ਸ਼ੁਰੂਆਤੀ ਕਾਰੋਬਾਰ ''ਚ ਸਭ ਤੋਂ ਉੱਚੇ ਪੱਧਰ ''ਤੇ ਪੁੱਜੇ ਸੈਂਸੈਕਸ ਅਤੇ ਨਿਫਟੀ
Thursday, Dec 14, 2023 - 10:35 AM (IST)
ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰ 'ਚ ਤੇਜ਼ੀ ਦੇ ਵਿਚਕਾਰ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ ਆਪਣੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਏ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੂਚਕਾਂਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 796.64 ਅੰਕਾਂ ਦੀ ਛਾਲ ਮਾਰ ਕੇ 70,381.24 ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਿਆ। ਨਿਫਟੀ 222.1 ਅੰਕ ਵਧ ਕੇ 21,148.45 ਦੇ ਰਿਕਾਰਡ ਪੱਧਰ 'ਤੇ ਪਹੁੰਚ ਗਿਆ।
ਇਹ ਵੀ ਪੜ੍ਹੋ - ਸੋਨਾ ਖਰੀਦਣ ਦੇ ਚਾਹਵਾਨ ਲੋਕਾਂ ਲਈ ਸੁਨਹਿਰੀ ਮੌਕਾ! ਕੀਮਤਾਂ 'ਚ ਆਈ ਭਾਰੀ ਗਿਰਾਵਟ
ਸੈਂਸੈਕਸ ਦੀਆਂ ਕੰਪਨੀਆਂ ਵਿੱਚ ਟੈਕ ਮਹਿੰਦਰਾ, ਐੱਚਸੀਐੱਲ ਟੈਕਨਾਲੋਜੀਜ਼, ਵਿਪਰੋ, ਇੰਫੋਸਿਸ, ਬਜਾਜ ਫਾਈਨਾਂਸ, ਟਾਟਾ ਕੰਸਲਟੈਂਸੀ ਸਰਵਿਸਿਜ਼, ਬਜਾਜ ਫਿਨਸਰਵ ਅਤੇ ਆਈਸੀਆਈਸੀਆਈ ਬੈਂਕ ਦੇ ਸ਼ੇਅਰ ਵਾਧੇ ਵਿੱਚ ਰਹੇ। ਪਾਵਰ ਗਰਿੱਡ, ਨੇਸਲੇ, ਏਸ਼ੀਅਨ ਪੇਂਟਸ ਅਤੇ ਹਿੰਦੁਸਤਾਨ ਯੂਨੀਲੀਵਰ ਦੇ ਸ਼ੇਅਰ ਨੁਕਸਾਨ 'ਚ ਰਹੇ। ਹੋਰ ਏਸ਼ੀਆਈ ਬਾਜ਼ਾਰਾਂ 'ਚ ਚੀਨ ਦਾ ਸ਼ੰਘਾਈ, ਹਾਂਗਕਾਂਗ ਦਾ ਹੈਂਗ ਸੇਂਗ, ਦੱਖਣੀ ਕੋਰੀਆ ਦਾ ਕੋਸਪੀ ਲਾਭ 'ਚ ਰਿਹਾ, ਜਦਕਿ ਜਾਪਾਨ ਦਾ ਨਿੱਕੇਈ ਘਾਟੇ 'ਚ ਰਿਹਾ।
ਇਹ ਵੀ ਪੜ੍ਹੋ - ਜਲਦੀ ਸਸਤਾ ਹੋ ਸਕਦਾ ਹੈ ਪੈਟਰੋਲ-ਡੀਜ਼ਲ! ਸਰਕਾਰ ਕਰ ਰਹੀ ਹੈ ਵੱਡੀ ਤਿਆਰੀ
ਦੂਜੇ ਪਾਸੇ ਅਮਰੀਕੀ ਬਾਜ਼ਾਰ ਬੁੱਧਵਾਰ ਨੂੰ ਸਕਾਰਾਤਮਕ ਨੋਟ 'ਤੇ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.30 ਫ਼ੀਸਦੀ ਵਧ ਕੇ 74.48 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਬੁੱਧਵਾਰ ਨੂੰ 4,710.86 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
ਇਹ ਵੀ ਪੜ੍ਹੋ - ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8