ਸ਼ੁਰੂਆਤੀ ਕਾਰੋਬਾਰ ''ਚ ਨਵੀਂ ਉਚਾਈ ''ਤੇ ਪਹੁੰਚੇ ਸੈਂਸੈਕਸ-ਨਿਫਟੀ, ਸੈਂਸੈਕਸ 475 ਅੰਕ ਵਧਿਆ

Wednesday, Dec 20, 2023 - 10:46 AM (IST)

ਸ਼ੁਰੂਆਤੀ ਕਾਰੋਬਾਰ ''ਚ ਨਵੀਂ ਉਚਾਈ ''ਤੇ ਪਹੁੰਚੇ ਸੈਂਸੈਕਸ-ਨਿਫਟੀ, ਸੈਂਸੈਕਸ 475 ਅੰਕ ਵਧਿਆ

ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ 'ਚ ਮਜ਼ਬੂਤ ​​ਰੁਖ ਅਤੇ ਆਈਟੀ ਕੰਪਨੀਆਂ ਅਤੇ ਰਿਲਾਇੰਸ ਇੰਡਸਟਰੀਜ਼ ਦੇ ਸ਼ੇਅਰਾਂ 'ਚ ਖਰੀਦਦਾਰੀ ਕਾਰਨ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ ਆਪਣੇ ਨਵੇਂ ਸਰਵਕਾਲੀ ਉੱਚ ਪੱਧਰ 'ਤੇ ਪਹੁੰਚ ਗਏ। ਇਸ ਦੌਰਾਨ ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੂਚਕਾਂਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 475.88 ਅੰਕ ਵਧ ਕੇ 71,913.07 'ਤੇ ਪਹੁੰਚ ਗਿਆ, ਜੋ ਕਿ ਇਸਦੀ ਸਭ ਤੋਂ ਉੱਚੀ ਹੈ। 

ਇਹ ਵੀ ਪੜ੍ਹੋ - ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਅੱਜ ਕਿੰਨਾ ਸਸਤਾ ਹੋਇਆ 10 ਗ੍ਰਾਮ ਸੋਨਾ

ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 138.8 ਅੰਕਾਂ ਦੇ ਵਾਧੇ ਨਾਲ 21,591.90 ਦੇ ਆਪਣੇ ਸਰਵਕਾਲੀ ਉੱਚ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ। ਸੈਂਸੈਕਸ ਦੀਆਂ ਕੰਪਨੀਆਂ ਵਿੱਚ ਵਿਪਰੋ, ਇਨਫੋਸਿਸ, ਟੀਸੀਐੱਸ, ਰਿਲਾਇੰਸ ਇੰਡਸਟਰੀਜ਼, ਟੈਕ ਮਹਿੰਦਰਾ, ਐੱਨਟੀਪੀਸੀ ਅਤੇ ਐੱਚਡੀਐੱਫਸੀ ਬੈਂਕ ਦੇ ਸ਼ੇਅਰ ਵਧੇ। ਜਦੋਂ ਕਿ ਮਹਿੰਦਰਾ ਐਂਡ ਮਹਿੰਦਰਾ, ਮਾਰੂਤੀ, ਐਕਸਿਸ ਬੈਂਕ ਅਤੇ ਹਿੰਦੁਸਤਾਨ ਯੂਨੀਲੀਵਰ ਦੇ ਸ਼ੇਅਰ ਘਾਟੇ ਵਿੱਚ ਸਨ। ਹੋਰ ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ, ਦੱਖਣੀ ਕੋਰੀਆ ਦਾ ਕੋਸਪੀ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਲਾਭ 'ਚ ਜਦਕਿ ਚੀਨ ਦਾ ਸ਼ੰਘਾਈ ਕੰਪੋਜ਼ਿਟ ਘਾਟੇ 'ਚ ਰਿਹਾ। 

ਇਹ ਵੀ ਪੜ੍ਹੋ - ਪੂਲ ’ਚ ਡੁੱਬਣ ਵਾਲੇ ਮ੍ਰਿਤਕਾਂ ਦੇ ਮਾਤਾ-ਪਿਤਾ ਨੂੰ ਐਡਵੈਂਚਰ ਰਿਜ਼ਾਰਟ ਦੇਵੇਗਾ 1.99 ਕਰੋੜ ਦਾ ਮੁਆਵਜ਼ਾ

ਦੂਜੇ ਪਾਸੇ ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਸਕਾਰਾਤਮਕ ਨੋਟ 'ਤੇ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.10 ਫ਼ੀਸਦੀ ਘੱਟ ਕੇ 79.15 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਮੰਗਲਵਾਰ ਨੂੰ 601.52 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਇਹ ਵੀ ਪੜ੍ਹੋ - ਦੁਬਈ ਹੋਟਲ ’ਚ ਸੈਲਾਨੀ ਨੂੰ ਨਹੀਂ ਮਿਲਿਆ ਨਾਸ਼ਤਾ, ‘ਮੇਕ ਮਾਈ ਟ੍ਰਿਪ’ ਨੂੰ ਦੇਣਾ ਹੋਵੇਗਾ ਮੁਆਵਜ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News