ਸ਼ੁਰੂਆਤੀ ਕਾਰੋਬਾਰ ''ਚ ਸੈਂਸੈਕਸ 115.41 ਅੰਕ ਟੁੱਟਿਆ, ਨਿਫਟੀ 41 ਅੰਕਾਂ ਦੇ ਘਾਟੇ ''ਚ
Thursday, Aug 17, 2023 - 11:21 AM (IST)
ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ ਦੇ ਨਕਾਰਾਤਮਕ ਰੁਖ ਕਾਰਨ ਵੀਰਵਾਰ ਨੂੰ ਸਥਾਨਕ ਸ਼ੇਅਰ ਬਾਜ਼ਾਰ ਗਿਰਾਵਟ ਨਾਲ ਖੁੱਲ੍ਹੇ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 115.41 ਅੰਕ ਡਿੱਗ ਕੇ 65,424.01 'ਤੇ ਖੁੱਲ੍ਹਿਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 41.35 ਅੰਕ ਦੀ ਗਿਰਾਵਟ ਨਾਲ 19,423.65 'ਤੇ ਕਾਰੋਬਾਰ ਕਰ ਰਿਹਾ ਸੀ। ਸੈਂਸੈਕਸ ਦੇ ਸ਼ੇਅਰਾਂ ਵਿੱਚ ਆਈਟੀਸੀ, ਆਈਸੀਆਈਸੀਆਈ ਬੈਂਕ, ਪਾਵਰ ਗਰਿੱਡ, ਅਲਟਰਾਟੈਕ ਸੀਮੈਂਟ, ਨੇਸਲੇ, ਲਾਰਸਨ ਐਂਡ ਟੂਬਰੋ, ਟੈਕ ਮਹਿੰਦਰਾ ਅਤੇ ਟਾਟਾ ਮੋਟਰਜ਼ ਨੁਕਸਾਨ ਵਿੱਚ ਸਨ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦੇਸ਼ ਦੇ 100 ਸ਼ਹਿਰਾਂ 'ਚ ਚਲਾਈਆਂ ਜਾਣਗੀਆਂ 10,000 ਇਲੈਕਟ੍ਰਿਕ ਬੱਸਾਂ
ਦੂਜੇ ਪਾਸੇ ਟਾਈਟਨ, ਟਾਟਾ ਸਟੀਲ, ਐਕਸਿਸ ਬੈਂਕ, ਮਾਰੂਤੀ, ਸਟੇਟ ਬੈਂਕ ਆਫ ਇੰਡੀਆ ਅਤੇ ਐੱਨਟੀਪੀਸੀ ਦੇ ਸ਼ੇਅਰ ਮੁਨਾਫੇ ਵਿੱਚ ਕਾਰੋਬਾਰ ਕਰ ਰਹੇ ਸਨ। ਏਸ਼ੀਆ ਦੇ ਹੋਰ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ ਅਤੇ ਹਾਂਗਕਾਂਗ ਦਾ ਹੈਂਗਸੇਂਗ 'ਚ ਗਿਰਾਵਟ ਦਰਜ ਕੀਤੀ ਗਈ। ਚੀਨ ਦਾ ਸ਼ੰਘਾਈ ਕੰਪੋਜ਼ਿਟ ਮੁਨਾਫੇ 'ਚ ਰਿਹਾ। ਅਮਰੀਕੀ ਬਾਜ਼ਾਰ ਬੁੱਧਵਾਰ ਨੂੰ ਨਕਾਰਾਤਮਕ ਰੁਖ ਨਾਲ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.12 ਫ਼ੀਸਦੀ ਵਧ ਕੇ 83.55 ਡਾਲਰ ਪ੍ਰਤੀ ਬੈਰਲ 'ਤੇ ਰਿਹਾ।
ਇਹ ਵੀ ਪੜ੍ਹੋ : ਟਮਾਟਰ ਦੀਆਂ ਕੀਮਤਾਂ ਨੂੰ ਨੱਥ ਪਾਉਣ ਲਈ ਭਾਰਤ ਦਾ ਅਹਿਮ ਕਦਮ, ਭਲਕੇ ਤੋਂ ਵਿਕਣਗੇ 50 ਰੁ. ਕਿਲੋ