿਫਟੀ ਮਜਬੂਤੀ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦੇ 30 ਸਟਾਕਸ ਵਾਲੇ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਦੀ ਸ਼ੁਰੂਆਤ 52.82 ਅੰਕ ਦੀ ਤੇਜ਼ੀ ਨਾਲ 41,404.99 ਦੀ ਨਵੀਂ ਉਚਾਈ 'ਤੇ ਹੋਈ ਹੈ।


ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸਟਾਕਸ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 14.25 ਅੰਕ ਯਾਨੀ 0.12 ਫੀਸਦੀ ਦੀ ਬੜ੍ਹਤ ਨਾਲ 12,179.25 ਦੇ ਰਿਕਾਰਡ 'ਤੇ ਖੁੱਲ੍ਹਾ ਹੈ। ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 20 ਅੰਕ ਦੀ ਬੜ੍ਹਤ ਤੇ ਬੈਂਕ ਨਿਫਟੀ 'ਚ 150 ਅੰਕ ਦੀ ਮਜਬੂਤੀ ਦੇਖਣ ਨੂੰ ਮਿਲੀ। ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ ਅੱਜ 71.03 ਦੇ ਪੱਧਰ 'ਤੇ ਖੁੱਲ੍ਹਾ ਹੈ, ਜਦੋਂ ਕਿ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 70.97 ਦੇ ਪੱਧਰ 'ਤੇ ਬੰਦ ਹੋਇਆ ਸੀ।
 

ਗਲੋਬਲ ਬਾਜ਼ਾਰਾਂ 'ਚ ਕਾਰੋਬਾਰ-
ਯੂ. ਐੱਸ. ਬਾਜ਼ਾਰ ਮਜਬੂਤੀ 'ਚ ਬੰਦ ਹੋਏ ਹਨ। ਏਸ਼ੀਆਈ ਬਾਜ਼ਾਰਾਂ 'ਚ ਵੀ ਬੜ੍ਹਤ ਦੇਖਣ ਨੂੰ ਮਿਲੀ ਹੈ। ਹਾਲਾਂਕਿ, ਜਪਾਨ ਦਾ ਬਾਜ਼ਾਰ ਗਿਰਾਵਟ 'ਚ ਸੀ। ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜ਼ਿਟ 8.02 ਅੰਕ ਯਾਨੀ 0.27 ਫੀਸਦੀ ਦੀ ਮਜਬੂਤੀ 'ਚ 3,030 'ਤੇ ਕਾਰੋਬਾਰ ਕਰ ਰਿਹਾ ਸੀ।
ਸਿੰਗਾਪੁਰ 'ਚ ਐੱਸ. ਜੀ. ਐਕਸ. ਨਿਫਟੀ 14 ਅੰਕ ਯਾਨੀ 0.11 ਫੀਸਦੀ ਚੜ੍ਹ ਕੇ 12,206 ਦੇ ਪੱਧਰ 'ਤੇ ਸੀ। ਹਾਲਾਂਕਿ, ਜਪਾਨ ਦਾ ਬਾਜ਼ਾਰ ਨਿੱਕੇਈ 78 ਅੰਕ ਯਾਨੀ 0.33 ਫੀਸਦੀ ਦੀ ਗਿਰਾਵਟ ਨਾਲ 23,987 'ਤੇ ਕਾਰੋਬਾਰ ਕਰ ਰਿਹਾ ਸੀ। ਹਾਂਗਕਾਂਗ ਦਾ ਬਾਜ਼ਾਰ ਹੈਂਗ ਸੈਂਗ 118 ਅੰਕ ਯਾਨੀ 0.43 ਫੀਸਦੀ ਵੱਧ ਕੇ 27,962 'ਤੇ ਕਾਰੋਬਾਰ ਕਰ ਰਿਹਾ ਸੀ। ਦੱਖਣੀ ਕੋਰੀਆ ਦਾ ਇੰਡੈਕਸ ਕੋਸਪੀ 2.42 ਅੰਕ ਯਾਨੀ 0.11 ਫੀਸਦੀ ਦੀ ਮਜਬੂਤੀ 'ਚ 2,198 'ਤੇ ਕਾਰੋਬਾਰ ਕਰ ਰਿਹਾ ਸੀ। ਸਿੰਗਾਪੁਰ ਦਾ ਬਾਜ਼ਾਰ ਸਟ੍ਰੇਟਸ ਟਾਈਮਜ਼ 0.44 ਫੀਸਦੀ ਮਜਬੂਤ ਹੋ ਕੇ 3,214 'ਤੇ ਕਾਰੋਬਾਰ ਕਰ ਰਿਹਾ ਸੀ।


Related News