ਸ਼ੇਅਰ ਬਾਜ਼ਾਰ : ਸੈਂਸੈਕਸ 145 ਅੰਕ ਡਿੱਗਾ ਤੇ ਨਿਫਟੀ ਵੀ ਟੁੱਟ ਕੇ ਖੁੱਲ੍ਹਿਆ

Thursday, Mar 02, 2023 - 10:46 AM (IST)

ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ ਵਿਚ ਕਮਜ਼ੋਰ ਰੁਖ ਅਤੇ ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਵਿਚਕਾਰ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਸ਼ੇਅਰ ਬਾਜ਼ਾਰ ਵਿਚ ਗਿਰਾਵਟ ਦਰਜ ਕੀਤੀ ਗਈ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 145.4 ਅੰਕ ਡਿੱਗ ਕੇ 59,265.68 'ਤੇ ਖੁੱਲ੍ਹਿਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 47.95 ਅੰਕਾਂ ਦੀ ਗਿਰਾਵਟ ਨਾਲ 17,402.95 'ਤੇ ਕਾਰੋਬਾਰ ਕਰਦਾ ਦੇਖਿਆ ਗਿਆ। ਪਿਛਲੇ ਕਾਰੋਬਾਰੀ ਸੈਸ਼ਨ 'ਚ ਸੈਂਸੈਕਸ 448.96 ਅੰਕ ਭਾਵ 0.76 ਫੀਸਦੀ ਵਧ ਕੇ 59,411.08 'ਤੇ ਬੰਦ ਹੋਇਆ ਸੀ। ਇਸ ਦੇ ਨਾਲ ਹੀ ਨਿਫਟੀ 146.95 ਅੰਕ ਜਾਂ 0.85 ਫੀਸਦੀ ਦੇ ਵਾਧੇ ਨਾਲ 17,450.90 'ਤੇ ਬੰਦ ਹੋਇਆ।

ਟਾਪ ਲੂਜ਼ਰਜ਼

ਟਾਟਾ ਕੰਸਲਟੈਂਸੀ ਸਰਵਿਸਿਜ਼, ਇਨਫੋਸਿਸ, ਮਾਰੂਤੀ, ਐਕਸਿਸ ਬੈਂਕ, ਮਹਿੰਦਰਾ ਐਂਡ ਮਹਿੰਦਰਾ, ਟੈਕ ਮਹਿੰਦਰਾ, ਟਾਟਾ ਮੋਟਰਜ਼, ਨੇਸਲੇ, ਏਸ਼ੀਅਨ ਪੇਂਟਸ,ਬਜਾਜ ਫਾਇਨਾਂਸ

ਇਹ ਵੀ ਪੜ੍ਹੋ : RBI ਦਫ਼ਤਰ ਪਹੁੰਚੇ ਬਿਲ ਗੇਟਸ, ਸ਼ਕਤੀਕਾਂਤ ਦਾਸ ਨਾਲ ਕਈ ਮੁੱਦਿਆਂ 'ਤੇ ਕੀਤੀ ਚਰਚਾ

ਟਾਪ ਗੇਨਰਜ਼

ਬਜਾਜ ਫਿਨਸਰਵ, ਲਾਰਸਨ ਐਂਡ ਟੂਬਰੋ, ਟਾਟਾ ਸਟੀਲ, ਅਲਟ੍ਰਾਟੈੱਕ ਸੀਮੈਂਟ 

ਗਲੋਬਲ ਬਾਜ਼ਾਰਾਂ ਦਾ ਹਾਲ

ਜਾਪਾਨ ਅਤੇ ਹਾਂਗਕਾਂਗ 'ਚ ਏਸ਼ੀਆਈ ਬਾਜ਼ਾਰਾਂ 'ਚ ਗਿਰਾਵਟ ਦੇਖਣ ਨੂੰ ਮਿਲੀ। ਚੀਨ ਅਤੇ ਦੱਖਣੀ ਕੋਰੀਆ ਦੇ ਬਾਜ਼ਾਰਾਂ 'ਚ ਤੇਜ਼ੀ ਰਹੀ। ਬੁੱਧਵਾਰ ਨੂੰ ਅਮਰੀਕੀ ਬਾਜ਼ਾਰ ਗਿਰਾਵਟ 'ਚ ਬੰਦ ਹੋਏ। 

ਇਹ ਵੀ ਪੜ੍ਹੋ : ਘਟਣ ਲੱਗੇ ਕਣਕ ਦੇ ਪ੍ਰਚੂਨ ਭਾਅ , ਆਟਾ ਵੀ ਹੋਇਆ ਸਸਤਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Harinder Kaur

Content Editor

Related News