ਸ਼ੁਰੂਆਤੀ ਕਾਰੋਬਾਰ ''ਚ ਸੈਂਸੈਕਸ ਤੇ ਨਿਫਟੀ ਸ਼ੇਅਰ ਬਾਜ਼ਾਰ ''ਚ ਸਭ ਤੋਂ ਉੱਚੇ ਪੱਧਰ ''ਤੇ ਪੁੱਜੇ

Thursday, Sep 14, 2023 - 11:05 AM (IST)

ਸ਼ੁਰੂਆਤੀ ਕਾਰੋਬਾਰ ''ਚ ਸੈਂਸੈਕਸ ਤੇ ਨਿਫਟੀ ਸ਼ੇਅਰ ਬਾਜ਼ਾਰ ''ਚ ਸਭ ਤੋਂ ਉੱਚੇ ਪੱਧਰ ''ਤੇ ਪੁੱਜੇ

ਮੁੰਬਈ (ਭਾਸ਼ਾ) - ਏਸ਼ੀਆਈ ਬਾਜ਼ਾਰਾਂ 'ਚ ਵਿਆਪਕ ਤੌਰ 'ਤੇ ਮਜ਼ਬੂਤੀ ਦੇ ਰੁਖ ਦੇ ਵਿਚਕਾਰ ਸਥਾਨਕ ਸ਼ੇਅਰ ਬਾਜ਼ਾਰ ਸੈਂਸੈਕਸ ਅਤੇ ਨਿਫਟੀ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਆਪਣੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਏ। ਸਥਾਨਕ ਸ਼ੇਅਰ ਬਾਜ਼ਾਰਾਂ 'ਚ ਲਗਾਤਾਰ 10ਵੇਂ ਦਿਨ ਤੇਜ਼ੀ ਰਹੀ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 304.06 ਅੰਕ ਵਧ ਕੇ 67,771.05 'ਤੇ ਪਹੁੰਚ ਗਿਆ। NSE ਨਿਫਟੀ 97.65 ਅੰਕ ਵਧ ਕੇ 20,167.65 ਦੇ ਆਪਣੇ ਸਰਵਕਾਲੀ ਉੱਚ ਪੱਧਰ 'ਤੇ ਪਹੁੰਚ ਗਿਆ। 

ਇਹ ਵੀ ਪੜ੍ਹੋ : RBI ਨੇ ਗਾਹਕਾਂ ਨੂੰ ਦਿੱਤੀ ਵੱਡੀ ਰਾਹਤ, ਲੋਨ ਨੂੰ ਲੈ ਕੇ ਬੈਂਕਾਂ ਨੂੰ ਜਾਰੀ ਕੀਤੇ ਇਹ ਸਖ਼ਤ ਹੁਕਮ

ਸੈਂਸੈਕਸ 'ਚ ਟਾਟਾ ਸਟੀਲ, ਟੈਕ ਮਹਿੰਦਰਾ, ਵਿਪਰੋ, ਸਟੇਟ ਬੈਂਕ ਆਫ ਇੰਡੀਆ, ਪਾਵਰ ਗਰਿੱਡ ਅਤੇ ਜੇਐੱਸਡਬਲਿਊ ਸਟੀਲ ਦੇ ਸ਼ੇਅਰ ਲਾਭ ਵਿੱਚ ਰਹੇ। ਦੂਜੇ ਪਾਸੇ ਬਜਾਜ ਫਾਈਨਾਂਸ ਦੇ ਸ਼ੇਅਰ ਘਾਟੇ 'ਚ ਰਹੇ। ਹੋਰ ਏਸ਼ੀਆਈ ਬਾਜ਼ਾਰਾਂ 'ਚ ਚੀਨ ਦਾ ਸ਼ੰਘਾਈ ਕੰਪੋਜ਼ਿਟ, ਜਾਪਾਨ ਦਾ ਨਿੱਕੇਈ ਅਤੇ ਦੱਖਣੀ ਕੋਰੀਆ ਦਾ ਕੋਸਪੀ ਲਾਭ 'ਚ ਰਿਹਾ, ਜਦਕਿ ਹਾਂਗਕਾਂਗ ਦਾ ਹੈਂਗ ਸੇਂਗ ਘਾਟੇ 'ਚ ਰਿਹਾ। ਅਮਰੀਕੀ ਬਾਜ਼ਾਰ ਬੁੱਧਵਾਰ ਨੂੰ ਮਿਲੀ-ਜੁਲੀ ਭਾਵਨਾ ਨਾਲ ਬੰਦ ਹੋਇਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.42 ਫ਼ੀਸਦੀ ਵਧ ਕੇ 92.28 ਅਮਰੀਕੀ ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਬੁੱਧਵਾਰ ਨੂੰ 1,631.63 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News