ਸੈਂਸੈਕਸ 141 ਅੰਕ ਡਿੱਗਾ, ਨਿਫਟੀ 'ਚ 43 ਅੰਕ ਦੀ ਗਿਰਾਵਟ

02/22/2018 9:29:05 AM

ਮੁੰਬਈ— ਅਮਰੀਕੀ ਅਤੇ ਏਸ਼ੀਆਈ ਬਾਜ਼ਾਰਾਂ 'ਚ ਗਿਰਾਵਟ ਅਤੇ ਫਰਵਰੀ ਸੀਰੀਜ਼ ਡੈਰੀਵੇਟਿਵ ਸੌਦਿਆਂ ਦੀ ਸਮਾਪਤੀ ਦੇ ਮੱਦੇਨਜ਼ਰ ਘਰੇਲੂ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਗਿਰਾਵਟ ਨਾਲ ਹੋਈ ਹੈ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 27.77 ਦੀ ਗਿਰਾਵਟ ਨਾਲ 33,817.09 'ਤੇ ਖੁੱਲ੍ਹਿਆ ਪਰ ਨਾਲ ਹੀ 141 ਅੰਕ ਡਿੱਗ ਕੇ 33,703.60 'ਤੇ ਗਿਆ। ਉੱਥੇ ਹੀ ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 43.10 ਅੰਕ ਡਿੱਗ ਕੇ 10,354.35 'ਤੇ ਖੁੱਲ੍ਹਿਆ। ਬੀਤੇ ਕਾਰੋਬਾਰੀ ਦਿਨ ਯਾਨੀ ਮੰਗਲਵਾਰ ਨੂੰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ. ਆਈ. ਆਈ.) ਨੇ 1214.18 ਕਰੋੜ ਰੁਪਏ ਦੇ ਸ਼ੇਅਰ ਵੇਚੇ ਸਨ, ਜਦੋਂ ਕਿ ਘਰੇਲੂ ਸੰਸਥਾਗਤ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰ 'ਚ 1,375.48 ਕਰੋੜ ਰੁਪਏ ਮੁੱਲ ਦੇ ਸ਼ੇਅਰ ਖਰੀਦੇ ਸਨ।

