ਸ਼ੇਅਰ ਬਜ਼ਾਰ 'ਚ ਗਿਰਾਵਟ, ਸੈਂਸੈਕਸ 158 ਅੰਕ ਟੁੱਟਿਆ ਤੇ ਨਿਫਟੀ 11,639 ਦੇ ਪੱਧਰ 'ਤੇ ਖੁੱਲ੍ਹਿਆ

02/27/2020 10:06:28 AM

ਮੁੰਬਈ — ਕਈ ਦੇਸ਼ਾਂ 'ਚ ਫੈਲੇ ਕੋਰੋਨਾ ਵਾਇਰਸ ਕਾਰਨ ਵਿਦੇਸ਼ੀ ਬਜ਼ਾਰਾਂ ਵਿਚ ਪਸਰੀ ਮੰਦੀ ਦਾ ਅਸਰ ਦੇਸ਼ ਦੇ ਘਰੇਲੂ ਬਜ਼ਾਰ 'ਚ ਵੀ ਦਿਖਾਈ ਦੇ ਰਿਹਾ ਹੈ। ਹਫਤੇ ਦੇ ਚੌਥੇ ਦਿਨ ਯਾਨੀ ਕਿ ਅੱਜ ਵੀਰਵਾਰ ਨੂੰ ਸ਼ੇਅਰ ਬਜ਼ਾਰ ਲਾਲ ਨਿਸ਼ਾਨ 'ਤੇ ਖੁੱਲ੍ਹੇ। ਬੰਬਈ ਸਟਾਕ ਐਕਸਚੇਂਜ ਦਾ ਪ੍ਰਮੁੱਖ ਇੰਡੈਕਸ ਸੈਂਸੈਕਸ 157.83 ਅੰਕ ਯਾਨੀ ਕਿ 0.40 ਫੀਸਦੀ ਦੀ ਗਿਰਾਵਟ ਦੇ ਬਾਅਦ 39,731.13 ਦੇ ਪੱਧਰ 'ਤੇ ਖੁੱਲ੍ਹਿਆ ਹੈ। ਇਸ ਦੇ ਨਾਲ ਹੀ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 39.90 ਅੰਕ ਯਾਨੀ ਕਿ 0.34 ਫੀਸਦੀ ਦੀ ਗਿਰਾਵਟ ਦੇ ਬਾਅਦ 11,638.60 ਦੇ ਪੱਧਰ 'ਤੇ ਖੁੱਲ੍ਹਿਆ ਹੈ। ਬਜ਼ਾਰ 'ਚ ਕੋਰੋਨਾ ਵਾਇਰਸ ਕਾਰਨ ਫੈਲੇ ਅਨਿਸ਼ਚਿਤਤਾ ਦੇ ਮਾਹੌਲ ਕਾਰਨ ਨਿਵੇਸ਼ਕ  ਪੈਸਾ ਕੱਢ ਰਹੇ ਹਨ। ਲਗਾਤਾਰ ਪੰਜ ਦਿਨਾਂ ਤੋਂ ਬਜ਼ਾਰ 'ਚ ਗਿਰਾਵਟ ਦਾ ਦੌਰ ਜਾਰੀ ਹੈ।

ਕੰਜ਼ਿਊਮਰ ਡਿਊਰੇਬਲਸ ਨੂੰ ਛੱਡ ਕੇ ਸਾਰੇ ਸੈਕਟਰ ਵਿਚ ਵਿਕਰੀ ਦੇਖਣ ਨੂੰ ਮਿਲ ਰਹੀ ਹੈ। ਆਟੋ, ਆਈ.ਟੀ., ਰੀਅਲਟੀ, ਸ਼ੇਅਰ 'ਚ ਸਭ ਤੋਂ ਜ਼ਿਆਦਾ ਗਿਰਾਵਟ ਦੇ ਨਾਲ ਕਾਰੋਬਾਰ ਹੋ ਰਿਹਾ ਹੈ।

