ਸ਼ੁਰੂਆਤੀ ਕਾਰੋਬਾਰ ''ਚ ਸੈਂਸੈਕਸ 397 ਅੰਕ ਡਿੱਗਿਆ, ਨਿਫਟੀ 19600 ਅੰਕ ਹੋਇਆ ਕਮਜ਼ੋਰ

Wednesday, Aug 02, 2023 - 10:44 AM (IST)

ਸ਼ੁਰੂਆਤੀ ਕਾਰੋਬਾਰ ''ਚ ਸੈਂਸੈਕਸ 397 ਅੰਕ ਡਿੱਗਿਆ, ਨਿਫਟੀ 19600 ਅੰਕ ਹੋਇਆ ਕਮਜ਼ੋਰ

ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ ਦੇ ਕਮਜ਼ੋਰ ਰੁਖ ਅਤੇ ਵਿਦੇਸ਼ੀ ਫੰਡਾਂ ਦੀ ਨਿਕਾਸੀ ਕਾਰਨ ਬੁੱਧਵਾਰ ਨੂੰ ਸਥਾਨਕ ਸ਼ੇਅਰ ਬਾਜ਼ਾਰ ਗਿਰਾਵਟ ਨਾਲ ਖੁੱਲ੍ਹੇ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 396.51 ਅੰਕ ਡਿੱਗ ਕੇ 66,062.80 'ਤੇ ਆ ਗਿਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 95.25 ਅੰਕਾਂ ਦੀ ਗਿਰਾਵਟ ਨਾਲ 19,638.30 ਅੰਕਾਂ 'ਤੇ ਕਾਰੋਬਾਰ ਕਰ ਰਿਹਾ ਸੀ। ਸੈਂਸੈਕਸ ਦੇ ਸ਼ੇਅਰਾਂ ਵਿੱਚ ਟਾਟਾ ਸਟੀਲ, ਐੱਲ.ਐਂਡ.ਟੀ., ਜੇਐੱਸਡਬਲਯੂ ਸਟੀਲ, ਐੱਨਟੀਪੀਸੀ, ਬਜਾਜ ਫਿਨਸਰਵ, ਐੱਚਡੀਐੱਫਸੀ ਬੈਂਕ, ਐੱਚਸੀਐੱਲ ਟੈਕ, ਵਿਪਰੋ, ਆਈਟੀਸੀ ਅਤੇ ਟਾਟਾ ਮੋਟਰਜ਼ ਸ਼ਾਮਲ ਸਨ।

ਇਹ ਵੀ ਪੜ੍ਹੋ : ਦੁਬਈ ਦੇ ਪ੍ਰਾਪਰਟੀ ਬਾਜ਼ਾਰ 'ਤੇ ਰਾਜ ਕਰਨ ਦੀ ਤਿਆਰੀ ਕਰ ਰਹੇ ਨੇ ਲੁਧਿਆਣਵੀ, ਜਾਣੋ ਕਿਵੇਂ

ਦੂਜੇ ਪਾਸੇ ਮਾਰੂਤੀ, ਰਿਲਾਇੰਸ ਇੰਡਸਟਰੀਜ਼, ਪਾਵਰ ਗਰਿੱਡ ਅਤੇ ਟੈਕ ਮਹਿੰਦਰਾ ਦੇ ਸ਼ੇਅਰ ਵਾਧੇ ਦੇ ਨਾਲ ਕਾਰੋਬਾਰ ਕਰ ਰਹੇ ਹਨ। ਹੋਰ ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗਸੇਂਗ ਸ਼ਾਮਲ ਸਨ। ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਨਕਾਰਾਤਮਕ ਰੁਖ ਨਾਲ ਬੰਦ ਹੋਏ ਹਨ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.85 ਫ਼ੀਸਦੀ ਵਧ ਕੇ 85.63 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫਆਈਆਈ) ਨੇ ਮੰਗਲਵਾਰ ਨੂੰ 92.85 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਇਹ ਵੀ ਪੜ੍ਹੋ : ਸਾਵਧਾਨ! ਵਾਸ਼ਿੰਗ ਮਸ਼ੀਨ 'ਚ ਕੱਪੜੇ ਧੌਂਦੇ ਸਮੇਂ ਕਦੇ ਨਾ ਕਰੋ ਇਹ ਗਲਤੀਆਂ, ਹੋ ਸਕਦੈ ਵੱਡਾ ਧਮਾਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News