ਸੈਂਸੈਕਸ 'ਚ ਜ਼ੋਰਦਾਰ ਉਛਾਲ, ਨਿਫਟੀ ਵੀ 10,000 ਤੋਂ ਪਾਰ ਬੰਦ

06/18/2020 4:40:26 PM

ਮੁੰਬਈ— ਬਾਜ਼ਾਰ 'ਚ ਅੱਜ ਚੰਗੀ ਬੜ੍ਹਤ ਦੇਖਣ ਨੂੰ ਮਿਲੀ ਹੈ। ਐੱਚ. ਡੀ. ਐੱਫ. ਸੀ., ਰਿਲਾਇੰਸ ਇੰਡਸਟਰੀਜ਼, ਕੋਟਕ ਬੈਂਕ ਤੇ ਆਈ. ਸੀ. ਆਈ. ਸੀ. ਆਈ. ਬੈਂਕ ਦੇ ਸ਼ੇਅਰਾਂ 'ਚ ਤੇਜ਼ੀ ਨਾਲ ਵੀਰਵਾਰ ਨੂੰ ਸੈਂਸੈਕਸ 'ਚ ਵੱਡੀ ਮਜਬੂਤੀ ਦੇਖਣ ਨੂੰ ਮਿਲੀ। ਕੌਮਾਂਤਰੀ ਬਾਜ਼ਾਰਾਂ 'ਚ ਕਮਜ਼ੋਰੀ ਦੇ ਰੁਖ਼ ਦੇ ਬਾਵਜੂਦ ਬਾਜ਼ਾਰ 'ਚ ਤੇਜ਼ੀ ਰਹੀ। ਹਾਲਾਂਕਿ, ਬੀ. ਐੱਸ. ਈ. ਦਾ ਸੈਂਸੈਕਸ ਸੁਸਤ ਰੁਖ਼ ਦੇ ਨਾਲ ਖੁੱਲ੍ਹਾ ਸੀ ਪਰ ਦੁਪਹਿਰ ਦੇ ਕਾਰੋਬਾਰ 'ਚ ਇਸ ਨੇ ਚੰਗੀ ਰਫਤਾਰ ਫੜੀ।


ਕਾਰੋਬਾਰ ਦੀ ਸਮਾਪਤੀ 'ਤੇ ਸੈਂਸੈਕਸ 700.13 ਅੰਕ ਯਾਨੀ 2.09 ਫੀਸਦੀ ਦੀ ਬੜ੍ਹਤ ਨਾਲ 34,208.05 ਦੇ ਪੱਧਰ 'ਤੇ ਬੰਦ ਹੋਇਆ। ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ ਨਿਫਟੀ 210.50 ਅੰਕ ਯਾਨੀ 2.13 ਫੀਸਦੀ ਵੱਧ ਕੇ 10,091.65 ਦੇ ਪੱਧਰ 'ਤੇ ਬੰਦ ਹੋਇਆ। ਸੈਂਸੈਕਸ 'ਚ ਬਜਾਜ ਫਾਈਨੈਂਸ ਦੇ ਸ਼ੇਅਰ ਸਭ ਤੋਂ ਜ਼ਿਆਦਾ 5 ਫੀਸਦੀ ਤੋਂ ਵੱਧ ਚੜ੍ਹੇ। ਕੋਟਕ ਬੈਂਕ, ਭਾਰਤੀ ਸਟੇਟ ਬੈਂਕ, ਪਾਵਰਗ੍ਰਿਡ, ਐਕਸਿਸ ਬੈਂਕ, ਐੱਚ. ਡੀ. ਐੱਫ. ਸੀ. ਬੈਂਕ ਤੇ ਰਿਲਾਇੰਸ ਇੰਡਸਟਰੀਜ਼ ਨੇ ਵੀ ਮਜਬੂਤੀ ਦਰਜ ਕੀਤੀ। ਦੂਜੇ ਪਾਸੇ ਹਿੰਦੁਸਤਾਨ ਯੂਨੀਲੀਵਰ, ਭਾਰਤੀ ਏਅਰਟੈੱਲ, ਟੀ. ਸੀ. ਐੱਸ., ਓ. ਐੱਨ. ਜੀ. ਸੀ. ਅਤੇ ਮਾਰੂਤੀ ਦੇ ਸ਼ੇਅਰਾਂ 'ਚ ਗਿਰਾਵਟ ਰਹੀ।

ਗਲੋਬਲ ਬਾਜ਼ਾਰ-
ਏਸ਼ੀਆਈ ਬਾਜ਼ਾਰਾਂ 'ਚ ਹਾਂਗਕਾਂਗ ਦਾ ਹੈਂਗ ਸੈਂਗ, ਜਪਾਨ ਦਾ ਨਿੱਕੇਈ ਤੇ ਦੱਖਣੀ ਕੋਰੀਆ ਦਾ ਕੋਸਪੀ ਨੁਕਸਾਨ 'ਚ ਰਹੇ। ਉੱਥੇ ਹੀ, ਚੀਨ ਦਾ ਸ਼ੰਘਾਈ ਕੰਪੋਜ਼ਿਟ ਹਰੇ ਨਿਸ਼ਾਨ 'ਤੇ ਰਿਹਾ। ਓਧਰ ਸ਼ੁਰੂਆਤੀ ਕਾਰੋਬਾਰ 'ਚ ਯੂਰਪੀ ਬਾਜ਼ਾਰਾਂ 'ਚ ਮਿਲਿਆ-ਜੁਲਿਆ ਰੁਖ਼ ਰਿਹਾ।
ਚੀਨ ਦੇ ਬਾਜ਼ਾਰ ਸ਼ੰਘਾਈ ਕੰਪੋਜ਼ਿਟ 'ਚ 0.12 ਫੀਸਦੀ ਦੀ ਮਾਮੂਲੀ ਤੇਜ਼ੀ ਦਰਜ ਕੀਤੀ ਗਈ। ਉੱਥੇ ਹੀ, ਐੱਸ. ਜੀ. ਐਕਸ. ਨਿਫਟੀ 17 ਅੰਕ ਯਾਨੀ 0.17 ਫੀਸਦੀ ਚੜ੍ਹ ਕੇ 10,050 'ਤੇ ਕਾਰੋਬਾਰ ਕਰ ਰਿਹਾ ਸੀ। ਜਪਾਨ ਦਾ ਬਾਜ਼ਾਰ ਨਿੱਕੇਈ 100 ਅੰਕ ਯਾਨੀ 0.45 ਫੀਸਦੀ ਦੀ ਗਿਰਾਵਟ ਨਾਲ 22,355 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਇਸ ਤੋਂ ਇਲਾਵਾ ਹਾਂਗਕਾਂਗ ਦਾ ਬਾਜ਼ਾਰ ਹੈਂਗ ਸੇਂਗ 16.47 ਅੰਕ ਯਾਨੀ 0.07 ਫੀਸਦੀ ਦੀ ਕਮਜ਼ੋਰੀ ਨਾਲ 24,464 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ। ਦੱਖਣੀ ਕੋਰੀਆ ਦਾ ਬਾਜ਼ਾਰ ਕੋਸਪੀ 0.35 ਫੀਸਦੀ ਡਿੱਗਾ ਸੀ।


Sanjeev

Content Editor

Related News