ਬਾਜ਼ਾਰ ''ਚ ਗਿਰਾਵਟ, ਸੈਂਸੈਕਸ 97 ਅੰਕ ਡਿੱਗਿਆ ਅਤੇ ਨਿਫਟੀ 10930 ''ਤੇ ਬੰਦ
Friday, Sep 28, 2018 - 04:08 PM (IST)

ਨਵੀਂ ਦਿੱਲੀ—ਸ਼ੇਅਰ ਬਾਜ਼ਾਰ ਅੱਜ ਗਿਰਾਵਟ ਦੇ ਨਾਲ ਬੰਦ ਹੋਇਆ ਹੈ। ਕਾਰੋਬਾਰ ਦੇ ਅੰਤ 'ਚ ਅੱਜ ਸੈਂਸੈਕਸ 97.03 ਅੰਕ ਭਾਵ 0.27 ਫੀਸਦੀ ਡਿੱਗ ਕੇ 36,227.14 'ਤੇ ਅਤੇ ਨਿਫਟੀ 47.10 ਅੰਕ ਭਾਵ 0.43 ਫੀਸਦੀ ਡਿੱਗ ਕੇ 10,930.45 'ਤੇ ਬੰਦ ਹੋਇਆ।
ਮਿਡਕੈਪ ਅਤੇ ਸਮਾਲਕੈਪ ਸ਼ੇਅਰਾਂ 'ਚ ਗਿਰਾਵਟ
ਮਿਡਕੈਪ ਅਤੇ ਸਮਾਲਕੈਪ ਸ਼ੇਅਰਾਂ 'ਚ ਅੱਜ ਗਿਰਾਵਟ ਦੇਖਣ ਨੂੰ ਮਿਲੀ ਹੈ। ਬੀ.ਐੱਸ.ਈ. ਦਾ ਮਿਡਕੈਪ ਇੰਡੈਕਸ 1.61 ਫੀਸਦੀ ਅਤੇ ਸਮਾਲਕੈਪ ਇੰਡੈਕਸ 3.41 ਫੀਸਦੀ ਡਿੱਗ ਕੇ ਬੰਦ ਹੋਇਆ ਹੈ। ਨਿਫਟੀ ਦਾ ਮਿਡਕੈਪ 100 ਇੰਡੈਕਸ 1.87 ਫੀਸਦੀ ਡਿੱਗ ਕੇ ਬੰਦ ਹੋਇਆ ਹੈ।
ਬੈਂਕ ਨਿਫਟੀ 'ਚ ਗਿਰਾਵਟ
ਫਾਰਮਾ, ਆਟੋ, ਆਈ.ਟੀ. ਅਤੇ ਮੈਟਲ ਸ਼ੇਅਰਾਂ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਬੈਂਕ ਨਿਫਟੀ 95 ਅੰਕ ਵਧ ਕੇ 25119 ਦੇ ਪੱਧਰ 'ਤੇ ਬੰਦ ਹੋਇਆ ਹੈ। ਇਸ ਤੋਂ ਇਲਾਵਾ ਨਿਫਟੀ ਫਾਰਮਾ 'ਚ 1.27 ਫੀਸਦੀ, ਨਿਫਟੀ ਆਟੋ 'ਚ 2.32 ਫੀਸਦੀ, ਨਿਫਟੀ ਆਈ.ਟੀ. 'ਚ 1.08 ਫੀਸਦੀ, ਨਿਫਟੀ ਮੈਟਲ 'ਚ 5.14 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਟਾਪ ਗੇਨਰਸ
ਐਕਸਿਸ ਬੈਂਕ, ਐੱਚ.ਡੀ.ਐੱਫ.ਸੀ., ਵਿਪਰੋ, ਆਈ.ਟੀ.ਸੀ., ਐੱਚ.ਡੀ.ਐੱਫ.ਸੀ
ਟਾਪ ਲੂਜ਼ਰਸ
ਯੈੱਸ ਬੈਂਕ, ਭਾਰਤੀ ਏਅਰਟੈੱਲ, ਹਿੰਡਾਲਕੋ, ਜੇ.ਐੱਸ.ਡਬਲਿਊ ਸਟੀਲ, ਟਾਟਾ ਸਟੀਲ, ਹੀਰੋ ਮੋਟੋਕਾਰਪ, ਕੋਲ ਇੰਡੀਆ।