ਹਫ਼ਤੇ ਦੇ ਪਹਿਲੇ ਦਿਨ ਸੈਂਸੈਕਸ 639.85 ਅੰਕ ਚੜ੍ਹਿਆ, ਨਿਫਟੀ 22,300 ਤੋਂ ਪਾਰ

Monday, Apr 22, 2024 - 10:39 AM (IST)

ਮੁੰਬਈ (ਭਾਸ਼ਾ) - ਏਸ਼ੀਆਈ ਬਾਜ਼ਾਰਾਂ 'ਚ ਤੇਜ਼ੀ, ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਅਤੇ ਵਿਦੇਸ਼ੀ ਨਿਵੇਸ਼ਕਾਂ ਦੀ ਖਰੀਦਦਾਰੀ ਵਿਚਾਲੇ ਘਰੇਲੂ ਸੂਚਕਾਂਕ ਸੈਂਸੈਕਸ ਅਤੇ ਨਿਫਟੀ 'ਚ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਤੇਜ਼ੀ ਦੇਖਣ ਨੂੰ ਮਿਲੀ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 639.85 ਅੰਕ ਵਧ ਕੇ 73,728.18 'ਤੇ ਪਹੁੰਚ ਗਿਆ। NSE ਨਿਫਟੀ 190.1 ਅੰਕ ਦੇ ਵਾਧੇ ਨਾਲ 22,337.10 ਅੰਕ 'ਤੇ ਰਿਹਾ। 

ਇਹ ਵੀ ਪੜ੍ਹੋ - ਹਵਾਈ ਸਫ਼ਰ ਕਰਨ ਵਾਲੇ ਲੋਕਾਂ ਲਈ ਵੱਡੀ ਖ਼ਬਰ: Air India ਨੇ 30 ਅਪ੍ਰੈਲ ਤੱਕ ਰੱਦ ਕੀਤੀਆਂ ਉਡਾਣਾਂ

ਸੈਂਸੈਕਸ ਵਿੱਚ ਸੂਚੀਬੱਧ ਕੰਪਨੀਆਂ ਵਿੱਚ ਅਲਟਰਾਟੈਕ ਸੀਮੈਂਟ, ਐਕਸਿਸ ਬੈਂਕ, ਬਜਾਜ ਫਾਈਨਾਂਸ, ਲਾਰਸਨ ਐਂਡ ਟੂਬਰੋ, ਟਾਟਾ ਸਟੀਲ ਅਤੇ ਟਾਟਾ ਮੋਟਰਜ਼ ਦੇ ਸ਼ੇਅਰਾਂ ਵਿੱਚ ਸਭ ਤੋਂ ਵੱਧ ਵਾਧਾ ਹੋਇਆ। ਐੱਚਡੀਐੱਫਸੀ ਬੈਂਕ, ਜੇਐੱਸਡਬਲਯੂ ਸਟੀਲ, ਮਹਿੰਦਰਾ ਐਂਡ ਮਹਿੰਦਰਾ ਅਤੇ ਆਈਟੀਸੀ ਦੇ ਸ਼ੇਅਰਾਂ ਨੂੰ ਨੁਕਸਾਨ ਹੋਇਆ। ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ 225, ਹਾਂਗਕਾਂਗ ਦਾ ਹੈਂਗ ਸੇਂਗ ਅਤੇ ਦੱਖਣੀ ਕੋਰੀਆ ਦਾ ਕੋਸਪੀ ਲਾਭ 'ਚ ਰਿਹਾ, ਜਦਕਿ ਚੀਨ ਦਾ ਸ਼ੰਘਾਈ ਕੰਪੋਜ਼ਿਟ ਘਾਟੇ 'ਚ ਰਿਹਾ। 

ਇਹ ਵੀ ਪੜ੍ਹੋ - ਕਿਸਾਨ ਅੰਦੋਲਨ ਕਾਰਨ 133 ਟਰੇਨਾਂ ਪ੍ਰਭਾਵਿਤ, 56 ਰੇਲ ਗੱਡੀਆਂ ਦੇ ਬਦਲੇ ਰੂਟ, ਯਾਤਰੀ ਪ੍ਰੇਸ਼ਾਨ

ਇਸ ਦੇ ਨਾਲ ਹੀ ਅਮਰੀਕੀ ਬਾਜ਼ਾਰ ਸ਼ੁੱਕਰਵਾਰ ਨੂੰ ਮਿਲੀ-ਜੁਲੀ ਭਾਵਨਾ ਨਾਲ ਬੰਦ ਹੋਇਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.74 ਫ਼ੀਸਦੀ ਘੱਟ ਕੇ 86.64 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸ਼ੁੱਕਰਵਾਰ ਨੂੰ 129.39 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

ਇਹ ਵੀ ਪੜ੍ਹੋ - ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਵੱਡੀ ਛਾਲ, ਜਾਣੋ ਕਿੰਨਾ ਮਹਿੰਗਾ ਹੋਇਆ 10 ਗ੍ਰਾਮ ਸੋਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News