ਸ਼ੁਰੂਆਤੀ ਕਾਰੋਬਾਰ ''ਚ ਸੈਂਸੈਕਸ 100 ਅੰਕਾਂ ਤੋਂ ਵੱਧ ਡਿੱਗਿਆ

05/17/2023 11:01:55 AM

ਮੁੰਬਈ (ਭਾਸ਼ਾ) - ਅਮਰੀਕੀ ਬਾਜ਼ਾਰ ਵਿਚ ਕਮਜ਼ੋਰ ਦੇ ਰੁਖ ਦੇ ਵਿਚਕਾਰ ਸੂਚਨਾ ਤਕਨਾਲੋਜੀ ਕੰਪਨੀਆਂ ਦੇ ਸ਼ੇਅਰਾਂ ਵਿਚ ਗਿਰਾਵਟ ਕਾਰਨ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਸ਼ੇਅਰ ਬਾਜ਼ਾਰਾਂ ਵਿਚ ਗਿਰਾਵਟ ਆ ਗਈ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 100.87 ਅੰਕਾਂ ਦੀ ਗਿਰਾਵਟ ਨਾਲ 61,831.60 'ਤੇ ਕਾਰੋਬਾਰ ਕਰ ਰਿਹਾ ਸੀ। ਇਸੇ ਤਰ੍ਹਾਂ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਸ਼ੁਰੂਆਤੀ ਕਾਰੋਬਾਰ 'ਚ 29.1 ਅੰਕ ਦੇ ਨੁਕਸਾਨ ਨਾਲ 18,257.40 ਅੰਕ 'ਤੇ ਆ ਗਿਆ। 

ਸੈਂਸੈਕਸ ਦੀਆਂ ਕੰਪਨੀਆਂ ਵਿੱਚ ਵਿਪਰੋ, ਇਨਫੋਸਿਸ, ਐਚਸੀਐਲ ਟੈਕਨਾਲੋਜੀਜ਼, ਟਾਟਾ ਕੰਸਲਟੈਂਸੀ ਸਰਵਿਸਿਜ਼, ਟੇਕ ਮਹਿੰਦਰਾ, ਹਿੰਦੁਸਤਾਨ ਯੂਨੀਲੀਵਰ, ਬਜਾਜ ਫਿਨਸਰਵ ਅਤੇ ਬਜਾਜ ਫਾਈਨਾਂਸ ਦੇ ਸ਼ੇਅਰ ਘਾਟੇ ਵਿੱਚ ਆ ਗਏ। ਦੂਜੇ ਪਾਸੇ ਭਾਰਤੀ ਏਅਰਟੈੱਲ, ਇੰਡਸਇੰਡ ਬੈਂਕ, ਲਾਰਸਨ ਐਂਡ ਟੂਬਰੋ, ਆਈਟੀਸੀ, ਅਲਟਰਾਟੈੱਕ ਸੀਮੈਂਟ ਅਤੇ ਸਟੇਟ ਬੈਂਕ ਆਫ ਇੰਡੀਆ ਵਾਧੇ ਦੇ ਨਾਲ ਕਾਰੋਬਾਰ ਕਰ ਰਹੇ ਹਨ। ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ ਅਤੇ ਜਾਪਾਨ ਦਾ ਨਿੱਕੇ ਮੁਨਾਫੇ 'ਚ ਰਿਹਾ। ਉਥੇ ਹੀ ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗਸੇਂਗ ਘਾਟੇ 'ਚ ਰਿਹਾ। ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਨੁਕਸਾਨ ਦੇ ਨਾਲ ਬੰਦ ਹੋਇਆ ਸੀ। 


rajwinder kaur

Content Editor

Related News