ਸ਼ੇਅਰ ਬਾਜ਼ਾਰ : ਸੈਂਸੈਕਸ 295.59 ਅੰਕ ਵਧਿਆ, ਨਿਫਟੀ 17,000 ਦੇ ਪਾਰ

Tuesday, Mar 28, 2023 - 10:56 AM (IST)

ਸ਼ੇਅਰ ਬਾਜ਼ਾਰ : ਸੈਂਸੈਕਸ 295.59 ਅੰਕ ਵਧਿਆ, ਨਿਫਟੀ 17,000 ਦੇ ਪਾਰ

ਮੁੰਬਈ (ਭਾਸ਼ਾ) - ਏਸ਼ੀਆਈ ਬਾਜ਼ਾਰਾਂ ਵਿਚ ਮਜ਼ਬੂਤ ​​ਰੁਖ ਅਤੇ ਰਿਲਾਇੰਸ ਇੰਡਸਟਰੀਜ਼, ਐਚ.ਡੀ.ਐਫ.ਸੀ ਅਤੇ ਆਈ.ਟੀ. ਕੰਪਨੀਆਂ ਦੇ ਸ਼ੇਅਰਾਂ ਵਿਚ ਖਰੀਦਦਾਰੀ ਕਾਰਨ ਘਰੇਲੂ ਸ਼ੇਅਰ ਬਾਜ਼ਾਰ ਵਿਚ ਤੇਜ਼ੀ ਆਈ ਅਤੇ ਸੈਂਸੈਕਸ, ਨਿਫਟੀ ਮੰਗਲਵਾਰ ਦੇ ਸ਼ੁਰੂਆਤੀ ਕਾਰੋਬਾਰ ਵਿਚ ਵਾਧੇ ਦੇ ਨਾਲ ਖੁੱਲ੍ਹਿਆ।
ਇਸ ਦੌਰਾਨ 30 ਸ਼ੇਅਰਾਂ 'ਤੇ ਆਧਾਰਿਤ ਬੀ.ਐੱਸ.ਈ. ਸੈਂਸੈਕਸ 295.59 ਅੰਕ ਵਧ ਕੇ 57,949.45 ਅੰਕ 'ਤੇ ਪਹੁੰਚ ਗਿਆ। ਇਸ ਦੇ ਨਾਲ ਹੀ NSE ਨਿਫਟੀ 76.05 ਅੰਕ ਚੜ੍ਹ ਕੇ 17,061.75 'ਤੇ ਕਾਰੋਬਾਰ ਕਰਦਾ ਦੇਖਿਆ ਗਿਆ।

ਇਹ ਵੀ ਪੜ੍ਹੋ : Elon Musk ਦਾ ਨਵਾਂ ਐਲਾਨ : ਹੁਣ ਵੈਰੀਫਾਇਡ ਯੂਜ਼ਰਜ਼ ਹੀ ਲੈ ਸਕਣਗੇ Polls 'ਚ ਹਿੱਸਾ

ਪਿਛਲੇ ਕਾਰੋਬਾਰੀ ਸੈਸ਼ਨ 'ਚ ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸੋਮਵਾਰ ਨੂੰ 126.76 ਅੰਕ ਜਾਂ 0.22 ਫੀਸਦੀ ਦੇ ਵਾਧੇ ਨਾਲ 57,653.86 'ਤੇ ਬੰਦ ਹੋਇਆ ਸੀ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 40.65 ਅੰਕ ਭਾਵ 0.24 ਫੀਸਦੀ ਦੇ ਵਾਧੇ ਨਾਲ 16,985.70 'ਤੇ ਬੰਦ ਹੋਇਆ।

ਟਾਪ ਗੇਨਰਜ਼

ਟਾਟਾ ਸਟੀਲ, ਰਿਲਾਇੰਸ ਇੰਡਸਟਰੀਜ਼, ਟਾਟਾ ਕੰਸਲਟੈਂਸੀ ਸਰਵਿਸਿਜ਼, ਆਈਸੀਆਈਸੀਆਈ ਬੈਂਕ, ਐਚਸੀਐਲ ਟੈਕਨਾਲੋਜੀਜ਼, ਵਿਪਰੋ, ਐਚਡੀਐਫਸੀ ਬੈਂਕ, ਐਚਡੀਐਫਸੀ 

ਟਾਪ ਲੂਜ਼ਰਜ਼

ਭਾਰਤੀ ਏਅਰਟੈੱਲ, ਟਾਟਾ ਮੋਟਰਜ਼, ਪਾਵਰ ਗਰਿੱਡ , ਨੇਸਲੇ 

ਇਹ ਵੀ ਪੜ੍ਹੋ : 31 ਮਾਰਚ ਤੋਂ ਪਹਿਲਾਂ ਫਾਈਲ ਕਰੋ ਅੱਪਡੇਟ ਕੀਤੀ ਇਨਕਮ ਟੈਕਸ ਰਿਟਰਨ

ਗਲੋਬਲ ਬਾਜ਼ਾਰਾਂ ਦਾ ਹਾਲ

ਏਸ਼ੀਆਈ ਬਾਜ਼ਾਰਾਂ 'ਚ ਸਿਓਲ, ਜਾਪਾਨ, ਹਾਂਗਕਾਂਗ ਅਤੇ ਸ਼ੰਘਾਈ 'ਚ ਤੇਜ਼ੀ ਦੇ ਨਾਲ ਕਾਰੋਬਾਰ ਕਰ ਰਹੇ ਸਨ। ਸੋਮਵਾਰ ਨੂੰ ਅਮਰੀਕੀ ਬਾਜ਼ਾਰ ਵੀ ਮਿਲੇ-ਜੁਲੇ ਰੁਝਾਨ ਨਾਲ ਬੰਦ ਹੋਏ। 

ਇਸ ਦੌਰਾਨ, ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.29 ਫੀਸਦੀ ਡਿੱਗ ਕੇ 77.89 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ ਵਿਦੇਸ਼ੀ ਪੋਰਟਫੋਲੀਓ ਨਿਵੇਸ਼ਕਾਂ ਨੇ ਸੋਮਵਾਰ ਨੂੰ 890.64 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਇਹ ਵੀ ਪੜ੍ਹੋ : PAN-Adhaar ਲਿੰਕ ਨਾ ਕੀਤੇ ਤਾਂ ਨਹੀਂ ਕਰ ਸਕੋਗੇ ਇਹ ਜ਼ਰੂਰੀ ਕੰਮ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News