ਸ਼ੇਅਰ ਬਾਜ਼ਾਰ :  ਸੈਂਸੈਕਸ ਚ 286 ਅੰਕਾਂ ਦੀ ਗਿਰਾਵਟ, ਨਿਫਟੀ ਵੀ ਟੁੱਟ ਕੇ ਖੁੱਲ੍ਹਿਆ

Monday, Sep 18, 2023 - 11:32 AM (IST)

ਸ਼ੇਅਰ ਬਾਜ਼ਾਰ :  ਸੈਂਸੈਕਸ ਚ 286 ਅੰਕਾਂ ਦੀ ਗਿਰਾਵਟ, ਨਿਫਟੀ ਵੀ ਟੁੱਟ ਕੇ ਖੁੱਲ੍ਹਿਆ

ਮੁੰਬਈ (ਭਾਸ਼ਾ) - ਸਥਾਨਕ ਸ਼ੇਅਰ ਬਾਜ਼ਾਰਾਂ ਵਿਚ 11 ਦਿਨਾਂ ਤੋਂ ਜਾਰੀ ਵਾਧੇ ਦਾ ਰੁਝਾਨ ਸੋਮਵਾਰ ਨੂੰ ਰੁਕ ਗਿਆ ਅਤੇ ਅੱਜ ਬਾਜ਼ਾਰ ਵਿਚ ਗਿਰਾਵਟ ਦਰਜ ਕੀਤੀ ਗਈ। ਗਲੋਬਲ ਬਾਜ਼ਾਰਾਂ ਦੇ ਕਮਜ਼ੋਰ ਰੁਖ ਅਤੇ ਅਮਰੀਕੀ ਫੈਡਰਲ ਰਿਜ਼ਰਵ ਦੇ ਵਿਆਜ ਦਰਾਂ ਦੇ ਐਲਾਨ ਤੋਂ ਪਹਿਲਾਂ ਨਿਵੇਸ਼ਕ ਸਾਵਧਾਨ ਹਨ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 286.6 ਅੰਕ ਡਿੱਗ ਕੇ 67,552.03 'ਤੇ ਖੁੱਲ੍ਹਿਆ। NSE ਨਿਫਟੀ 70.7 ਅੰਕਾਂ ਦੇ ਨੁਕਸਾਨ ਨਾਲ 20,121.65 'ਤੇ ਕਾਰੋਬਾਰ ਕਰਦਾ ਦੇਖਿਆ ਗਿਆ। 

ਇਹ ਵੀ ਪੜ੍ਹੋ : SBI ਬੈਂਕ ਦੀ ਅਨੋਖੀ ਪਹਿਲ, ਆਪਣੇ ਖ਼ਾਸ ਖ਼ਾਤਾਧਾਰਕਾਂ ਨੂੰ ਘਰ ਜਾ ਕੇ ਦੇ ਰਹੇ ਚਾਕਲੇਟ, ਜਾਣੋ ਵਜ੍ਹਾ

ਟਾਪ ਗੇਨਰਜ਼

ਇੰਫੋਸਿਸ, ਐਚਸੀਐਲ ਟੈਕਨਾਲੋਜੀਜ਼, ਟੇਕ ਮਹਿੰਦਰਾ, ਐਚਡੀਐਫਸੀ ਬੈਂਕ, ਵਿਪਰੋ,ਰਿਲਾਇੰਸ ਇੰਡਸਟਰੀਜ਼ 

ਟਾਪ ਲੂਜ਼ਰਜ਼

ਮਹਿੰਦਰਾ ਐਂਡ ਮਹਿੰਦਰਾ, ਟਾਈਟਨ, ਐਨਟੀਪੀਸੀ, ਏਸ਼ੀਅਨ ਪੇਂਟਸ

ਇਹ ਵੀ ਪੜ੍ਹੋ :  ਪਾਸਪੋਰਟ, ਡਰਾਈਵਿੰਗ ਲਾਇਸੈਂਸ ਜਾਂ ਆਧਾਰ ਕਾਰਡ ਬਣਵਾਉਣ ਵਾਲਿਆਂ ਲਈ ਵੱਡੀ ਖ਼ਬਰ

ਗਲੋਬਲ ਬਾਜ਼ਾਰਾਂ ਦਾ ਹਾਲ

 ਦੂਜੇ ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਹਾਂਗਕਾਂਗ ਦਾ ਹੈਂਗ ਸੇਂਗ ਅਤੇ ਜਾਪਾਨ ਦਾ ਨਿੱਕੇਈ ਲਾਲ ਰੰਗ 'ਚ ਸਨ, ਜਦਕਿ ਚੀਨ ਦਾ ਸ਼ੰਘਾਈ ਕੰਪੋਜ਼ਿਟ ਵਾਧੇ ਨਾਲ ਕਾਰੋਬਾਰ ਕਰ ਰਿਹਾ ਸੀ। ਸ਼ੁੱਕਰਵਾਰ ਨੂੰ ਅਮਰੀਕੀ ਬਾਜ਼ਾਰ ਨਕਾਰਾਤਮਕ ਰੁਖ ਨਾਲ ਬੰਦ ਹੋਏ।
ਗਲੋਬਲ ਆਇਲ ਸਟੈਂਡਰਡ ਬ੍ਰੈਂਟ ਕਰੂਡ 0.42 ਫੀਸਦੀ ਵਧ ਕੇ 94.30 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਸ਼ੁੱਕਰਵਾਰ ਨੂੰ 164.42 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

ਇਹ ਵੀ ਪੜ੍ਹੋ :   ਹੁਣ ਇਸ਼ਤਿਹਾਰਾਂ 'ਚ ਭੀਖ ਮੰਗਦੇ ਬੱਚੇ ਵਿਖਾਉਣ 'ਤੇ ਲੱਗੇਗਾ 10 ਲੱਖ ਦਾ ਜੁਰਮਾਨਾ, ਸਖ਼ਤ ਨਿਰਦੇਸ਼ ਜਾਰੀ

ਇਹ ਵੀ ਪੜ੍ਹੋ :   ਚੀਨ ਦੀ ਵਿਗੜਦੀ ਅਰਥਵਿਵਸਥਾ ਕਾਰਨ ਟੁੱਟ ਰਹੇ ਘਰ, ਸ਼ੇਅਰ ਵੇਚਣ ਲਈ ਅਰਬਪਤੀ ਲੈ ਰਹੇ ਤਲਾਕ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harinder Kaur

Content Editor

Related News