ਸ਼ੁਰੂਆਤੀ ਕਾਰੋਬਾਰ ''ਚ ਸੈਂਸੈਕਸ ਅਤੇ ਨਿਫਟੀ ਨਵੇਂ ਰਿਕਾਰਡ ਦੇ ਉੱਚ ਪੱਧਰ ''ਤੇ ਪਹੁੰਚੇ
Tuesday, Jul 04, 2023 - 10:49 AM (IST)
ਮੁੰਬਈ (ਭਾਸ਼ਾ) - ਸਥਾਨਕ ਸ਼ੇਅਰ ਬਾਜ਼ਾਰਾਂ ਦੀ ਰਿਕਾਰਡ ਬਣਾਉਣ ਦੀ ਪ੍ਰਕਿਰਿਆ ਮੰਗਲਵਾਰ ਨੂੰ ਵੀ ਜਾਰੀ ਰਹੀ। ਮੰਗਲਵਾਰ ਦੇ ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ ਅਤੇ ਨਿਫਟੀ ਆਪਣੇ ਨਵੇਂ ਸਰਵਕਾਲੀ ਉੱਚ ਪੱਧਰ 'ਤੇ ਪਹੁੰਚ ਗਏ। ਇਸ ਤੋਂ ਇਲਾਵਾ ਬਜਾਜ ਫਾਈਨਾਂਸ, ਬਜਾਜ ਫਿਨਸਰਵ, ਟਾਟਾ ਕੰਸਲਟੈਂਸੀ ਸਰਵਿਸਿਜ਼ ਦੇ ਸ਼ੇਅਰਾਂ 'ਚ ਖਰੀਦਦਾਰੀ ਨਾਲ ਵੀ ਬਾਜ਼ਾਰ ਨੂੰ ਸਮਰਥਨ ਮਿਲਿਆ। ਬੀਐੱਸਈ ਦੇ ਤੀਹ ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 381.55 ਅੰਕ ਵਧ ਕੇ 65,586.60 ਅੰਕਾਂ ਦੇ ਸਰਵਕਾਲੀ ਉੱਚ ਪੱਧਰ 'ਤੇ ਪਹੁੰਚ ਗਿਆ।
ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 90.95 ਅੰਕਾਂ ਦੇ ਵਾਧੇ ਨਾਲ ਰਿਕਾਰਡ 19,413.50 ਅੰਕਾਂ 'ਤੇ ਕਾਰੋਬਾਰ ਕਰ ਰਿਹਾ ਸੀ। ਸੈਂਸੈਕਸ ਦੇ ਸ਼ੇਅਰਾਂ ਵਿੱਚ ਬਜਾਜ ਫਾਈਨਾਂਸ 6.56 ਫ਼ੀਸਦੀ ਅਤੇ ਬਜਾਜ ਫਿਨਸਰਵ 3.93 ਫ਼ੀਸਦੀ ਚੜ੍ਹਿਆ। ਵਿਪਰੋ, ਐੱਚਡੀਐੱਫਸੀ, ਐੱਚਡੀਐੱਫਸੀ ਬੈਂਕ, ਮਹਿੰਦਰਾ ਐਂਡ ਮਹਿੰਦਰਾ, ਟੀਸੀਐੱਸ, ਐੱਲਐਂਡਟੀ ਵੀ ਲਾਭ ਲੈਣ ਵਾਲਿਆਂ ਵਿੱਚ ਸਨ। ਦੂਜੇ ਪਾਸੇ ਭਾਰਤੀ ਏਅਰਟੈੱਲ, ਰਿਲਾਇੰਸ ਇੰਡਸਟਰੀਜ਼, ਐੱਨ.ਟੀ.ਪੀ.ਸੀ., ਅਲਟਰਾਟੈਕ ਸੀਮੈਂਟ, ਐਕਸਿਸ ਬੈਂਕ ਅਤੇ ਟਾਟਾ ਸਟੀਲ ਘਾਟੇ ਨਾਲ ਕਾਰੋਬਾਰ ਕਰ ਰਹੇ ਹਨ। ਏਸ਼ੀਆ ਦੇ ਹੋਰ ਬਾਜ਼ਾਰਾਂ 'ਚ ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗਸੇਂਗ ਮੁਨਾਫੇ 'ਚ ਰਿਹਾ। ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਬੜ੍ਹਤ ਨਾਲ ਬੰਦ ਹੋਏ ਸਨ।