ਸ਼ੇਅਰ ਬਾਜ਼ਾਰ : ਸੈਂਸੈਕਸ 200 ਅੰਕਾਂ ਤੋਂ ਜ਼ਿਆਦਾ ਟੁੱਟਿਆ, ਨਿਫਟੀ ਵੀ ਡਿੱਗ ਕੇ ਖੁੱਲ੍ਹਿਆ

02/06/2023 10:40:53 AM

ਮੁੰਬਈ (ਭਾਸ਼ਾ) - ਇੰਫੋਸਿਸ, ਟਾਟਾ ਕੰਸਲਟੈਂਸੀ ਸਰਵਿਸਿਜ਼ ਅਤੇ ਹਿੰਦੁਸਤਾਨ ਯੂਨੀਲੀਵਰ ਵਰਗੀਆਂ ਵੱਡੀਆਂ ਕੰਪਨੀਆਂ ਦੇ ਸ਼ੇਅਰਾਂ ਦੀ ਵਿਕਰੀ ਕਾਰਨ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ 200 ਅੰਕਾਂ ਤੋਂ ਵੱਧ ਟੁੱਟ ਗਿਆ। ਕਾਰੋਬਾਰੀਆਂ ਨੇ ਕਿਹਾ ਕਿ ਇਸ ਤੋਂ ਇਲਾਵਾ ਰੁਪਏ 'ਚ ਕਮਜ਼ੋਰੀ ਦਾ ਵੀ ਬਾਜ਼ਾਰ ਦੀ ਧਾਰਨਾ 'ਤੇ ਅਸਰ ਪਿਆ ਹੈ।

ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 203.71 ਅੰਕ ਜਾਂ 0.33 ਫੀਸਦੀ ਦੀ ਗਿਰਾਵਟ ਨਾਲ 60,638.17 'ਤੇ ਆ ਗਿਆ। ਇਸੇ ਤਰ੍ਹਾਂ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 64.05 ਅੰਕ ਜਾਂ 0.36 ਫੀਸਦੀ ਦੀ ਗਿਰਾਵਟ ਨਾਲ 17,790 ਅੰਕਾਂ 'ਤੇ ਕਾਰੋਬਾਰ ਕਰ ਰਿਹਾ ਸੀ। ਸੈਂਸੈਕਸ ਕੰਪਨੀਆਂ 'ਚ ਸਭ ਤੋਂ ਜ਼ਿਆਦਾ 1.31 ਫੀਸਦੀ ਦੀ ਗਿਰਾਵਟ 'ਚ ਇੰਫੋਸਿਸ ਰਹੀ।   ਸ਼ੁੱਕਰਵਾਰ ਨੂੰ ਪਿਛਲੇ ਕਾਰੋਬਾਰੀ ਸੈਸ਼ਨ 'ਚ ਸੈਂਸੈਕਸ 909.64 ਅੰਕ ਜਾਂ 1.52 ਫੀਸਦੀ ਦੇ ਵਾਧੇ ਨਾਲ 60,841.88 ਅੰਕ 'ਤੇ ਬੰਦ ਹੋਇਆ ਸੀ। ਇਸ ਦੇ ਨਾਲ ਹੀ ਨਿਫਟੀ 243.65 ਅੰਕ ਜਾਂ 1.38 ਫੀਸਦੀ ਦੇ ਵਾਧੇ ਨਾਲ 17,854.05 'ਤੇ ਰਿਹਾ।

ਇਹ ਵੀ ਪੜ੍ਹੋ : ਚੀਨੀ ਨਾਗਰਿਕ ਨਹੀਂ ਕਰ ਸਕਣਗੇ ਨੇਪਾਲ ਦੀ ਯਾਤਰਾ, ਨੇਪਾਲੀ ਸੈਰ-ਸਪਾਟਾ ਪੇਸ਼ੇਵਰਾਂ ਦੀ ਵਧੀ

ਟਾਪ ਲੂਜ਼ਰਜ਼

ਹਿੰਦੁਸਤਾਨ ਯੂਨੀਲੀਵਰ, ਸਨ ਫਾਰਮਾ, ਨੇਸਲੇ ਇੰਡੀਆ, ਐਚਸੀਐਲ ਟੈਕ, ਕੋਟਕ ਬੈਂਕ, ਟੀਸੀਐਸ

ਟਾਪ ਗੇਨਰਜ਼

ਐਕਸਿਸ ਬੈਂਕ, ਐਸ.ਬੀ.ਆਈ., ਆਈ.ਟੀ.ਸੀ., ਐਲ.ਐਂਡ.ਟੀ., ਇੰਡਸਇੰਡ ਬੈਂਕ, ਟਾਟਾ ਮੋਟਰਜ਼, ਬਜਾਜ ਫਿਨਸਰਵ, ਐਚਡੀਐਫਸੀ ਬੈਂਕ 

ਇਹ ਵੀ ਪੜ੍ਹੋ : 10 ਦਿਨਾਂ 'ਚ ਅਰਸ਼ ਤੋਂ ਫਰਸ਼ 'ਤੇ ਪਹੁੰਚੇ ਅਡਾਨੀ ਦੇ ਸ਼ੇਅਰ; ਹਿੰਡਨਬਰਗ ਖ਼ਿਲਾਫ਼ SC 'ਚ ਪਟੀਸ਼ਨ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

Harinder Kaur

This news is Content Editor Harinder Kaur