ਸ਼ੁਰੂਆਤੀ ਕਾਰੋਬਾਰ ''ਚ ਸੈਂਸੈਕਸ 393 ਅੰਕ ਟੁੱਟਿਆ

Tuesday, Dec 20, 2022 - 10:54 AM (IST)

ਸ਼ੁਰੂਆਤੀ ਕਾਰੋਬਾਰ ''ਚ ਸੈਂਸੈਕਸ 393 ਅੰਕ ਟੁੱਟਿਆ

ਮੁੰਬਈ- ਗਲੋਬਲ ਬਾਜ਼ਾਰਾਂ 'ਚ ਕਮਜ਼ੋਰ ਰੁਖ ਅਤੇ ਵਿਦੇਸ਼ੀ ਫੰਡਾਂ ਦੀ ਨਿਕਾਸੀ ਵਿਚਾਲੇ ਪਿਛਲੇ ਕਾਰੋਬਾਰ 'ਚ ਤੇਜ਼ੀ ਦੇ ਬਾਅਦ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ 'ਚ ਗਿਰਾਵਟ ਆਈ। ਬੀ.ਐੱਸ.ਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 393.68 ਅੰਕ ਟੁੱਟ ਕੇ 61,412.51 ਅੰਕ 'ਤੇ ਆ ਗਿਆ। ਇਸੇ ਤਰ੍ਹਾਂ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਸ਼ੁਰੂਆਤੀ ਕਾਰੋਬਾਰ 'ਚ 123.1 ਅੰਕ ਦੇ ਨੁਕਸਾਨ ਨਾਲ 18,297.35 'ਤੇ ਕਾਰੋਬਾਰ ਕਰ ਰਿਹਾ ਸੀ। ਸੈਂਸੈਕਸ ਦੀਆਂ ਕੰਪਨੀਆਂ 'ਚ ਲਾਰਸਨ ਐਂਡ ਟੂਬਰੋ, ਹਿੰਦੁਸਤਾਨ ਯੂਨੀਲੀਵਰ, ਟੇਕ ਮਹਿੰਦਰਾ, ਐੱਚ.ਸੀ.ਐੱਲ ਟੈਕਨਾਲੋਜੀਜ਼, ਟਾਟਾ ਸਟੀਲ, ਮਹਿੰਦਰਾ ਐਂਡ ਮਹਿੰਦਰਾ, ਏਸ਼ੀਅਨ ਪੇਂਟਸ, ਪਾਵਰ ਗਰਿੱਡ, ਟਾਟਾ ਮੋਟਰਜ਼ ਅਤੇ ਬਜਾਜ ਫਿਨਸਰਵ ਦੇ ਸ਼ੇਅਰ ਨੁਕਸਾਨ 'ਚ ਸਨ। ਸਿਰਫ ਐਕਸਿਸ ਬੈਂਕ ਦੇ ਸ਼ੇਅਰ ਹੀ ਮੁਨਾਫੇ 'ਚ ਰਹੇ। ਸੋਮਵਾਰ ਨੂੰ ਅਮਰੀਕੀ ਬਾਜ਼ਾਰ ਗਿਰਾਵਟ ਦੇ ਨਾਲ ਬੰਦ ਹੋਏ।


author

Aarti dhillon

Content Editor

Related News