ਬਾਜ਼ਾਰ 'ਚ ਗਿਰਾਵਟ : ਸੈਂਸੈਕਸ 248 ਅੰਕ ਡਿੱਗਾ, ਨਿਫਟੀ 10,400 ਤੋਂ ਹੇਠਾਂ

04/16/2018 9:30:05 AM

ਮੁੰਬਈ— ਗਲੋਬਲ ਬਾਜ਼ਾਰਾਂ ਤੋਂ ਮਿਲੇ ਕਮਜ਼ੋਰ ਸੰਕੇਤਾਂ ਵਿਚਕਾਰ ਹਫਤੇ ਦੇ ਪਹਿਲੇ ਕਾਰੋਬਾਰੀ ਸਤਰ 'ਚ ਭਾਰਤੀ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਗਿਰਾਵਟ ਨਾਲ ਹੋਈ ਹੈ। ਸ਼ੁਰੂਆਤੀ ਕਾਰੋਬਾਰ ਦੌਰਾਨ ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 248 ਅੰਕ ਡਿੱਗ ਕੇ 33,944.73 'ਤੇ ਕਾਰੋਬਾਰ ਕਰਦਾ ਨਜ਼ਰ ਆਇਆ, ਜਦੋਂ ਕਿ ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 82.30 ਅੰਕ ਦੀ ਗਿਰਾਵਟ ਨਾਲ 10,398.30 ਦੇ ਪੱਧਰ 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਸ਼ੁੱਕਰਵਾਰ ਨੂੰ ਇੰਫੋਸਿਸ ਦੇ ਵਿੱਤੀ ਸਾਲ 2017-18 ਦੇ ਚੌਥੀ ਤਿਮਾਹੀ ਦੇ ਨਤੀਜੇ ਜਾਰੀ ਹੋਣ ਦੇ ਬਾਅਦ ਆਈ. ਟੀ. ਸੈਕਟਰ 'ਚ ਵੱਡੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਨਿਫਟੀ ਆਈ. ਟੀ. 'ਚ ਕਰੀਬ 200 ਅੰਕ ਯਾਨੀ 1.48 ਫੀਸਦੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ, ਜਦੋਂ ਕਿ ਸਭ ਤੋਂ ਤੇਜ਼ ਗਿਰਾਵਟ ਕਾਰੋਬਾਰ ਕਰਨ ਵਾਲੇ ਸਟਾਕ 'ਚ ਵੀ ਅੱਜ ਇੰਫੋਸਿਸ ਦਾ ਸ਼ੇਅਰ ਹੈ। ਇੰਫੋਸਿਸ ਦੇ ਇਲਾਵਾ ਵਿਪੋਰ, ਟੈੱਕ ਮਹਿੰਦਰਾ ਵੀ ਖਰਾਬ ਪ੍ਰਦਰਸ਼ਨ ਕਰਦੇ ਹੋਏ ਕਾਰੋਬਾਰ ਕਰ ਰਹੇ ਹਨ।

ਇਸ ਦੌਰਾਨ ਏਸ਼ੀਆਈ ਬਾਜ਼ਾਰ ਗਿਰਾਵਟ ਨਾਲ ਕਾਰੋਬਾਰ ਕਰਦੇ ਨਜ਼ਰ ਆਏ। ਨੈਸ਼ਨਲ ਸਟਾਕ ਐਕਸਚੇਂਜ ਦਾ ਸਿੰਗਾਪੁਰ ਟ੍ਰੇਡਡ ਐੱਸ. ਜੀ. ਐਕਸ. ਨਿਫਟੀ 68 ਅੰਕ ਯਾਨੀ 0.65 ਫੀਸਦੀ ਦੀ ਗਿਰਾਵਟ ਨਾਲ 10,434.50 'ਤੇ ਕਾਰੋਬਾਰ ਕਰਦਾ ਨਜ਼ਰ ਆਇਆ। ਹਾਲਾਂਕਿ ਜਾਪਾਨ ਦਾ ਬਾਜ਼ਾਰ ਨਿੱਕੇਈ 50 ਤੋਂ ਵਧ ਅੰਕ ਚੜ੍ਹ ਕੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਇਲਾਵਾ ਹਾਂਗ ਕਾਂਗ ਦਾ ਹੈਂਗ ਸੇਂਗ 500 ਤੋਂ ਵਧ ਅੰਕ ਡਿੱਗ ਕੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਚੀਨ ਦਾ ਸ਼ੰਘਾਈ, ਦੱਖਣੀ ਕੋਰੀਆ ਦਾ ਕੋਸਪੀ ਵੀ ਗਿਰਾਵਟ ਨਾਲ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ ਹੈ।

ਸੈਂਸੈਕਸ-ਨਿਫਟੀ ਦੇ ਟਾਪ ਸਟਾਕ-
ਸ਼ੁਰੂਆਤੀ ਕਾਰੋਬਾਰ ਦੌਰਾਨ ਸੈਂਸੈਕਸ ਅਤੇ ਨਿਫਟੀ ਦੋਹਾਂ 'ਤੇ ਮਹਿੰਦਰਾ ਐਂਡ ਮਹਿੰਦਰਾ, ਆਈ. ਟੀ. ਸੀ., ਬਜਾਜ ਆਟੋ ਦੇ ਸਟਾਕ 'ਚ ਤੇਜ਼ੀ ਦੇਖਣ ਨੂੰ ਮਿਲੀ। ਇਸ ਦੇ ਇਲਾਵਾ ਸੈਂਸੈਕਸ 'ਚ ਟੀ. ਸੀ. ਐੱਸ. ਅਤੇ ਅਡਾਣੀ ਪੋਰਟਸ ਦੇ ਸ਼ੇਅਰ ਟਾਪ ਸਟਾਕ 'ਚ ਕਾਰੋਬਾਰ ਕਰਦੇ ਨਜ਼ਰ ਆਏ। ਨਿਫਟੀ ਦੇ ਟਾਪ ਸਟਾਕ 'ਚ ਸਿਪਲਾ ਅਤੇ ਗਰਾਸਿਮ ਦੇ ਸ਼ੇਅਰ 'ਚ ਤੇਜ਼ੀ ਦਰਜ ਕੀਤੀ ਗਈ।