ਤੂਫਾਨੀ ਤੇਜ਼ੀ ਨਾਲ ਸੈਂਸੈਕਸ ਪਹਿਲੀ ਵਾਰ 71,000 ਅੰਕ ਦੇ ਪਾਰ, ਨਿਵੇਸ਼ਕਾਂ ਦੀ ਪੂੰਜੀ ''ਚ 2 ਲੱਖ ਕਰੋੜ ਰੁਪਏ ਦਾ ਵਾਧਾ

Friday, Dec 15, 2023 - 12:02 PM (IST)

ਮੁੰਬਈ (ਭਾਸ਼ਾ) - ਨਿਵੇਸ਼ਕਾਂ ਦੀ ਪੂੰਜੀ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ 2 ਲੱਖ ਕਰੋੜ ਰੁਪਏ ਵਧ ਗਈ ਕਿਉਂਕਿ ਸੈਂਸੈਕਸ ਪਹਿਲੀ ਵਾਰ 71,000 ਅੰਕਾਂ ਦੇ ਪੱਧਰ 'ਤੇ ਪਹੁੰਚ ਗਿਆ। ਗਲੋਬਲ ਬਾਜ਼ਾਰ 'ਚ ਸਕਾਰਾਤਮਕ ਰੁਖ ਅਤੇ ਵਿਦੇਸ਼ੀ ਫੰਡਾਂ ਦੇ ਲਗਾਤਾਰ ਪ੍ਰਵਾਹ ਕਾਰਨ ਘਰੇਲੂ ਬਾਜ਼ਾਰ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ।

ਇਹ ਵੀ ਪੜ੍ਹੋ :      ਪੰਜਾਬ ਸਮੇਤ ਦੇਸ਼ ਦੇ 12 ਸੂਬਿਆਂ 'ਤੇ ਕਰਜ਼ੇ ਦਾ ਭਾਰੀ ਬੋਝ, RBI ਨੇ ਦਿੱਤੀ ਇਹ ਚਿਤਾਵਨੀ

ਬੀਐਸਈ ਦਾ 30 ਸ਼ੇਅਰਾਂ ਵਾਲਾ ਸੂਚਕਾਂਕ ਸੈਂਸੈਕਸ ਸਵੇਰ ਦੇ ਸੌਦਿਆਂ ਦੌਰਾਨ 569.88 ਅੰਕਾਂ ਦੀ ਛਾਲ ਮਾਰ ਕੇ 71,084.08 ਦੇ ਸਰਵਕਾਲੀ ਉੱਚ ਪੱਧਰ 'ਤੇ ਪਹੁੰਚ ਗਿਆ। BSE ਸੂਚੀਬੱਧ ਕੰਪਨੀਆਂ ਦਾ ਬਾਜ਼ਾਰ ਪੂੰਜੀਕਰਣ (mcap) ਸ਼ੁਰੂਆਤੀ ਵਪਾਰ ਵਿੱਚ 357 ਲੱਖ ਕਰੋੜ ਰੁਪਏ ਦੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਿਆ। ਇਸ ਤੋਂ ਪਹਿਲਾਂ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ ਨੇ ਪਹਿਲੀ ਵਾਰ 70,000 ਦੇ ਪੱਧਰ ਦੇ ਪਾਰ ਗਿਆ ਸੀ।

ਇਹ ਵੀ ਪੜ੍ਹੋ :    Mercedes-Benz ਦੀਆਂ ਕਾਰਾਂ 1 ਜਨਵਰੀ ਤੋਂ ਹੋ ਜਾਣਗੀਆਂ ਮਹਿੰਗੀਆਂ, ਜਾਣੋ ਕਿਹੜੇ ਮਾਡਲਾਂ ਦੀ ਵਧੇਗੀ ਕੀਮਤ

ਟਾਪ ਗੇਨਰਜ਼

ਇੰਫੋਸਿਸ, ਟੇਕ ਮਹਿੰਦਰਾ, ਐਚਸੀਐਲ ਟੈਕਨਾਲੋਜੀਜ਼, ਟਾਟਾ ਕੰਸਲਟੈਂਸੀ ਸਰਵਿਸਿਜ਼, ਵਿਪਰੋ ,ਜੇਐਸਡਬਲਯੂ ਸਟੀਲ 

ਟਾਪ ਲੂਜ਼ਰਜ਼

ਨੇਸਲੇ, ਭਾਰਤੀ ਏਅਰਟੈੱਲ, ਐਕਸਿਸ ਬੈਂਕ, ਆਈਟੀਸੀ 

ਗਲੋਬਲ ਬਾਜ਼ਾਰਾਂ ਦਾ ਹਾਲ

ਹੋਰ ਏਸ਼ੀਆਈ ਬਾਜ਼ਾਰਾਂ 'ਚ ਚੀਨ ਦਾ ਸ਼ੰਘਾਈ ਕੰਪੋਜ਼ਿਟ, ਹਾਂਗਕਾਂਗ ਦਾ ਹੈਂਗ ਸੇਂਗ, ਦੱਖਣੀ ਕੋਰੀਆ ਦਾ ਕੋਸਪੀ ਅਤੇ ਜਾਪਾਨ ਦਾ ਨਿੱਕੇਈ 'ਚ ਤੇਜ਼ੀ ਰਹੀ।

ਵੀਰਵਾਰ ਨੂੰ ਅਮਰੀਕੀ ਬਾਜ਼ਾਰ ਸਕਾਰਾਤਮਕ ਨੋਟ 'ਤੇ ਬੰਦ ਹੋਏ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਵੀਰਵਾਰ ਨੂੰ 3,570.07 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

ਇਹ ਵੀ ਪੜ੍ਹੋ :     ਨਿਵੇਸ਼ ਕਰਨ ਦੀ ਬਣਾ ਰਹੇ ਹੋ ਯੋਜਨਾ ਤਾਂ ਪੈਸਾ ਰੱਖੋ ਤਿਆਰ, ਇਸ ਹਫਤੇ ਖੁੱਲ੍ਹਣਗੇ 6 ਨਵੇਂ IPO

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harinder Kaur

Content Editor

Related News