ਸ਼ੁਰੂਆਤੀ ਕਾਰੋਬਾਰ ''ਚ ਸ਼ੁੱਕਰਵਾਰ ਨੂੰ ਸੈਂਸੈਕਸ ਅਤੇ ਨਿਫਟੀ ''ਚ ਆਈ ਗਿਰਾਵਟ
Friday, Aug 25, 2023 - 11:10 AM (IST)
ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ 'ਚ ਕਮਜ਼ੋਰ ਰੁਖ ਦੇ ਵਿਚਕਾਰ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਸਥਾਨਕ ਸ਼ੇਅਰ ਬਾਜ਼ਾਰ 'ਚ ਗਿਰਾਵਟ ਦਰਜ ਕੀਤੀ ਗਈ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 452.68 ਅੰਕ ਡਿੱਗ ਕੇ 64,799.66 'ਤੇ ਆ ਗਿਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 125.95 ਅੰਕਾਂ ਦੇ ਨੁਕਸਾਨ ਨਾਲ 19,260.75 'ਤੇ ਬੰਦ ਹੋਇਆ। ਸੈਂਸੈਕਸ ਦੇ ਸ਼ੇਅਰਾਂ ਵਿੱਚੋਂ ਜੀਓ ਫਾਈਨੈਂਸ਼ੀਅਲ ਸਰਵਿਸਿਜ਼ ਲਿਮਟਿਡ 4.98 ਫ਼ੀਸਦੀ ਡਿੱਗ ਕੇ 205.15 ਰੁਪਏ ਦੀ ਲੋਅਰ ਸਰਕਟ ਸੀਮਾ ਨੂੰ ਛੂਹ ਗਿਆ। ਕੰਪਨੀ ਦੇ ਸ਼ੇਅਰਾਂ 'ਚ ਲਗਾਤਾਰ ਪੰਜਵੇਂ ਦਿਨ ਗਿਰਾਵਟ ਦਰਜ ਕੀਤੀ ਗਈ।
ਇਹ ਵੀ ਪੜ੍ਹੋ : ਖੰਡ ਐਕਸਪੋਰਟ ਨੂੰ ਲੈ ਕੇ ਭਾਰਤ ਲੈ ਸਕਦੈ ਵੱਡਾ ਫ਼ੈਸਲਾ, 5 ਮਹੀਨਿਆਂ ਦੇ ਉੱਚ ਪੱਧਰ ’ਤੇ ਪਹੁੰਚੀ ਮਹਿੰਗਾਈ
ਇੰਡਸਇੰਡ ਬੈਂਕ, ਲਾਰਸਨ ਐਂਡ ਟੂਬਰੋ, ਭਾਰਤੀ ਏਅਰਟੈੱਲ, ਐਕਸਿਸ ਬੈਂਕ, ਅਲਟਰਾਟੈੱਕ ਸੀਮੈਂਟ ਅਤੇ ਆਈਟੀਸੀ ਦੇ ਸ਼ੇਅਰਾਂ ਵਿੱਚ ਗਿਰਾਵਟ ਦਰਜ ਕੀਤੀ ਗਈ। ਦੂਜੇ ਪਾਸੇ, ਬਜਾਜ ਫਿਨਸਰਵ, ਟਾਟਾ ਮੋਟਰਜ਼, ਏਸ਼ੀਅਨ ਪੇਂਟਸ ਅਤੇ ਮਾਰੂਤੀ 'ਚ ਤੇਜ਼ੀ ਰਹੀ। ਹੋਰ ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ, ਹਾਂਗਕਾਂਗ ਦਾ ਹੈਂਗਸੇਂਗ, ਦੱਖਣੀ ਕੋਰੀਆ ਦਾ ਕੋਸਪੀ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ 'ਚ ਗਿਰਾਵਟ ਦਰਜ ਕੀਤੀ ਗਈ। ਵੀਰਵਾਰ ਨੂੰ ਅਮਰੀਕੀ ਬਾਜ਼ਾਰ ਨਕਾਰਾਤਮਕ ਰੁਖ ਨਾਲ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.20 ਫ਼ੀਸਦੀ ਵਧ ਕੇ 83.53 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਵੀਰਵਾਰ ਨੂੰ 1,524.87 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
ਇਹ ਵੀ ਪੜ੍ਹੋ : ਲਖਨਊ ਤੋਂ ਸ਼ਾਰਜਾਹ ਜਾ ਰਹੇ ਜਹਾਜ਼ 'ਚ 23 ਸਾਲਾ ਨੌਜਵਾਨ ਨੂੰ ਪਿਆ ਦੌਰਾ, ਜੈਪੁਰ ’ਚ ਹੋਈ ਐਮਰਜੈਂਸੀ ਲੈਂਡਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8