ਸ਼ੁਰੂਆਤੀ ਕਾਰੋਬਾਰ 'ਚ ਸ਼ੇਅਰ ਬਾਜ਼ਾਰ ਕਮਜ਼ੋਰ, ਸੈਂਸੈਕਸ 272 ਅਤੇ ਨਿਫਟੀ 71 ਅੰਕ ਟੁੱਟਿਆ

Wednesday, Jan 03, 2024 - 10:28 AM (IST)

ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ 'ਚ ਕਮਜ਼ੋਰ ਰੁਖ ਅਤੇ ਆਈਟੀ ਸ਼ੇਅਰਾਂ 'ਚ ਬਿਕਵਾਲੀ ਕਾਰਨ ਬੁੱਧਵਾਰ ਦੇ ਸ਼ੁਰੂਆਤੀ ਕਾਰੋਬਾਰ 'ਚ ਘਰੇਲੂ ਸ਼ੇਅਰ ਬਾਜ਼ਾਰ 'ਚ ਗਿਰਾਵਟ ਦਰਜ ਕੀਤੀ ਗਈ। BSE ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 271.85 ਅੰਕ ਡਿੱਗ ਕੇ 71,620.63 'ਤੇ ਆ ਗਿਆ। ਨਿਫਟੀ 71.35 ਅੰਕ ਡਿੱਗ ਕੇ 21,594.45 'ਤੇ ਕਾਰੋਬਾਰ ਕਰ ਰਿਹਾ ਸੀ। 

ਇਹ ਵੀ ਪੜ੍ਹੋ - ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਹੋ ਸਕਦੈ 450 ਕਰੋੜ ਦਾ ਨੁਕਸਾਨ, ਇਹ ਚੀਜ਼ਾਂ ਹੋਣਗੀਆਂ ਮਹਿੰਗੀਆਂ

ਇਸ ਦੌਰਾਨ ਸੈਂਸੈਕਸ ਦੀਆਂ ਕੰਪਨੀਆਂ ਵਿੱਚ, ਜੇਐੱਸਡਬਲਯੂ ਸਟੀਲ, ਟਾਟਾ ਸਟੀਲ, ਵਿਪਰੋ, ਇੰਫੋਸਿਸ, ਐੱਚਸੀਐੱਲ ਟੈਕ, ਟੀਸੀਐੱਸ, ਟੈਕ ਮਹਿੰਦਰਾ ਅਤੇ ਪਾਵਰ ਗਰਿੱਡ ਦੇ ਸ਼ੇਅਰ ਘਾਟੇ ਵਿੱਚ ਸਨ। ਜਦੋਂ ਕਿ ਬਜਾਜ ਫਿਨਸਰਵ, ਆਈਟੀਸੀ, ਹਿੰਦੁਸਤਾਨ ਯੂਨੀਲੀਵਰ ਅਤੇ ਰਿਲਾਇੰਸ ਇੰਡਸਟਰੀਜ਼ ਦੇ ਸ਼ੇਅਰ ਮੁਨਾਫੇ ਵਿੱਚ ਸਨ। ਹੋਰ ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਗਿਰਾਵਟ 'ਚ ਰਿਹਾ।

ਇਹ ਵੀ ਪੜ੍ਹੋ - ਸਾਲ 2024 ਦੇ ਪਹਿਲੇ ਦਿਨ ਚਮਕਿਆ ਸੋਨਾ, ਚਾਂਦੀ ਦੀ ਚਮਕ ਹੋਈ ਫਿੱਕੀ, ਜਾਣੋ ਅੱਜ ਦਾ ਤਾਜ਼ਾ ਰੇਟ

ਇਸ ਤੋਂ ਇਲਾਵਾ ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਘਾਟੇ ਨਾਲ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.03 ਫ਼ੀਸਦੀ ਦੇ ਨੁਕਸਾਨ ਨਾਲ 75.87 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਮੰਗਲਵਾਰ ਨੂੰ 1,602.16 ਕਰੋੜ ਰੁਪਏ ਦੇ ਸ਼ੇਅਰ ਖਰੀਦੇ ਸਨ।

ਇਹ ਵੀ ਪੜ੍ਹੋ - ਨਵੇਂ ਸਾਲ 'ਤੇ ਗੈਸ ਸਿਲੰਡਰ ਸਸਤਾ, ਕਾਰ ਖਰੀਦਣੀ ਹੋਈ ਮਹਿੰਗੀ, ਜਾਣੋ ਹੋਰ ਕੀ-ਕੀ ਬਦਲਿਆ...


rajwinder kaur

Content Editor

Related News