TCS ''ਚ ਭਾਰੀ ਵਿਕਰੀ, ਵਿਦੇਸ਼ੀ ਫੰਡਾਂ ਦੀ ਨਿਕਾਸੀ ਕਾਰਨ ਸੈਂਸੈਕਸ 736 ਅੰਕ ਡਿੱਗਿਆ

Tuesday, Mar 19, 2024 - 05:08 PM (IST)

TCS ''ਚ ਭਾਰੀ ਵਿਕਰੀ, ਵਿਦੇਸ਼ੀ ਫੰਡਾਂ ਦੀ ਨਿਕਾਸੀ ਕਾਰਨ ਸੈਂਸੈਕਸ 736 ਅੰਕ ਡਿੱਗਿਆ

ਮੁੰਬਈ (ਭਾਸ਼ਾ) - ਟਾਟਾ ਕੰਸਲਟੈਂਸੀ ਸਰਵਿਸਿਜ਼ (ਟੀਸੀਐੱਸ), ਇਨਫੋਸਿਸ ਅਤੇ ਰਿਲਾਇੰਸ ਇੰਡਸਟਰੀਜ਼ ਵਰਗੀਆਂ ਵੱਡੀਆਂ ਕੰਪਨੀਆਂ ਦੇ ਸ਼ੇਅਰਾਂ ਵਿੱਚ ਭਾਰੀ ਵਿਕਰੀ, ਹੋਰ ਏਸ਼ੀਆਈ ਬਾਜ਼ਾਰਾਂ ਵਿੱਚ ਗਿਰਾਵਟ ਅਤੇ ਵਿਦੇਸ਼ੀ ਫੰਡਾਂ ਦੀ ਨਿਕਾਸੀ ਦੇ ਵਿਚਕਾਰ ਮੰਗਲਵਾਰ ਨੂੰ ਪ੍ਰਮੁੱਖ ਸ਼ੇਅਰ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਇੱਕ-ਇੱਕ ਫ਼ੀਸਦੀ ਟੁੱਟ ਗਏ। ਇਸ ਦੌਰਾਨ ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 736.37 ਅੰਕ ਜਾਂ 1.01 ਫ਼ੀਸਦੀ ਡਿੱਗ ਕੇ 72,012.05 ਅੰਕ 'ਤੇ ਬੰਦ ਹੋਇਆ। 

ਇਹ ਵੀ ਪੜ੍ਹੋ - iPhone ਖਰੀਦਣ ਦੇ ਚਾਹਵਾਨ ਲੋਕਾਂ ਲਈ ਖ਼ਾਸ ਖ਼ਬਰ: iPhone 15 Plus 'ਤੇ ਮਿਲ ਰਿਹਾ ਵੱਡਾ ਆਫਰ

ਦਿਨ ਦੇ ਕਾਰੋਬਾਰ 'ਚ ਇਹ 815.07 ਅੰਕ ਜਾਂ 1.12 ਫ਼ੀਸਦੀ ਫਿਸਲ ਕੇ 71,933.35 ਅੰਕ ਦੇ ਪੱਧਰ 'ਤੇ ਆ ਗਿਆ। ਇਸੇ ਤਰ੍ਹਾਂ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 238.25 ਅੰਕ ਜਾਂ 1.08 ਫ਼ੀਸਦੀ ਡਿੱਗ ਕੇ 21,817.45 ਅੰਕ 'ਤੇ ਬੰਦ ਹੋਇਆ। ਵਿਸ਼ਲੇਸ਼ਕਾਂ ਨੇ ਕਿਹਾ ਕਿ ਨਿਵੇਸ਼ਕ ਇਸ ਹਫ਼ਤੇ ਅਮਰੀਕੀ ਫੈਡਰਲ ਰਿਜ਼ਰਵ ਦੇ ਵਿਆਜ ਦਰ ਦੇ ਫ਼ੈਸਲੇ ਤੋਂ ਪਹਿਲਾਂ ਸਾਵਧਾਨੀ ਵਾਲਾ ਰੁਖ ਅਪਣਾ ਰਹੇ ਹਨ। ਸੈਂਸੈਕਸ ਦੇ ਸ਼ੇਅਰਾਂ ਵਿੱਚੋਂ ਟੀਸੀਐੱਸ ਵਿਚ ਚਾਰ ਫ਼ੀਸਦੀ ਤੋਂ ਵੱਧ ਦੀ ਗਿਰਾਵਟ ਆਈ। 

