ਘਰੇਲੂ ਬਾਜ਼ਾਰ ਦੇ ਸ਼ੁਰੂਆਤੀ ਕਾਰੋਬਾਰ ''ਚ ਤੇਜ਼ੀ, ਸੈਂਸੈਕਸ ਅਤੇ ਨਿਫਟੀ ''ਚ ਹੋਇਆ ਵਾਧਾ

Thursday, Mar 28, 2024 - 10:29 AM (IST)

ਘਰੇਲੂ ਬਾਜ਼ਾਰ ਦੇ ਸ਼ੁਰੂਆਤੀ ਕਾਰੋਬਾਰ ''ਚ ਤੇਜ਼ੀ, ਸੈਂਸੈਕਸ ਅਤੇ ਨਿਫਟੀ ''ਚ ਹੋਇਆ ਵਾਧਾ

ਮੁੰਬਈ (ਭਾਸ਼ਾ) - ਘਰੇਲੂ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਵਿਚ ਵੀਰਵਾਰ ਦੇ ਸ਼ੁਰੂਆਤੀ ਕਾਰੋਬਾਰ 'ਚ ਤੇਜ਼ੀ ਆਈ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 342.48 ਅੰਕ ਵਧ ਕੇ 73,338.79 'ਤੇ ਖੁੱਲ੍ਹਿਆ। NSE ਨਿਫਟੀ 96.25 ਅੰਕ ਵਧ ਕੇ 22,219.90 'ਤੇ ਪਹੁੰਚ ਗਿਆ। ਸੈਂਸੈਕਸ ਦੀਆਂ ਸੂਚੀਬੱਧ ਕੰਪਨੀਆਂ ਵਿੱਚੋਂ ਬਜਾਜ ਫਿਨਸਰਵ, ਬਜਾਜ ਫਾਈਨਾਂਸ, ਆਈਸੀਆਈਸੀਆਈ ਬੈਂਕ, ਸਟੇਟ ਬੈਂਕ ਆਫ਼ ਇੰਡੀਆ, ਪਾਵਰ ਗਰਿੱਡ ਅਤੇ ਇੰਫੋਸਿਸ ਦੇ ਸ਼ੇਅਰ ਵਧੇ। ਐੱਚਸੀਐੱਲ ਟੈਕਨਾਲੋਜੀਜ਼, ਮਾਰੂਤੀ, ਟੈਕ ਮਹਿੰਦਰਾ ਅਤੇ ਏਸ਼ੀਅਨ ਪੇਂਟਸ ਦੇ ਸ਼ੇਅਰਾਂ ਵਿੱਚ ਗਿਰਾਵਟ ਦਰਜ ਕੀਤੀ ਗਈ। 

ਇਹ ਵੀ ਪੜ੍ਹੋ - ਭਾਰਤੀ ਸੈਲਾਨੀਆਂ 'ਚ ਵਧਿਆ ਆਸਟ੍ਰੇਲੀਆ ਜਾਣ ਦਾ ਚਾਅ, ਸਾਲ ਦੇ ਸ਼ੁਰੂ 'ਚ ਹੀ ਪੁੱਜੇ ਹਜ਼ਾਰਾਂ ਲੋਕ

ਇਸ ਦੇ ਨਾਲ ਹੀ ਏਸ਼ੀਆਈ ਬਾਜ਼ਾਰਾਂ 'ਚ ਹਾਂਗਕਾਂਗ ਦਾ ਹੈਂਗ ਸੇਂਗ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ ਲਾਭ 'ਚ ਰਿਹਾ, ਜਦਕਿ ਦੱਖਣੀ ਕੋਰੀਆ ਦਾ ਕੋਸਪੀ ਅਤੇ ਜਾਪਾਨ ਦਾ ਨਿੱਕੇਈ ਘਾਟੇ 'ਚ ਰਿਹਾ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.24 ਫ਼ੀਸਦੀ ਦੇ ਵਾਧੇ ਨਾਲ 86.30  ਅਮਰੀਕੀ ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਬੁੱਧਵਾਰ ਨੂੰ 2,170.32 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

ਇਹ ਵੀ ਪੜ੍ਹੋ - LIC ਲੈ ਕੇ ਆਈ ਧਮਾਕੇਦਾਰ ਸਕੀਮ : ਹਰ ਰੋਜ਼ 121 ਰੁਪਏ ਜਮ੍ਹਾ ਕਰਵਾਉਣ 'ਤੇ ਮਿਲਣਗੇ 27 ਲੱਖ ਰੁਪਏ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News