ਸੈਂਸੈਕਸ 200 ਅੰਕ ਡਿੱਗ ਕੇ 33,936 ''ਤੇ, ਨਿਫਟੀ 10,152 ''ਤੇ ਖੁੱਲ੍ਹਾ

10/23/2018 9:16:42 AM

ਮੁੰਬਈ— ਗਲੋਬਲ ਬਾਜ਼ਾਰਾਂ ਤੋਂ ਮਿਲੇ ਕਮਜ਼ੋਰ ਸੰਕੇਤਾਂ ਵਿਚਕਾਰ ਮੰਗਲਵਾਰ ਦੇ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ ਲਾਲ ਨਿਸ਼ਾਨ 'ਤੇ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 198.50 ਅੰਕ ਯਾਨੀ 0.58 ਫੀਸਦੀ ਡਿੱਗ ਕੇ 33,935.88 'ਤੇ ਖੁੱਲ੍ਹਾ ਹੈ। ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 92.65 ਅੰਕ ਯਾਨੀ 0.90 ਫੀਸਦੀ ਦੀ ਗਿਰਾਵਟ ਨਾਲ 10,152.60 ਦੇ ਪੱਧਰ 'ਤੇ ਖੁੱਲ੍ਹਿਆ ਹੈ।


ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 40 ਅੰਕ ਦੀ ਕਮਜ਼ੋਰੀ ਅਤੇ ਬੈਂਕ ਨਿਫਟੀ 'ਚ 291 ਅੰਕ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ ਅੱਜ 73.70 ਦੇ ਪੱਧਰ 'ਤੇ ਖੁੱਲ੍ਹਾ ਹੈ, ਜਦੋਂ ਕਿ ਬੀਤੇ ਕਾਰੋਬਾਰੀ ਦਿਨ ਸੋਮਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 73.56 ਦੇ ਪੱਧਰ 'ਤੇ ਬੰਦ ਹੋਇਆ ਸੀ।

ਗਲੋਬਲ ਬਾਜ਼ਾਰਾਂ ਦੀ ਗੱਲ ਕਰੀਏ ਤਾਂ ਬੀਤੇ ਦਿਨ ਦੇ ਕਾਰੋਬਾਰ 'ਚ ਅਮਰੀਕੀ ਬਾਜ਼ਾਰ ਮਿਲੇ-ਜੁਲੇ ਬੰਦ ਹੋਏ ਸਨ। ਡਾਓ ਜੋਂਸ 'ਚ 126.93 ਅੰਕ ਦੀ ਗਿਰਾਵਟ ਦੇਖਣ ਨੂੰ ਮਿਲੀ। ਉੱਥੇ ਹੀ ਮੰਗਲਵਾਰ ਨੂੰ ਏਸ਼ੀਆਈ ਬਾਜ਼ਾਰਾਂ 'ਚ ਗਿਰਾਵਟ 'ਚ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਚੀਨ ਦਾ ਬਾਜ਼ਾਰ ਸ਼ੰਘਾਈ 30 ਅੰਕ ਡਿੱਗ ਕੇ 2,623.91 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਜਾਪਾਨ ਦਾ ਬਾਜ਼ਾਰ ਨਿੱਕੇਈ 494 ਅੰਕ ਡਿੱਗ ਕੇ 22,120.05 'ਤੇ ਕਾਰੋਬਾਰ ਕਰਦਾ ਦਿਸਿਆ। ਐੱਨ. ਐੱਸ. ਈ. ਨਿਫਟੀ-50 ਦਾ ਸਿੰਗਾਪੁਰ ਟ੍ਰੇਡਡ ਐੱਸ. ਜੀ. ਐਕਸ. ਨਿਫਟੀ 113 ਅੰਕ ਡਿੱਗ ਕੇ 10,139 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਹਾਂਗਕਾਂਗ ਦਾ ਹੈਂਗ ਸੇਂਗ 498 ਅੰਕ ਦੀ ਗਿਰਾਵਟ ਨਾਲ 25,654 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਦੱਖਣੀ ਕੋਰੀਆ ਦਾ ਇੰਡੈਕਸ ਕੋਸਪੀ 2.12 ਫੀਸਦੀ ਡਿੱਗ ਕੇ 2,115 'ਤੇ ਕਾਰੋਬਾਰ ਕਰਦਾ ਨਜ਼ਰ ਆਇਆ।