ਸ਼ੁਰੂਆਤੀ ਕਾਰੋਬਾਰ ਦੌਰਾਨ ਬੀ. ਐੱਸ. ਈ. ਲਾਰਜ ਕੈਪ, ਮਿਡ ਕੈਪ ਅਤੇ ਸਮਾਲ ਕੈਪ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਲਾਰਜ ਕੈਪ 13.88 ਅੰਕ ਡਿੱਗ ਕੇ 4039.19 'ਤੇ, ਮਿਡ ਕੈਪ 45.30 ਅੰਕ ਦੀ ਗਿਰਾਵਟ ਨਾਲ 16366.16 'ਤੇ ਅਤੇ ਸਮਾਲ ਕੈਪ 59.64 ਕਮਜ਼ੋਰ ਹੋ ਕੇ 17,740.50 'ਤੇ ਕਾਰੋਬਾਰ ਕਰਦਾ ਨਜ਼ਰ ਆਇਆ। ਐੱਨ. ਐੱਸ. ਈ. 'ਤੇ ਨਿਫਟੀ ਆਈ. ਟੀ. ਨੂੰ ਛੱਡ ਕੇ ਬਾਕੀ ਸਾਰੇ ਸੈਕਟਰ ਸੂਚਕ ਅੰਕਾਂ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਬੈਂਕ ਨਿਫਟੀ 101.80 ਅੰਕ ਡਿੱਗ ਕੇ 24,834.90 'ਤੇ ਕਾਰੋਬਾਰ ਕਰ ਰਿਹਾ ਹੈ।
ਗਲੋਬਲ ਬਾਜ਼ਾਰਾਂ 'ਚ ਗਿਰਾਵਟ
ਗਲੋਬਲ ਬਾਜ਼ਾਰਾਂ ਤੋਂ ਕਮਜ਼ੋਰ ਸੰਕੇਤ ਮਿਲ ਰਹੇ ਹਨ। ਅਮਰੀਕੀ ਬਾਜ਼ਾਰਾਂ 'ਚ ਗਿਰਾਵਟ ਦੇ ਬਾਅਦ ਏਸ਼ੀਆਈ ਬਾਜ਼ਾਰਾਂ 'ਚ ਕਮਜ਼ੋਰੀ ਦੇ ਨਾਲ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਅਮਰੀਕੀ ਸੈਂਟਰਲ ਬੈਂਕ ਨੇ ਮਹਿੰਗਾਈ ਵਧਣ ਦਾ ਖਦਸ਼ਾ ਜਤਾਇਆ ਹੈ, ਜਿਸ ਨਾਲ ਵਿਆਜ ਦਰਾਂ 'ਚ ਵਾਧੇ ਦੇ ਸੰਕੇਤ ਮਿਲ ਰਹੇ ਹਨ।ਇਸ ਦੇ ਬਾਅਦ ਅਮਰੀਕਾ 'ਚ ਬਾਂਡ ਯੀਲਡ 4 ਸਾਲ ਦੇ ਉੱਚੇ ਪੱਧਰ 2.95 'ਤੇ ਪਹੁੰਚ ਗਿਆ, ਜਿਸ ਕਾਰਨ ਉੱਥੇ ਬਾਜ਼ਾਰ 'ਚ ਵਿਕਵਾਲੀ ਹਾਵੀ ਦਿਖਾਈ ਦਿੱਤੀ। ਡਾਓ ਜੋਂਸ 167 ਅੰਕ ਯਾਨੀ 0.7 ਫੀਸਦੀ ਦੀ ਕਮਜ਼ੋਰੀ ਨਾਲ 24,798 ਦੇ ਪੱਧਰ 'ਤੇ ਬੰਦ ਹੋਇਆ।
ਉੱਥੇ ਹੀ, ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਬਾਜ਼ਾਰ ਨਿੱਕੇਈ 271 ਅੰਕ ਯਾਨੀ 1.2 ਫੀਸਦੀ ਦੀ ਭਾਰੀ ਗਿਰਾਵਟ ਦੇ ਨਾਲ 21,700 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।ਹੈਂਗ ਸੇਂਗ 334 ਅੰਕ ਯਾਨੀ 1.4 ਫੀਸਦੀ ਦੀ ਕਮਜ਼ੋਰੀ ਨਾਲ 31,089 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।ਉੱਥੇ ਹੀ, ਐੱਸ. ਜੀ. ਐਕਸ. ਨਿਫਟੀ 47 ਅੰਕ ਯਾਨੀ 0.45 ਫੀਸਦੀ ਦੀ ਗਿਰਾਵਟ ਨਾਲ 10,355 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।ਕੋਰੀਆਈ ਬਾਜ਼ਾਰ ਦਾ ਇੰਡੈਕਸ ਕੋਸਪੀ 0.6 ਫੀਸਦੀ ਡਿੱਗਿਆ ਹੈ, ਜਦੋਂ ਕਿ ਸਟਰੇਟਸ ਟਾਈਮਸ ਵਿੱਚ 0.5 ਫੀਸਦੀ ਦੀ ਕਮਜ਼ੋਰੀ ਦੇਖਣ ਨੂੰ ਮਿਲ ਰਹੀ ਹੈ।ਤਾਇਵਾਨ ਇੰਡੈਕਸ 58 ਅੰਕ ਯਾਨੀ 0.5 ਫੀਸਦੀ ਡਿੱਗ ਕੇ 10,656 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।ਹਾਲਾਂਕਿ ਸ਼ੰਘਾਈ ਕੰਪੋਜਿਟ ਵਿੱਚ 1 ਫੀਸਦੀ ਤੋਂ ਜ਼ਿਆਦਾ ਦੀ ਤੇਜ਼ੀ ਨਜ਼ਰ ਆ ਰਹੀ ਹੈ।


Related News