ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ ਨੇ ਮਾਰੀ 359 ਅੰਕਾਂ ਦੀ ਛਾਲ, ਨਿਫਟੀ ਵੀ ਹੋਇਆ ਮਜ਼ਬੂਤ

07/14/2023 11:17:23 AM

ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ 'ਚ ਸਕਾਰਾਤਮਕ ਰੁਖ ਅਤੇ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਦੇ ਸਮਰਥਨ ਨਾਲ ਘਰੇਲੂ ਸ਼ੇਅਰ ਬਾਜ਼ਾਰਾਂ ਦੇ ਦੋਵੇਂ ਪ੍ਰਮੁੱਖ ਸੂਚਕਾਂਕ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਤੇਜ਼ੀ ਦਰਜ ਕੀਤੀ ਗਈ। ਸੂਚਨਾ ਤਕਨਾਲੋਜੀ (ਆਈ.ਟੀ.) ਕੰਪਨੀਆਂ ਵਿੱਚ ਖਰੀਦਦਾਰੀ ਆਉਣ ਨਾਲ ਵੀ ਸ਼ੇਅਰ ਬਾਜ਼ਾਰਾਂ ਨੂੰ ਆਪਣਾ ਤੇਜ਼ੀ ਨਾਲ ਸਿਲਸਿਲਾ ਜਾਰੀ ਰੱਖਣ ਵਿੱਚ ਮਦਦ ਮਿਲੀ ਹੈ। ਸ਼ੁਰੂਆਤੀ ਕਾਰੋਬਾਰ 'ਚ BSE ਦਾ 30 ਸ਼ੇਅਰਾਂ ਵਾਲਾ ਬੈਂਚਮਾਰਕ ਇੰਡੈਕਸ ਸੈਂਸੈਕਸ 358.91 ਅੰਕਾਂ ਦੀ ਛਾਲ ਮਾਰ ਕੇ 65,917.80 'ਤੇ ਪਹੁੰਚ ਗਿਆ। ਐੱਨਐੱਸਈ ਦਾ ਸੂਚਕ ਅੰਕ ਨਿਫਟੀ ਵੀ 106.65 ਅੰਕ ਚੜ੍ਹ ਕੇ 19,520.40 'ਤੇ ਪਹੁੰਚ ਗਿਆ। 

ਇਹ ਵੀ ਪੜ੍ਹੋ : Air India ਦੀ ਫਲਾਈਟ 'ਚ ਯਾਤਰੀ ਨੇ ਕੀਤਾ ਹੰਗਾਮਾ, ਟਾਇਲਟ 'ਚ ਸਿਗਰਟ ਪੀਣ ਮਗਰੋਂ ਤੋੜਿਆ ਦਰਵਾਜ਼ਾ

ਸੈਂਸੈਕਸ ਦੇ ਸਮੂਹ ਵਿੱਚ ਸ਼ਾਮਲ ਸ਼ੇਅਰਾਂ ਵਿੱਚ ਐੱਚਸੀਐੱਲ ਟੈਕਨਾਲੋਜੀਜ਼, ਇੰਫੋਸਿਸ, ਟੈਕ ਮਹਿੰਦਰਾ, ਸਟੇਟ ਬੈਂਕ ਆਫ ਇੰਡੀਆ, ਅਲਟਰਾਟੈਕ ਸੀਮੈਂਟ, ਟਾਟਾ ਸਟੀਲ, ਟਾਟਾ ਕੰਸਲਟੈਂਸੀ ਸਰਵਿਸਿਜ਼, ਆਈਸੀਆਈਸੀਆਈ ਬੈਂਕ ਅਤੇ ਕੋਟਕ ਮਹਿੰਦਰਾ ਬੈਂਕ ਲਾਭ ਲੈਣ ਵਾਲਿਆਂ ਵਿੱਚ ਸ਼ਾਮਲ ਸਨ। ਦੂਜੇ ਪਾਸੇ ਪਾਵਰ ਗਰਿੱਡ, ਮਹਿੰਦਰਾ ਐਂਡ ਮਹਿੰਦਰਾ, ਐੱਨਟੀਪੀਸੀ ਅਤੇ ਰਿਲਾਇੰਸ ਇੰਡਸਟਰੀਜ਼ ਵਿੱਚ ਗਿਰਾਵਟ ਦਰਜ ਕੀਤੀ ਗਈ। ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗਸੇਂਗ ਮਜ਼ਬੂਤੀ ਨਾਲ ਕਾਰੋਬਾਰ ਕਰ ਰਿਹਾ ਹੈ। ਅਮਰੀਕੀ ਬਾਜ਼ਾਰਾਂ 'ਚ ਵੀਰਵਾਰ ਨੂੰ ਵੀ ਤੇਜ਼ੀ ਦਾ ਮਾਹੌਲ ਰਿਹਾ।

ਇਹ ਵੀ ਪੜ੍ਹੋ : 14 ਜੁਲਾਈ ਨੂੰ ਸਸਤੇ ਹੋਣਗੇ ਟਮਾਟਰ! ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਕੇਂਦਰ ਸਰਕਾਰ

ਸ਼ੇਅਰ ਬਾਜ਼ਾਰ ਤੋਂ ਪ੍ਰਾਪਤ ਹੋਏ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਫਿਰ ਤੋਂ ਖਰੀਦਦਾਰੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਅਤੇ ਵੀਰਵਾਰ ਨੂੰ ਉਨ੍ਹਾਂ ਨੇ 2,237.93 ਕਰੋੜ ਰੁਪਏ ਦੇ ਸ਼ੇਅਰ ਖਰੀਦੇ। ਇਸ ਦੌਰਾਨ, ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.07 ਫ਼ੀਸਦੀ ਚੜ੍ਹ ਕੇ 81.42 ਡਾਲਰ ਪ੍ਰਤੀ ਬੈਰਲ ਹੋ ਗਿਆ। ਬੀਐੱਸਈ ਦਾ ਸੈਂਸੈਕਸ ਵੀਰਵਾਰ ਨੂੰ 66,064.21 ਦੇ ਉੱਚ ਪੱਧਰ ਨੂੰ ਛੂਹਣ ਤੋਂ ਬਾਅਦ 0.25 ਫ਼ੀਸਦੀ ਵਧ ਕੇ 65,558.89 'ਤੇ ਬੰਦ ਹੋਇਆ। ਨਿਫਟੀ 0.15 ਫ਼ੀਸਦੀ ਵਧ ਕੇ 19,413.75 'ਤੇ ਰਿਹਾ।

ਇਹ ਵੀ ਪੜ੍ਹੋ : 15 ਰੁਪਏ ਲਿਟਰ ਮਿਲੇਗਾ ਪੈਟਰੋਲ! ਨਿਤਿਨ ਗਡਕਰੀ ਨੇ ਦੱਸਿਆ ਫਾਰਮੂਲਾ, ਕਿਸਾਨ ਵੀ ਹੋਣਗੇ ਖ਼ੁਸ਼ਹਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Rahul Singh

This news is Content Editor Rahul Singh