ਸੈਂਸੈਕਸ 35,500 ਦੇ ਪਾਰ, ਨਿਫਟੀ 10,700 ਦੇ ਨਜ਼ਦੀਕ ਖੁੱਲ੍ਹਾ

10/17/2018 9:20:37 AM

ਮੁੰਬਈ— ਗਲੋਬਲ ਬਾਜ਼ਾਰਾਂ ਤੋਂ ਮਿਲੇ ਚੰਗੇ ਸੰਕੇਤਾਂ ਅਤੇ ਕੰਪਨੀਆਂ ਦੇ ਤਿਮਾਹੀ ਨਤੀਜੇ ਬਿਹਤਰ ਰਹਿਣ ਤੇ ਰੁਪਏ 'ਚ ਤੇਜ਼ੀ ਨਾਲ ਬੁੱਧਵਾਰ ਦੇ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ ਮਜਬੂਤੀ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 380.90 ਅੰਕ ਚੜ੍ਹ ਕੇ 35,543.38 'ਤੇ ਖੁੱਲ੍ਹਾ ਹੈ। ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 103.95 ਅੰਕ ਦੀ ਤੇਜ਼ੀ ਨਾਲ 10,688.70 ਦੇ ਪੱਧਰ 'ਤੇ ਖੁੱਲ੍ਹਿਆ ਹੈ। ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 140 ਅੰਕ ਦੀ ਮਜਬੂਤੀ ਅਤੇ ਬੈਂਕ ਨਿਫਟੀ 'ਚ 274 ਅੰਕ ਦੀ ਤੇਜ਼ੀ ਦੇਖਣ ਨੂੰ ਮਿਲੀ ਹੈ। ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ ਅੱਜ 73.41 ਦੇ ਪੱਧਰ 'ਤੇ ਖੁੱਲ੍ਹਾ ਹੈ। ਬੀਤੇ ਕਾਰੋਬਾਰੀ ਦਿਨ ਵੀ ਰੁਪਏ 'ਚ ਤੇਜ਼ੀ ਦੇਖਣ ਨੂੰ ਮਿਲੀ ਸੀ। ਡਾਲਰ ਦੇ ਮੁਕਾਬਲੇ ਰੁਪਿਆ 37 ਪੈਸੇ ਡਿੱਗ ਕੇ 73.46 ਦੇ ਪੱਧਰ 'ਤੇ ਬੰਦ ਹੋਇਆ ਸੀ।

ਗਲੋਬਲ ਬਾਜ਼ਾਰਾਂ ਦੀ ਗੱਲ ਕਰੀਏ ਤਾਂ ਸੋਮਵਾਰ ਦੇ ਕਾਰੋਬਾਰ 'ਚ ਅਮਰੀਕੀ ਬਾਜ਼ਾਰ ਚੰਗੀ ਤੇਜ਼ੀ 'ਚ ਬੰਦ ਹੋਏ ਸਨ ਅਤੇ ਅੱਜ ਏਸ਼ੀਆਈ ਬਾਜ਼ਾਰਾਂ 'ਚ ਕਾਰੋਬਾਰ ਸ਼ਾਨਦਾਰ ਦੇਖਣ ਨੂੰ ਮਿਲਿਆ ਹੈ। ਜਾਪਾਨ ਦਾ ਬਾਜ਼ਾਰ ਨਿੱਕੇਈ 358 ਅੰਕ ਯਾਨੀ ਕਰੀਬ 2 ਫੀਸਦੀ ਚੜ੍ਹ ਕੇ 22,907 ਦੇ ਪੱਧਰ 'ਤੇ ਕਾਰੋਬਾਰ ਕਰਦਾ ਦਿਸਿਆ ਹੈ।ਹੈਂਗ ਸੇਂਗ 17 ਅੰਕ ਯਾਨੀ 0.07 ਫੀਸਦੀ ਦੇ ਉਛਾਲ ਨਾਲ 25,462 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ।ਉੱਥੇ ਹੀ, ਐੱਸ. ਜੀ. ਐਕਸ. ਨਿਫਟੀ 120 ਅੰਕ ਯਾਨੀ 1.13 ਫੀਸਦੀ ਦੇ ਵਾਧੇ ਨਾਲ 10,705 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ ।ਕੋਰੀਆਈ ਬਾਜ਼ਾਰ ਦਾ ਇੰਡੈਕਸ ਕੋਸਪੀ ਵੀ 1.4 ਫੀਸਦੀ ਤੱਕ ਚੜ੍ਹਿਆ ਅਤੇ ਸਟਰੇਟਸ ਟਾਈਮਸ 'ਚ 1.5 ਫੀਸਦੀ ਦੀ ਤੇਜ਼ੀ ਦੇਖਣ ਨੂੰ ਮਿਲੀ।


Related News