ਘਰੇਲੂ ਬਾਜ਼ਾਰਾਂ ''ਚ ਸ਼ੁਰੂਆਤੀ ਕਾਰੋਬਾਰ ''ਚ ਗਿਰਾਵਟ, ਸੈਂਸੈਕਸ 129.92 ਅੰਕ ਡਿੱਗ ਕੇ 70942 ''ਤੇ ਪੁੱਜਾ

Tuesday, Feb 13, 2024 - 10:59 AM (IST)

ਘਰੇਲੂ ਬਾਜ਼ਾਰਾਂ ''ਚ ਸ਼ੁਰੂਆਤੀ ਕਾਰੋਬਾਰ ''ਚ ਗਿਰਾਵਟ, ਸੈਂਸੈਕਸ 129.92 ਅੰਕ ਡਿੱਗ ਕੇ 70942 ''ਤੇ ਪੁੱਜਾ

ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ 'ਚ ਮਿਲੇ-ਜੁਲੇ ਰੁਝਾਨਾਂ ਵਿਚਾਲੇ ਅਸਥਿਰਤਾ ਜਾਰੀ ਰਹਿਣ ਕਾਰਨ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਘਰੇਲੂ ਬਾਜ਼ਾਰ ਸੈਂਸੈਕਸ ਅਤੇ ਨਿਫਟੀ 'ਚ ਗਿਰਾਵਟ ਦਰਜ ਕੀਤੀ ਗਈ। BSE ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸਕਾਰਾਤਮਕ ਨੋਟ 'ਤੇ ਖੁੱਲ੍ਹਿਆ ਅਤੇ 116.42 ਅੰਕ ਵਧ ਕੇ 71,188.91 'ਤੇ ਪਹੁੰਚ ਗਿਆ। ਹਾਲਾਂਕਿ ਇਹ ਜਲਦੀ ਹੀ 129.92 ਅੰਕ ਡਿੱਗ ਕੇ 70,942.57 ਅੰਕ 'ਤੇ ਆ ਗਿਆ। 

ਇਹ ਵੀ ਪੜ੍ਹੋ - ਲੋਕਾਂ ਲਈ ਵੱਡੀ ਖ਼ਬਰ: ਭਾਰਤ 'ਚ ਬੰਦ ਹੋ ਰਿਹੈ FasTag, ਹੁਣ ਇੰਝ ਵਸੂਲਿਆ ਜਾਵੇਗਾ ਟੋਲ ਟੈਕਸ

ਇਸੇ ਤਰ੍ਹਾਂ ਨਿਫਟੀ ਸ਼ੁਰੂਆਤ 'ਚ 14.80 ਅੰਕਾਂ ਦੀ ਤੇਜ਼ੀ ਨਾਲ 21,630.85 'ਤੇ ਪਹੁੰਚ ਗਿਆ ਪਰ ਛੇਤੀ ਹੀ ਆਪਣੀ ਬੜ੍ਹਤ ਗੁਆ ਕੇ 63.25 ਅੰਕ ਡਿੱਗ ਕੇ 21,552.80 'ਤੇ ਆ ਗਿਆ। ਸੈਂਸੈਕਸ ਦੀਆਂ ਕੰਪਨੀਆਂ ਵਿੱਚ ਟਾਟਾ ਸਟੀਲ, ਜੇਐੱਸਡਬਲਯੂ ਸਟੀਲ, ਪਾਵਰ ਗਰਿੱਡ ਅਤੇ ਵਿਪਰੋ ਦੇ ਸ਼ੇਅਰ ਲਾਲ ਰੰਗ ਵਿੱਚ ਰਹੇ, ਜਦੋਂ ਕਿ ਆਈਸੀਆਈਸੀਆਈ ਬੈਂਕ, ਐੱਨਟੀਪੀਸੀ, ਆਈਟੀਸੀ ਅਤੇ ਕੋਟਕ ਬੈਂਕ ਹੇਅਰ ਦੇ ਸ਼ੇਅਰਾਂ ਵਿੱਚ ਵਾਧਾ ਹੋਇਆ। ਬੀਐੱਸਈ ਸਮਾਲਕੈਪ ਇੰਡੈਕਸ 1.65 ਫ਼ੀਸਦੀ, ਮਿਡਕੈਪ ਇੰਡੈਕਸ 0.57 ਫ਼ੀਸਦੀ ਅਤੇ ਲਾਰਜਕੈਪ ਇੰਡੈਕਸ 0.12 ਫ਼ੀਸਦੀ ਡਿੱਗਿਆ। 

ਇਹ ਵੀ ਪੜ੍ਹੋ - 15 ਜਨਵਰੀ ਤੋਂ 15 ਜੁਲਾਈ ਦੇ ਸ਼ੁੱਭ ਮਹੂਰਤ 'ਚ ਹੋਣਗੇ 42 ਲੱਖ ਵਿਆਹ, 5.5 ਲੱਖ ਕਰੋੜ ਰੁਪਏ ਦੇ ਕਾਰੋਬਾਰ ਦਾ ਅਨੁਮਾਨ

ਇਸ ਤੋਂ ਇਲਾਵਾ ਹੋਰ ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ ਲਾਭ 'ਚ ਰਿਹਾ, ਜਦਕਿ ਹਾਂਗਕਾਂਗ ਦਾ ਹੈਂਗ ਸੇਂਗ ਘਾਟੇ 'ਚ ਰਿਹਾ। ਅਮਰੀਕੀ ਬਾਜ਼ਾਰ ਸੋਮਵਾਰ ਨੂੰ ਮਿਲੀ-ਜੁਲੀ ਭਾਵਨਾ ਨਾਲ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.09 ਫ਼ੀਸਦੀ ਵਧ ਕੇ 82.07 ਅਮਰੀਕੀ ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸੋਮਵਾਰ ਨੂੰ 126.60 ਕਰੋੜ ਰੁਪਏ ਦੇ ਸ਼ੇਅਰ ਖਰੀਦੇ ਸਨ।

ਇਹ ਵੀ ਪੜ੍ਹੋ - ਸਨਕੀ ਪਤੀ ਨੇ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰੀ ਪਤਨੀ, ਬੋਰਵੈੱਲ 'ਚੋਂ ਕਈ ਟੁੱਕੜਿਆਂ ਵਿਚ ਮਿਲੀ ਲਾਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News