ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਬਾਜ਼ਾਰ ''ਚ ਆਈ ਤੇਜ਼ੀ, ਸੈਂਸੈਕਸ ਤੇ ਨਿਫਟੀ ਸਭ ਤੋਂ ਉੱਚੇ ਪੱਧਰ ''ਤੇ ਪਹੁੰਚੇ

06/28/2023 10:44:17 AM

ਮੁੰਬਈ (ਭਾਸ਼ਾ) - ਅਮਰੀਕੀ ਬਾਜ਼ਾਰਾਂ ਵਿੱਚ ਤੇਜ਼ੀ ਅਤੇ ਵਿਦੇਸ਼ੀ ਪੂੰਜੀ ਦੇ ਪ੍ਰਵਾਹ ਵਿੱਚ ਹੋਏ ਵਾਧੇ ਦੇ ਵਿਚਕਾਰ ਬੁੱਧਵਾਰ ਨੂੰ ਘਰੇਲੂ ਸ਼ੇਅਰ ਬਾਜ਼ਾਰਾਂ ਦੇ ਦੋਵੇਂ ਪ੍ਰਮੁੱਖ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਸ਼ੁਰੂਆਤੀ ਕਾਰੋਬਾਰ ਵਿੱਚ ਆਪਣੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਏ। ਮਾਰਕੀਟ ਸੂਚਕਾਂਕ ਵਿੱਚ ਮਹੱਤਵਪੂਰਨ ਹਿੱਸੇਦਾਰੀ ਰੱਖਣ ਵਾਲੀ ਰਿਲਾਇੰਸ ਇੰਡਸਟਰੀਜ਼ ਅਤੇ ਐੱਚਡੀਐੱਫਸੀ ਬੈਂਕ ਵਰਗੀਆਂ ਵੱਡੀਆਂ ਕੰਪਨੀਆਂ ਦੇ ਸ਼ੇਅਰਾਂ ਦੀ ਖਰੀਦਦਾਰੀ ਹੋਣ ਨਾਲ ਵੀ ਸਕਾਰਾਤਮਕ ਧਾਰਨਾ ਨੂੰ ਹੁਲਾਰਾ ਮਿਲਿਆ ਹੈ। 

ਇਹ ਵੀ ਪੜ੍ਹੋ : ਰਾਤ ਨੂੰ AC ਚਲਾਇਆ ਤਾਂ ਆਵੇਗਾ ਜ਼ਿਆਦਾ ਬਿੱਲ, ਸਰਕਾਰ ਵੱਲੋਂ ਨਵੇਂ ਟੈਰਿਫ਼ ਨੂੰ ਮਨਜ਼ੂਰੀ

ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੂਚਕਾਂਕ ਸ਼ੁਰੂਆਤੀ ਕਾਰੋਬਾਰ ਵਿੱਚ 299.97 ਅੰਕ ਵਧ ਕੇ 63,716 ਦੇ ਨਵੇਂ ਉੱਚੇ ਪੱਧਰ 'ਤੇ ਪਹੁੰਚ ਗਿਆ। ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ ਸੂਚਕਾਂਕ ਨਿਫਟੀ ਵੀ ਸ਼ੁਰੂਆਤੀ ਕਾਰੋਬਾਰ 'ਚ 90.75 ਅੰਕ ਵਧ ਕੇ 18,908.15 ਅੰਕ ਦੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਿਆ। ਸੈਂਸੈਕਸ ਦੇ ਗਰੁੱਪ ਵਿੱਚ ਸ਼ਾਮਲ ਕੰਪਨੀਆਂ 'ਚ ਟਾਈਟਨ, ਬਜਾਜ ਫਾਈਨਾਂਸ, ਸਟੇਟ ਬੈਂਕ ਆਫ ਇੰਡੀਆ, ਆਈਟੀਸੀ, ਲਾਰਸਨ ਐਂਡ ਟੂਬਰੋ, ਇੰਡਸਇੰਡ ਬੈਂਕ, ਐੱਚਡੀਐੱਫਸੀ ਬੈਂਕ, ਰਿਲਾਇੰਸ ਇੰਡਸਟਰੀਜ਼, ਟਾਟਾ ਮੋਟਰਜ਼, ਮਹਿੰਦਰਾ ਐਂਡ ਮਹਿੰਦਰਾ, ਟਾਟਾ ਸਟੀਲ ਅਤੇ ਇੰਫੋਸਿਸ ਵਧੀਆਂ ਹਨ। 

ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ: 4-5 ਰੁਪਏ ਸਸਤਾ ਹੋ ਸਕਦੈ ਪੈਟਰੋਲ-ਡੀਜ਼ਲ, ਜਾਣੋ ਕੰਪਨੀਆਂ ਕਦੋਂ ਕਰਨਗੀਆਂ ਐਲਾਨ

ਦੂਜੇ ਪਾਸੇ, ਟੈਕ ਮਹਿੰਦਰਾ, ਐਕਸਿਸ ਬੈਂਕ, ਕੋਟਕ ਮਹਿੰਦਰਾ ਬੈਂਕ, ਐੱਚਸੀਐੱਲ ਟੈਕਨਾਲੋਜੀਜ਼, ਪਾਵਰ ਗਰਿੱਡ ਅਤੇ ਐੱਨਟੀਪੀਸੀ ਨੇ ਸ਼ੁਰੂਆਤੀ ਘਾਟੇ ਦੇਖੇ। ਦੂਜੇ ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ ਵਾਧੇ ਦੇ ਨਾਲ ਕਾਰੋਬਾਰ ਕਰ ਰਿਹਾ ਸੀ, ਜਦਕਿ ਦੱਖਣੀ ਕੋਰੀਆ ਦਾ ਕੋਸਪੀ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗਸੇਂਗ ਘਾਟੇ 'ਚ ਚੱਲ ਰਿਹਾ ਸੀ। ਮੰਗਲਵਾਰ ਨੂੰ ਅਮਰੀਕੀ ਸ਼ੇਅਰ ਬਾਜ਼ਾਰਾਂ 'ਚ ਜ਼ਬਰਦਸਤ ਉਛਾਲ ਦੇਖਣ ਨੂੰ ਮਿਲਿਆ। ਅੰਤਰਰਾਸ਼ਟਰੀ ਤੇਲ ਬੈਂਚਮਾਰਕ ਬ੍ਰੈਂਟ ਕਰੂਡ 0.61 ਫ਼ੀਸਦੀ ਚੜ੍ਹ ਕੇ 72.70 ਡਾਲਰ ਪ੍ਰਤੀ ਬੈਰਲ ਹੋ ਗਿਆ। 

ਇਹ ਵੀ ਪੜ੍ਹੋ : ਦੁਨੀਆ ਭਰ 'ਚ ਮਸ਼ਹੂਰ ਹੋਇਆ ਮੁਰਥਲ ਦਾ ਅਮਰੀਕ ਸੁਖਦੇਵ ਢਾਬਾ, ਟਾਪ 150 'ਚੋਂ ਮਿਲਿਆ 23ਵਾਂ ਸਥਾਨ

ਐਕਸਚੇਂਜ ਕੋਲ ਉਪਲਬਧ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫਆਈਆਈ) ਨੇ ਮੰਗਲਵਾਰ ਨੂੰ 2,024.05 ਕਰੋੜ ਰੁਪਏ ਦੇ ਸ਼ੇਅਰ ਖਰੀਦੇ। ਤਿੰਨ ਦਿਨਾਂ ਦੀ ਗਿਰਾਵਟ ਤੋਂ ਉਭਰਦੇ ਹੋਏ, ਸੈਂਸੈਕਸ ਮੰਗਲਵਾਰ ਨੂੰ 446.03 ਅੰਕ ਜਾਂ 0.71 ਫ਼ੀਸਦੀ ਦੇ ਵਾਧੇ ਨਾਲ 63,416.03 'ਤੇ ਬੰਦ ਹੋਇਆ। ਨਿਫਟੀ ਵੀ 126.20 ਅੰਕ ਭਾਵ 0.68 ਫ਼ੀਸਦੀ ਚੜ੍ਹ ਕੇ 18,817.40 'ਤੇ ਬੰਦ ਹੋਇਆ।


 


rajwinder kaur

Content Editor

Related News