ਸ਼ੁਰੂਆਤੀ ਕਾਰੋਬਾਰ ''ਚ ਸੈਂਸੈਕਸ ਅਤੇ ਨਿਫਟੀ ''ਚ ਮਾਮੂਲੀ ਵਾਧਾ, ਸੈਂਸੈਕਸ 72450 ''ਤੇ ਖੁੱਲ੍ਹਿਆ

02/19/2024 10:52:00 AM

ਮੁੰਬਈ (ਭਾਸ਼ਾ) - ਏਸ਼ੀਆਈ ਬਾਜ਼ਾਰਾਂ 'ਚ ਮਿਲੇ-ਜੁਲੇ ਰੁਝਾਨਾਂ ਵਿਚਾਲੇ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ 'ਚ ਮਾਮੂਲੀ ਵਾਧਾ ਹੋਇਆ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ 23.96 ਅੰਕ ਜਾਂ 0.03 ਫ਼ੀਸਦੀ ਵਧ ਕੇ 72,450.60 'ਤੇ ਖੁੱਲ੍ਹਿਆ। ਸੈਂਸੈਕਸ 'ਚ ਸੂਚੀਬੱਧ 16 ਕੰਪਨੀਆਂ ਦੇ ਸ਼ੇਅਰਾਂ ਵਿਚ ਵਾਧਾ ਹੋਇਆ। 

ਇਹ ਵੀ ਪੜ੍ਹੋ - Today Gold Silver Price: ਸੋਨੇ ਦੀਆਂ ਕੀਮਤਾਂ 'ਚ ਵਾਧਾ, ਚਾਂਦੀ 71 ਹਜ਼ਾਰ ਤੋਂ ਹੋਈ ਪਾਰ

ਇਸ ਦੇ ਨਾਲ ਹੀ ਭਾਰਤੀ ਏਅਰਟੈੱਲ ਅਤੇ ਬਜਾਜ ਫਾਈਨਾਂਸ ਦੇ ਸ਼ੇਅਰਾਂ 'ਚ ਇਕ-ਇਕ ਫ਼ੀਸਦੀ ਦਾ ਵਾਧਾ ਹੋਇਆ ਹੈ। ਨਿਫਟੀ 32.35 ਅੰਕ ਜਾਂ 0.15 ਫ਼ੀਸਦੀ ਵਧ ਕੇ 22,073.05 'ਤੇ ਪਹੁੰਚ ਗਿਆ। ਸੂਚਕਾਂਕ 'ਚ ਸੂਚੀਬੱਧ 26 ਕੰਪਨੀਆਂ ਦੇ ਸ਼ੇਅਰ ਵਧੇ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ ਵਿਦੇਸ਼ੀ ਹਿੱਸੇ ਦੇ ਨਿਵੇਸ਼ਕਾਂ (FPIs) ਨੇ ਸ਼ੁੱਕਰਵਾਰ ਨੂੰ 253.28 ਕਰੋੜ ਰੁਪਏ ਦੇ ਸ਼ੇਅਰਾਂ ਦੀ ਸ਼ੁੱਧ ਖਰੀਦਦਾਰੀ ਕੀਤੀ।

ਇਹ ਵੀ ਪੜ੍ਹੋ - 15 ਜਨਵਰੀ ਤੋਂ 15 ਜੁਲਾਈ ਦੇ ਸ਼ੁੱਭ ਮਹੂਰਤ 'ਚ ਹੋਣਗੇ 42 ਲੱਖ ਵਿਆਹ, 5.5 ਲੱਖ ਕਰੋੜ ਰੁਪਏ ਦੇ ਕਾਰੋਬਾਰ ਦਾ ਅਨੁਮਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News