ਸੈਂਸੈਕਸ 35,000 ਦੇ ਪਾਰ, ਨਿਫਟੀ 10,550 'ਤੇ ਖੁੱਲ੍ਹਾ

10/16/2018 9:18:02 AM

ਮੁੰਬਈ— ਮੰਗਲਵਾਰ ਦੇ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ ਮਜਬੂਤੀ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 140 ਅੰਕ ਚੜ੍ਹ ਕੇ 35,004.33 'ਤੇ ਖੁੱਲ੍ਹਾ ਹੈ। ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 37.65 ਅੰਕ ਦੀ ਤੇਜ਼ੀ ਨਾਲ 10,550.15 ਦੇ ਪੱਧਰ 'ਤੇ ਖੁੱਲ੍ਹਿਆ ਹੈ। ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 135 ਅੰਕ ਦੀ ਮਜਬੂਤੀ ਅਤੇ ਬੈਂਕ ਨਿਫਟੀ 'ਚ 25 ਅੰਕ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ ਅੱਜ 73.81 ਦੇ ਪੱਧਰ 'ਤੇ ਖੁੱਲ੍ਹਾ ਹੈ, ਜਦੋਂ ਕਿ ਬੀਤੇ ਕਾਰੋਬਾਰੀ ਦਿਨ ਰੁਪਏ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਸੀ। ਡਾਲਰ ਦੇ ਮੁਕਾਬਲੇ ਰੁਪਿਆ 27 ਪੈਸੇ ਡਿੱਗ ਕੇ 73.83 ਦੇ ਪੱਧਰ 'ਤੇ ਬੰਦ ਹੋਇਆ ਸੀ।

ਗਲੋਬਲ ਬਾਜ਼ਾਰਾਂ ਦੀ ਗੱਲ ਕਰੀਏ ਤਾਂ ਸ਼ੁੱਕਰਵਾਰ ਦੇ ਕਾਰੋਬਾਰ 'ਚ ਅਮਰੀਕੀ ਬਾਜ਼ਾਰ ਗਿਰਾਵਟ 'ਚ ਬੰਦ ਹੋਏ ਸਨ ਪਰ ਅੱਜ ਏਸ਼ੀਆਈ ਬਾਜ਼ਾਰਾਂ 'ਚ ਸ਼ੁਰੂ ਦੇ ਕਾਰੋਬਾਰ ਦੌਰਾਨ ਤੇਜ਼ੀ ਦੇਖਣ ਨੂੰ ਮਿਲੀ ਸੀ। ਹਾਲਾਂਕਿ ਇਸ ਦੌਰਾਨ ਏਸ਼ੀਆਈ ਬਾਜ਼ਾਰਾਂ 'ਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਫਿਲਹਾਲ ਸ਼ੰਘਾਈ ਕੰਪੋਜ਼ਿਟ, ਐੱਸ. ਜੀ. ਐਕਸ. ਨਿਫਟੀ ਅਤੇ ਹੈਂਗ ਸੇਂਗ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਜਾਪਾਨ ਦਾ ਬਾਜ਼ਾਰ ਨਿੱਕੇਈ 141 ਅੰਕ ਯਾਨੀ ਕਰੀਬ 0.6 ਫੀਸਦੀ ਚੜ੍ਹ ਕੇ 22,412 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।ਹੈਂਗ ਸੇਂਗ 4 ਅੰਕ ਯਾਨੀ 0.02 ਫੀਸਦੀ ਦੀ ਹਲਕੀ ਗਿਰਾਵਟ ਨਾਲ 25,441 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।ਉੱਥੇ ਹੀ, ਐੱਸ. ਜੀ. ਐਕਸ. ਨਿਫਟੀ 3.50 ਅੰਕ ਯਾਨੀ 0.03 ਫੀਸਦੀ ਦੀ ਗਿਰਾਵਟ ਨਾਲ 10,515 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।


Related News