ਸੈਂਸੈਕਸ ਅਤੇ ਨਿਫਟੀ ਦੀ ਸ਼ੁਰੂਆਤ ਅੱਜ ਗਿਰਾਵਟ ਨਾਲ ਹੋਈ ਹੈ। ਮਿਡਕੈਪ ਅਤੇ ਸਮਾਲਕੈਪ ਸ਼ੇਅਰਾਂ ਵਿਚ ਕਮਜ਼ੋਰੀ ਦਿਖ ਰਹੀ ਹੈ। ਬੀ.ਐਸ.ਈ. ਦਾ ਮਿਡਕੈਪ ਇੰਡੈਕਸ  0.08 ਫੀਸਦੀ ਦੀ ਕਮਜ਼ੋਰੀ ਦਿਖਾ ਰਿਹਾ ਹੈ। ਬੀ.ਐਸ.ਈ. ਦਾ ਸਮਾਲਕੈਪ ਇੰਡੈਕਸ 0.04 ਫੀਸਦੀ ਦੀ ਗਿਰਾਵਟ ਦੇ ਨਾਲ ਕਾਰੋਬਾਰ ਕਰ ਰਿਹਾ ਹੈ। ਤੇਲ-ਗੈਸ ਸ਼ੇਅਰਾਂ 'ਚ ਕਮਜ਼ੋਰੀ ਨਜ਼ਰ ਆ ਰਹੀ ਹੈ। ਬੀ.ਐਸ.ਈ. ਦਾ ਆਇਲ ਐਂਡ ਗੈਸ ਇੰਡੈਕਸ 0.21 ਫੀਸਦੀ ਦੀ ਗਿਰਾਵਟ ਨਾਲ ਕਾਰੋਬਾਰ ਕਰ ਰਿਹਾ ਹੈ।

ਸੈਕਟੋਰੀਅਲ ਇੰਡੈਕਸ 'ਤੇ ਨਜ਼ਰ

ਅੱਜ ਪੀ.ਐਸ.ਯੂ. ਬੈਂਕ ਤੋਂ  ਇਲਾਵਾ ਸਾਰੇ ਸੈਕਟਰ ਲਾਲ ਨਿਸ਼ਾਨ 'ਤੇ ਖੁੱਲ੍ਹੇ। ਇਨ੍ਹਾਂ 'ਚ ਆਈ.ਟੀ., ਫਾਰਮਾ, ਪ੍ਰਾਈਵੇਟ ਬੈਂਕ, ਆਟੋ,ਰੀਅਲਟੀ, ਮੀਡੀਆ ਅਤੇ ਮੈਟਲ ਸ਼ਾਮਲ ਹਨ।

ਟਾਪ ਗੇਨਰਜ਼

ਯੈਸ ਬੈਂਕ, ਅਡਾਨੀ ਪੋਰਟਸ, ਹੀਰੋ ਮੋਟੋਕਾਰਪ, ਹਿੰਦੁਸਤਾਨ ਯੂਨੀਲੀਵਰ, ਡਾ. ਰੈਡੀ, ਜ਼ੀ ਲਿਮਟਿਡ, ਨੇਸਲ ਇੰਡੀਆ, ਇੰਡਸਇੰਡ ਬੈਂਕ ਅਤੇ ਐਨ.ਟੀ.ਪੀ.ਸੀ.

ਟਾਪ ਲੂਜ਼ਰਜ਼

ਜੇਐਸਡਬਲਯੂ ਸਟੀਲ, ਟਾਟਾ ਮੋਟਰਜ਼, ਸਿਪਲਾ, ਇੰਫਰਾਟਲ, ਵੇਦਾਂਤ ਲਿਮਟਿਡ, ਗੇਲ, ਟੈਕ ਮਹਿੰਦਰਾ, ਭਾਰਤੀ ਏਅਰਟੈੱਲ ਅਤੇ ਯੂ.ਪੀ.


Related News