ਸ਼ੇਅਰ ਬਾਜ਼ਾਰ ''ਚ ਵੱਡੀ ਗਿਰਾਵਟ: ਸੈਂਸੈਕਸ 700 ਅੰਕਾਂ ਤੋਂ ਵੱਧ ਤੇ ਨਿਫਟੀ 21850 ਤੋਂ ਹੇਠਾਂ ਡਿੱਗਿਆ

Tuesday, Mar 19, 2024 - 12:42 PM (IST)

ਸ਼ੇਅਰ ਬਾਜ਼ਾਰ ''ਚ ਵੱਡੀ ਗਿਰਾਵਟ: ਸੈਂਸੈਕਸ 700 ਅੰਕਾਂ ਤੋਂ ਵੱਧ ਤੇ ਨਿਫਟੀ 21850 ਤੋਂ ਹੇਠਾਂ ਡਿੱਗਿਆ

ਬਿਜ਼ਨੈੱਸ ਡੈਸਕ : ਸ਼ੇਅਰ ਬਾਜ਼ਾਰ 'ਚ ਅੱਜ ਯਾਨੀ 19 ਮਾਰਚ ਨੂੰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਦੁਪਹਿਰ ਦੇ ਕਾਰੋਬਾਰ 'ਚ ਸੈਂਸੈਕਸ 700 ਤੋਂ ਜ਼ਿਆਦਾ ਅੰਕਾਂ ਦੀ ਗਿਰਾਵਟ ਦੇ ਨਾਲ 72,035 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਨਿਫਟੀ 'ਚ 233 ਅੰਕਾਂ ਦੀ ਗਿਰਾਵਟ ਦੇ ਨਾਲ ਇਹ 21,821 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।

ਇਹ ਵੀ ਪੜ੍ਹੋ - iPhone ਖਰੀਦਣ ਦੇ ਚਾਹਵਾਨ ਲੋਕਾਂ ਲਈ ਖ਼ਾਸ ਖ਼ਬਰ: iPhone 15 Plus 'ਤੇ ਮਿਲ ਰਿਹਾ ਵੱਡਾ ਆਫਰ

ਸ਼ੁਰੂਆਤੀ ਕਾਰੋਬਾਰ ਦੌਰਾਨ ਸੈਂਸੈਕਸ ਦੇ 30 ਸ਼ੇਅਰਾਂ ਵਿੱਚੋਂ 25 ਵਿੱਚ ਗਿਰਾਵਟ ਅਤੇ 5 ਵਿੱਚ ਵਾਧਾ ਦੇਖਿਆ ਗਿਆ। ਇਸ ਦੇ ਨਾਲ ਹੀ ਆਈਟੀ, ਮੈਟਲ ਅਤੇ ਆਟੋ ਸ਼ੇਅਰਾਂ 'ਚ ਜ਼ਿਆਦਾ ਗਿਰਾਵਟ ਦਰਜ ਕੀਤੀ ਗਈ ਹੈ। TCS ਦੇ ਸ਼ੇਅਰਾਂ 'ਚ 2% ਤੋਂ ਜ਼ਿਆਦਾ ਦੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਇਨ੍ਹਾਂ ਸੂਬਿਆਂ 'ਚ ਸਭ ਤੋਂ ਮਹਿੰਗਾ ਮਿਲ ਰਿਹਾ ਪੈਟਰੋਲ-ਡੀਜ਼ਲ, ਜਾਣੋ ਤੁਹਾਡੇ ਇਲਾਕੇ ਕੀ ਹੈ ਕੀਮਤ?

ਇਸ ਤੋਂ ਪਹਿਲਾਂ ਕੱਲ ਯਾਨੀ 18 ਮਾਰਚ ਨੂੰ ਸ਼ੇਅਰ ਬਾਜ਼ਾਰ 'ਚ ਤੇਜ਼ੀ ਦੇਖਣ ਨੂੰ ਮਿਲੀ ਸੀ। ਸੈਂਸੈਕਸ 104 ਅੰਕਾਂ ਦੇ ਵਾਧੇ ਨਾਲ 72,748 'ਤੇ ਬੰਦ ਹੋਇਆ। ਇਸ ਦੇ ਨਾਲ ਹੀ ਨਿਫਟੀ 'ਚ 32 ਅੰਕਾਂ ਦਾ ਵਾਧਾ ਹੋਇਆ, ਇਹ 22,055 ਦੇ ਪੱਧਰ 'ਤੇ ਬੰਦ ਹੋਇਆ। ਸੈਂਸੈਕਸ ਦੇ 30 ਸ਼ੇਅਰਾਂ 'ਚੋਂ 16 'ਚ ਗਿਰਾਵਟ ਅਤੇ 14 'ਚ ਵਾਧਾ ਦੇਖਣ ਨੂੰ ਮਿਲਿਆ ਸੀ।

ਇਹ ਵੀ ਪੜ੍ਹੋ - iPhone ਖਰੀਦਣ ਵਾਲੇ ਲੋਕਾਂ ਲਈ ਵੱਡੀ ਖ਼ਬਰ, 35 ਹਜ਼ਾਰ ਰੁਪਏ ਤੋਂ ਘੱਟ ਹੋਈਆਂ ਕੀਮਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News