ਇਹ ਵੀ ਪੜ੍ਹੋ - ਆਮ ਲੋਕਾਂ ਨੂੰ ਜਲਦ ਮਿਲੇਗਾ ਵੱਡਾ ਤੋਹਫ਼ਾ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋ ਸਕਦੀ ਹੈ ਭਾਰੀ ਕਟੌਤੀ

ਕੰਪਨੀ ਦੇ ਪ੍ਰਮੋਟਰ ਟਾਟਾ ਸੰਨਜ਼ ਨੇ ਇਕ ਥੋਕ ਸੌਦੇ 'ਚ ਲਗਭਗ 2.3 ਕਰੋੜ ਸ਼ੇਅਰ ਜਾਂ 0.65 ਫ਼ੀਸਦੀ ਹਿੱਸੇਦਾਰੀ ਵੇਚੀ ਹੈ। ਇਸ ਤੋਂ ਇਲਾਵਾ ਇੰਡਸਇੰਡ ਬੈਂਕ, ਵਿਪਰੋ, ਨੇਸਲੇ, ਐੱਚਸੀਐੱਲ ਟੈਕਨਾਲੋਜੀਜ਼, ਇੰਫੋਸਿਸ, ਪਾਵਰ ਗਰਿੱਡ, ਆਈ.ਟੀ.ਸੀ., ਟੈਕ ਮਹਿੰਦਰਾ, ਟਾਟਾ ਮੋਟਰਜ਼ ਅਤੇ ਅਲਟਰਾਟੈਕ ਸੀਮੈਂਟ 'ਚ ਵੀ ਕਾਫੀ ਗਿਰਾਵਟ ਦਰਜ ਕੀਤੀ ਗਈ। ਦੂਜੇ ਪਾਸੇ ਬਜਾਜ ਫਾਈਨਾਂਸ, ਕੋਟਕ ਮਹਿੰਦਰਾ ਬੈਂਕ, ਐੱਚਡੀਐੱਫਸੀ ਬੈਂਕ, ਬਜਾਜ ਫਿਨਸਰਵ, ਟਾਈਟਨ ਅਤੇ ਭਾਰਤੀ ਏਅਰਟੈੱਲ ਦੇ ਸ਼ੇਅਰ ਮੁਨਾਫੇ 'ਚ ਬੰਦ ਹੋਏ। 

ਇਹ ਵੀ ਪੜ੍ਹੋ - ਗਰਮੀ ਦੀਆਂ ਛੁੱਟੀਆਂ 'ਚ ਹਵਾਈ ਸਫ਼ਰ ਕਰਨ ਵਾਲੇ ਲੋਕਾਂ ਲਈ ਵੱਡੀ ਖ਼ਬਰ, 60% ਮਹਿੰਗਾ ਹੋਵੇਗਾ ਕਿਰਾਇਆ

ਹੋਰ ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਗਿਰਾਵਟ 'ਚ ਬੰਦ ਹੋਇਆ, ਜਦਕਿ ਜਾਪਾਨ ਦਾ ਨਿੱਕੇਈ ਚੜ੍ਹਿਆ। ਦੁਪਹਿਰ ਦੇ ਕਾਰੋਬਾਰ 'ਚ ਯੂਰਪੀ ਬਾਜ਼ਾਰਾਂ 'ਚ ਮਾਮੂਲੀ ਤੇਜ਼ੀ ਰਹੀ। ਸੋਮਵਾਰ ਨੂੰ ਅਮਰੀਕੀ ਬਾਜ਼ਾਰ ਤੇਜ਼ੀ ਨਾਲ ਬੰਦ ਹੋਏ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸੋਮਵਾਰ ਨੂੰ 2,051.09 ਕਰੋੜ ਰੁਪਏ ਦੇ ਸ਼ੇਅਰ ਵੇਚੇ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.40 ਫ਼ੀਸਦੀ ਡਿੱਗ ਕੇ 86.54 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ।

ਇਹ ਵੀ ਪੜ੍ਹੋ - iPhone ਖਰੀਦਣ ਵਾਲੇ ਲੋਕਾਂ ਲਈ ਵੱਡੀ ਖ਼ਬਰ, 35 ਹਜ਼ਾਰ ਰੁਪਏ ਤੋਂ ਘੱਟ ਹੋਈਆਂ ਕੀਮਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News